ਬਰਨਾਲਾ ਦੇ ਕਸਬਾ ਧਨੌਲਾ 'ਚ ਵਿਆਹੁਤਾ ਦੀ ਸ਼ੱਕੀ ਹਾਲਾਤਾਂ 'ਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦੇ ਮਾਮੇ ਨੇ ਸਹੁਰੇ ਪਰਿਵਾਰ 'ਤੇ ਲਗਾਏ ਕਤਲ ਦੇ ਦੋਸ਼ ਲਗਾਏ ਹਨ ਅਤੇ ਥਾਣਾ ਧਨੌਲਾ ਅੱਗੇ ਇਨਸਾਫ ਦੀ ਮੰਗ ਲਈ ਪ੍ਰਦਰਸ਼ਨ ਕੀਤਾ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਦਾ ਸਹੁਰਾ ਪਰਿਵਾਰ ਦਾਜ ਦਹੇਜ ਲਈ ਤੰਗ-ਪ੍ਰੇਸ਼ਾਨ ਕਰਦਾ ਸੀ ਅਤੇ ਉਸ ਦੀ ਕੁੱਟਮਾਰ ਕੀਤੀ ਜਾਂਦੀ ਸੀ। ਬੀਤੀ ਰਾਤ ਉਨ੍ਹਾਂ ਦੀ ਲੜਕੀ ਦੀ ਕੁੱਟਮਾਰ ਵੀ ਕੀਤੀ ਗਈ ਸੀ, ਜਿਸ ਬਾਰੇ ਉਨ੍ਹਾਂ ਨੂੰ ਉਨ੍ਹਾਂ ਦੀ ਲੜਕੀ ਨੇ ਫ਼ੋਨ 'ਤੇ ਦੱਸਿਆ। ਉਸ ਨੇ ਦੋਸ਼ ਲਾਇਆ ਕਿ ਉਸ ਦੀ ਲੜਕੀ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਇਸ ਮਾਮਲੇ 'ਚ ਪੁਲਿਸ ਪ੍ਰਸ਼ਾਸਨ ਨੇ ਸਹੁਰੇ ਪਰਿਵਾਰ 'ਤੇ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਹੈ।
ਔਰਤ ਦੀ ਮਾਤਾ ਪਰਮਜੀਤ ਕੌਰ ਨੇ ਦੱਸਿਆ ਕਿ ਉਸਦੀ 20 ਸਾਲਾ ਲੜਕੀ ਰਮਨਦੀਪ ਕੌਰ ਦਾ ਵਿਆਹ 2 ਸਾਲ ਪਹਿਲਾਂ ਹਰਪ੍ਰੀਤ ਸਿੰਘ ਵਾਸੀ ਪਿੰਡ ਧਨੌਲਾ ਨਾਲ ਹੋਇਆ ਸੀ। ਮੁਲਜ਼ਮ ਉਸ ਤੋਂ ਦਾਜ ਮੰਗਦਾ ਸੀ। ਕਈ ਵਾਰ ਲੜਾਈ-ਝਗੜਾ ਹੋਇਆ। ਐਤਵਾਰ ਨੂੰ ਉਸ ਦੀ ਲੜਕੀ ਨੇ ਰੋਂਦੇ ਹੋਏ ਫੋਨ 'ਤੇ ਗੱਲ ਕੀਤੀ। ਇਸ ਤੋਂ ਬਾਅਦ ਉਸ ਦਾ ਮੋਬਾਈਲ ਫੋਨ ਬੰਦ ਹੋਣ ਲੱਗਾ। ਲੜਕੀ ਦੇ ਸਹੁਰੇ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਬੇਟੀ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਉਹ ਤੁਰੰਤ ਬਰਨਾਲਾ ਪੁੱਜੇ। ਜਿਸ ਤੋਂ ਬਾਅਦ ਉਸ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ। ਉਸ ਨੇ ਕਿਹਾ ਕਿ ਉਸ ਦੀ ਬੇਟੀ ਦਾ ਕਤਲ ਕੀਤਾ ਗਿਆ ਹੈ। ਪੁਲਿਸ ਨੂੰ ਉਨ੍ਹਾਂ ਨੂੰ ਇਨਸਾਫ਼ ਦੇਣਾ ਚਾਹੀਦਾ ਹੈ।
ਇਸ ਮਾਮਲੇ ਸਬੰਧੀ ਥਾਣਾ ਧਨੌਲਾ ਦੇ ਕਾਰਜ ਸਾਧਕ ਅਫ਼ਸਰ ਡਾ.ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਮ੍ਰਿਤਕ ਰਮਨਦੀਪ ਕੌਰ ਦੇ ਪਿਤਾ ਭੂਪਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੇ ਪਤੀ ਹਰਪ੍ਰੀਤ ਸਿੰਘ, ਸਹੁਰਾ ਜਸਪਾਲ ਸਿੰਘ, ਸੱਸ ਅਮਰਜੀਤ ਕੌਰ, ਦਾਦੀ ਸ਼ਲੋਕ ਅਤੇ ਹੋਰਨਾ ਨੇੜਲਿਆਂ 'ਤੇ ਖੁਦਕੁਸ਼ੀ ਲਈ ਉਕਸਾਉਣ ਦਾ ਪਰਚਾ ਦਰਜ ਕੀਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Barnala, Crime news, Dowry, Murder, Suicide