ਧਰਮਸੋਤ ਨੇ ਜੰਗਲਾਤ ਵਿਭਾਗ ਦੇ ਰੁੱਖ ਕੱਟਣ ਤੇ ਵੇਚਣ ਬਾਰੇ ਖ਼ਬਰਾਂ ਦੀ 7 ਦਿਨਾਂ ‘ਚ ਰਿਪੋਰਟ ਮੰਗੀ

News18 Punjabi | News18 Punjab
Updated: November 22, 2020, 5:54 PM IST
share image
ਧਰਮਸੋਤ ਨੇ ਜੰਗਲਾਤ ਵਿਭਾਗ ਦੇ ਰੁੱਖ ਕੱਟਣ ਤੇ ਵੇਚਣ ਬਾਰੇ ਖ਼ਬਰਾਂ ਦੀ 7 ਦਿਨਾਂ ‘ਚ ਰਿਪੋਰਟ ਮੰਗੀ
ਧਰਮਸੋਤ ਨੇ ਜੰਗਲਾਤ ਵਿਭਾਗ ਦੇ ਰੁੱਖ ਕੱਟਣ ਤੇ ਵੇਚਣ ਬਾਰੇ ਖ਼ਬਰਾਂ ਦੀ 7 ਦਿਨਾਂ ‘ਚ ਰਿਪੋਰਟ ਮੰਗੀ . (ਫਾਇਲ- ਫੋਟੋ)

  • Share this:
  • Facebook share img
  • Twitter share img
  • Linkedin share img
ਪੰਜਾਬ ਦੇ ਜੰਗਲਾਤ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਜ਼ਿਲ੍ਹਾ ਰੂਪਨਗਰ ਦੇ ਬੇਲਾ ਅਤੇ ਕਮਾਲਪੁਰ ਖੇਤਰ ‘ਚ ਵਿਭਾਗ ਦੇ ਰੁੱਖ ਗ਼ੈਰ ਕਾਨੂੰਨੀ ਤੌਰ ‘ਤੇ ਕੱਟਣ ਤੇ ਵੇਚਣ ਸੰਬੰਧੀ ਖ਼ਬਰਾਂ ਦਾ ਗੰਭੀਰ ਨੋਟਿਸ ਲਿਆ ਹੈ।

ਸ. ਧਰਮਸੋਤ ਨੇ ਇੱਕ ਪ੍ਰੈਸ ਬਿਆਨ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਬੇਲਾ ਅਤੇ ਕਮਾਲਪੁਰ ਜੰਗਲਾਤ ਖੇਤਰ ‘ਚ ਵੱਖ-ਵੱਖ ਰੁੱਖਾਂ ਨੂੰ ਗ਼ੈਰਕਾਨੂੰਨੀ ਤੌਰ ‘ਤੇ ਕੱਟਣ ਤੇ ਵੇਚਣ ਸੰਬੰਧੀ ਖ਼ਬਰਾਂ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੁੱਖ ਵਣਪਾਲ ਸ੍ਰੀ ਜਤਿੰਦਰ ਸ਼ਰਮਾ ਨੂੰ ਇਸ ਮਾਮਲੇ ਦੀ 7 ਦਿਨਾਂ ‘ਚ ਜਾਂਚ ਕਰਵਾ ਕੇ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ।

ਜੰਗਲਾਤ ਮੰਤਰੀ ਨੇ ਕਿਹਾ ਕਿ ਜਾਂਚ ਰਿਪੋਰਟ ‘ਚ ਵਿਭਾਗ ਦੇ ਕਿਸੇ ਵੀ ਅਧਿਕਾਰੀ/ਕਰਮਚਾਰੀ ਜਾਂ ਕਿਸੇ ਵੀ ਹੋਰ ਵਿਅਕਤੀ ਦਾ ਦੋਸ਼ ਸਾਹਮਣੇ ਆਉਣ ‘ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।
Published by: Gurwinder Singh
First published: November 22, 2020, 5:54 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading