ਧਰਮਸੋਤ ਨੇ ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

ਧਰਮਸੋਤ ਨੇ ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ
- news18-Punjabi
- Last Updated: January 12, 2021, 4:47 PM IST
ਭੁਪਿੰਦਰ ਸਿੰਘ
ਨਾਭਾ: ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨੋਂ ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ, ਜਿਸ ਉਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਜੋ ਕਾਨੂੰਨਾਂ ਨੂੰ ਨਕਾਰਿਆ ਹੈ, ਅਸੀਂ ਉਸ ਦਾ ਸਵਾਗਤ ਕਰਦੇ ਹਾਂ ਅਤੇ ਇਹ ਕਾਨੂੰਨ ਹਮੇਸ਼ਾਂ ਲਈ ਰੱਦ ਹੋਣੇ ਚਾਹੀਦੇ ਹਨ।
ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸੁਰਜੀਤ ਕੁਮਾਰ ਜਿਆਣੀ ਅਤੇ ਹਰਜੀਤ ਗਰੇਵਾਲ ਉਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਦੋਵੇਂ ਲੀਡਰ ਪੰਜਾਬ ਦੇ ਕਿਸਾਨਾਂ ਦੇ ਗਦਾਰ ਹਨ। ਇਨ੍ਹਾਂ ਨੂੰ ਪੰਜਾਬ ਦੇ ਕਿਸਾਨਾਂ ਦੇ ਨਾਲ ਖੜ੍ਹਨਾ ਚਾਹੀਦਾ ਸੀ। ਜਿਆਣੀ ਅਤੇ ਗਰੇਵਾਲ ਦੋਵੇਂ ਹੀ ਕੁਰਸੀ ਅਤੇ ਸਿਆਸਤ ਦੇ ਨਾਲ ਖੜ੍ਹੇ ਹਨ। ਪੰਜਾਬ ਸਰਕਾਰ ਵੱਲੋਂ ਵੈਟ ਦੇ ਬਕਾਇਆਂ ਸਬੰਧੀ ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ ਉਤੇ ਧਰਮਸੋਤ ਨੇ ਬੋਲਦਿਆਂ ਕਿਹਾ ਕਿ ਅਸੀਂ ਪੰਜਾਬ ਦੇ ਵਪਾਰੀਆਂ ਦੇ ਨਾਲ ਖੜ੍ਹੇ ਹਾਂ ਜੋ ਉਨ੍ਹਾਂ ਦਾ ਹੱਕ ਬਣਦਾ ਸੀ, ਸਰਕਾਰ ਸਰਕਾਰ ਨੇ ਦਿੱਤਾ ਹੈ। ਪੈਟਰੋਲ ਅਤੇ ਡੀਜਲ ਦੀ ਵਿਕਰੀ ਉਤੇ 0.25 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਸੂਲਣ ਉਤੇ ਧਰਮਸੋਤ ਨੇ ਕਿਹਾ ਕਿ ਆਪਣੇ ਆਪਣੇ ਸੂਬਿਆਂ ਦੀ ਆਪਣੀ ਆਪਣੀ ਪਾਲਿਸੀ ਹੁੰਦੀ ਹੈ। ਜਦੋਂ ਮਾੜਾ ਸਮਾਂ ਆਉਂਦਾ ਹੈ ਉਦੋਂ ਸੂਬੇ ਵਿਚ ਇਸ ਤਰ੍ਹਾਂ ਦੇ ਟੈਕਸ ਲੱਗਦੇ ਹਨ। ਇਹ ਥੋੜ੍ਹੇ ਸਮੇਂ ਲਈ ਆਰਜ਼ੀ ਤੌਰ ਉਤੇ ਹੀ ਲੱਗੇਗਾ। ਧਰਮਸੋਤ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੀਐੱਸਟੀ ਦੀ ਬਕਾਇਆ ਰਾਸ਼ੀ 14 ਹਜ਼ਾਰ ਕਰੋੜਾਂ ਰੁਪਿਆ ਅਜੇ ਤੱਕ ਨਹੀਂ ਦਿੱਤਾ।
ਨਾਭਾ: ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨੋਂ ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ, ਜਿਸ ਉਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਜੋ ਕਾਨੂੰਨਾਂ ਨੂੰ ਨਕਾਰਿਆ ਹੈ, ਅਸੀਂ ਉਸ ਦਾ ਸਵਾਗਤ ਕਰਦੇ ਹਾਂ ਅਤੇ ਇਹ ਕਾਨੂੰਨ ਹਮੇਸ਼ਾਂ ਲਈ ਰੱਦ ਹੋਣੇ ਚਾਹੀਦੇ ਹਨ।
ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸੁਰਜੀਤ ਕੁਮਾਰ ਜਿਆਣੀ ਅਤੇ ਹਰਜੀਤ ਗਰੇਵਾਲ ਉਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਦੋਵੇਂ ਲੀਡਰ ਪੰਜਾਬ ਦੇ ਕਿਸਾਨਾਂ ਦੇ ਗਦਾਰ ਹਨ। ਇਨ੍ਹਾਂ ਨੂੰ ਪੰਜਾਬ ਦੇ ਕਿਸਾਨਾਂ ਦੇ ਨਾਲ ਖੜ੍ਹਨਾ ਚਾਹੀਦਾ ਸੀ। ਜਿਆਣੀ ਅਤੇ ਗਰੇਵਾਲ ਦੋਵੇਂ ਹੀ ਕੁਰਸੀ ਅਤੇ ਸਿਆਸਤ ਦੇ ਨਾਲ ਖੜ੍ਹੇ ਹਨ।