ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਵੱਲੋਂ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਇਆ ਗਿਆ।
ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਉਨ੍ਹਾਂ ਦੀ ਪਤਨੀ ਅਤੇ ਸਪੁੱਤਰ ਕਰਨ ਢਿੱਲੋਂ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਸੰਗਰੂਰ ਵਿਖੇ ਢਿੱਲੋਂ ਦੇ ਹੱਕ 'ਚ ਰੱਖੀ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚੇ ਸਨ ਪਰ ਨਾਮਜ਼ਦਗੀ ਪੱਤਰ ਦਾਖ਼ਲ ਕਰਾਉਣ ਵੇਲੇ ਉਹ ਉਨ੍ਹਾਂ ਦੇ ਨਾਲ ਨਹੀਂ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।