Home /News /punjab /

ਅਮਿਤ ਸ਼ਾਹ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਭਵਿੱਖੀ ਰੂਪ-ਰੇਖਾ ਬਾਰੇ ਚਰਚਾ ਕੀਤੀ: ਕੈਪਟਨ

ਅਮਿਤ ਸ਼ਾਹ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਭਵਿੱਖੀ ਰੂਪ-ਰੇਖਾ ਬਾਰੇ ਚਰਚਾ ਕੀਤੀ: ਕੈਪਟਨ

ਅਮਿਤ ਸ਼ਾਹ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਭਵਿੱਖੀ ਰੂਪ-ਰੇਖਾ ਬਾਰੇ ਚਰਚਾ ਕੀਤੀ:ਕੈਪਟਨ (ਫੋਟੋ ਕੈ. ਟਵਿਟਰ)

ਅਮਿਤ ਸ਼ਾਹ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਭਵਿੱਖੀ ਰੂਪ-ਰੇਖਾ ਬਾਰੇ ਚਰਚਾ ਕੀਤੀ:ਕੈਪਟਨ (ਫੋਟੋ ਕੈ. ਟਵਿਟਰ)

 • Share this:

  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਕੈਪਟਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਦੀ ਮਸਲਿਆਂ ਬਾਰੇ ਚਰਚਾ ਹੋਈ ਹੈ।

  ਉਨ੍ਹਾਂ ਨੇ ਲਿਖਿਆ ਹੈ ਕਿ ਰਾਸ਼ਟਰੀ ਸੁਰੱਖਿਆ ਨਾਲ ਸਬੰਧਤ ਵੱਖ-ਵੱਖ ਮੁੱਦਿਆਂ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੇ ਵੱਧ ਰਹੇ ਮਾਮਲਿਆਂ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਭਵਿੱਖ ਦੇ ਰੂਪ-ਰੇਖਾ ਬਾਰੇ ਚਰਚਾ ਕੀਤੀ ਗਈ।

  ਉਧਰ, ਸੂਤਰਾਂ ਅਨੁਸਾਰ ਦੋਵੇਂ ਆਗੂਆਂ ਵਿਚਾਲੇ ਹੋਈ ਇਸ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਦੀ ਨਵੀਂ ਬਣੀ ਪੰਜਾਬ ਲੋਕ ਕਾਂਗਰਸ (ਪੀਐੱਲਸੀ) ਦੇ ਭਾਜਪਾ ਪਾਰਟੀ ਵਿੱਚ ਰਲੇਵੇਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਵਿੱਖ ਵਿੱਚ ਸੰਭਾਵਤ ਸੀਟਾਂ ਦੀ ਵੰਡ ਬਾਰੇ ਚਰਚਾ ਹੋਈ ਹੋ ਸਕਦੀ ਹੈ।

  ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਕੁਝ ਦਿਨਾਂ ਤੋਂ ਦਿੱਲੀ ’ਚ ਡੇਰੇ ਲਾਏ ਹੋਏ ਹਨ ਤੇ ਇਸ ਦੌਰਾਨ ਉਨ੍ਹਾਂ ਨੇ ਭਾਜਪਾ ਦੀ ਉੱਚ ਲੀਡਰਸ਼ਿਪ ਨਾਲ ਮੀਟਿੰਗਾਂ ਕੀਤੀਆਂ ਹਨ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਪ੍ਰਧਾਨ ਜੇਪੀ ਨੱਢਾ ਨਾਲ ਵੀ ਮੀਟਿੰਗ ਕੀਤੀ ਸੀ।

  Published by:Gurwinder Singh
  First published:

  Tags: Amit Shah, Captain Amarinder Singh