ਪੰਜਾਬ ਦੀ ਕਾਂਗਰਸ ਸਰਕਾਰ ਦੇ ਪੰਜ ਨੁਮਾਇੰਦਿਆਂ ਖ਼ਿਲਾਫ਼ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ 20 ਅਗਸਤ ਨੂੰ ਹੁਕਮਨਾਮਾ ਜਾਰੀ ਕੀਤਾ ਜਾਵੇਗਾ। ਭਾਈ ਧਿਆਨ ਸਿੰਘ ਨੇ ਐਲਾਨ ਕੀਤਾ ਹੈ ਕਿ ਬਰਗਾੜੀ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਦੇ 5 ਮੰਤਰੀਆਂ ਤੇ ਵਿਧਾਇਕਾਂ ਦੇ ਅੱਜ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਾ ਹੋਣ 'ਤੇ ਇਸ ਮਾਮਲੇ ਵਿਚ ਪਹਿਲਾਂ 17 ਅਗਸਤ ਨੂੰ ਗੁਰਦੁਆਰਾ ਹਾਜੀ ਰਤਨ ਸਾਹਿਬ ਬਠਿੰਡਾ ਵਿਖੇ ਪੰਥਕ ਨੁਮਾਇੰਦਿਆਂ ਦੀ ਇਕੱਤਰਤਾ ਹੋਵੇਗੀ।
ਬੇਅਦਬੀ ਮਾਮਲੇ ਵਿਚ ਵਾਅਦਾ ਕਰਕੇ ਪੂਰਾ ਨਾ ਕਰਨ ਦੇ ਦੋਸ਼ ਹੇਠ ਪੰਜਾਬ ਦੀ ਕਾਂਗਰਸ ਸਰਕਾਰ ਦੇ ਪੰਜ ਨੁਮਾਇੰਦਿਆਂ ਖ਼ਿਲਾਫ਼ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ 20 ਅਗਸਤ ਨੂੰ ਹੁਕਮਨਾਮਾ ਜਾਰੀ ਕੀਤਾ ਜਾਵੇਗਾ।
ਮੁਤਵਾਜ਼ੀ ਜਥੇਦਾਰ ਵੱਲੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਤਿੰਨ ਵਿਧਾਇਕਾਂ ਹਰਮਿੰਦਰ ਸਿੰਘ ਗਿੱਲ, ਕੁਸ਼ਲਦੀਪ ਸਿੰਘ ਢਿੱਲੋਂ ਅਤੇ ਕੁਲਬੀਰ ਸਿੰਘ ਜ਼ੀਰਾ ’ਤੇ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਨੇ ਬਰਗਾੜੀ ਵਿਖੇ ਲਾਏ ਇਨਸਾਫ਼ ਮੋਰਚੇ ਵਿੱਚ ਸਰਕਾਰ ਵੱਲੋਂ ਮੋਰਚੇ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਪਰ ਲੰਮਾ ਸਮਾਂ ਬੀਤਣ ਮਗਰੋਂ ਵੀ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਦੇ ਸੰਬੰਧ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ।
ਇਸੇ ਲਈ ਸਰਕਾਰ ਵੱਲੋਂ ਆਏ ਇਨ੍ਹਾਂ ਪੰਜ ਨੁਮਾਇੰਦਿਆਂ ਕੋਲੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ। ਇਨ੍ਹਾਂ ਨੂੰ ਅੱਜ 11 ਅਗਸਤ ਨੂੰ ਆਪਣਾ ਸਪੱਸ਼ਟੀਕਰਨ ਦੇਣ ਲਈ ਦੂਜਾ ਮੌਕਾ ਦਿੱਤਾ ਗਿਆ ਸੀ ਪਰ ਉਹ ਅੱਜ ਵੀ ਇੱਥੇ ਹਾਜ਼ਰ ਨਹੀਂ ਹੋਏ ਹਨ ਅਤੇ ਨਾ ਹੀ ਸਪੱਸ਼ਟੀਕਰਨ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 2 ਅਗਸਤ ਨੂੰ ਅਕਾਲ ਤਖ਼ਤ ਵਿਖੇ ਤਲਬ ਕੀਤਾ ਗਿਆ ਸੀ ਅਤੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bargadi morcha, Disrespect, Hukumnama, MLAs, Punjab government