• Home
  • »
  • News
  • »
  • punjab
  • »
  • DISRESPECT CONSPIRACY WAS HATCHED INSIDE THE DERA SIRSA COMPLEX THE DERA CHIEF WAS ALSO PRESENT AT THE TIME

'ਬੇਅਦਬੀ ਦੀ ਸਾਜ਼ਿਸ਼ ਡੇਰੇ ਦੇ ਪ੍ਰਬੰਧਕੀ ਕੰਪਲੈਕਸ 'ਚ ਰਚੀ ਸੀ ਤੇ ਉਸ ਸਮੇਂ ਡੇਰਾ ਮੁਖੀ ਵੀ ਮੌਜੂਦ ਸੀ'

ਅਦਾਲਤ ਨੇ ਡੇਰਾ ਮੁਖੀ ਰਾਮ ਰਹੀਮ ਨੂੰ ਸਜ਼ਾ ਦਾ ਫੈਸਲਾ ਰਾਖਵਾਂ ਰੱਖਿਆ (ਫਾਇਲ ਫੋਟੋ)

  • Share this:
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਨਾਮਜ਼ਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਹੋਈ ਪੁੱਛ-ਪੜਤਾਲ ਮਗਰੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬੇਅਦਬੀ ਦੀ ਸਾਜ਼ਿਸ਼ ਡੇਰਾ ਸੱਚਾ ਸੌਦਾ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਰਚੀ ਗਈ ਸੀ ਅਤੇ ਇਹ ਸਾਜ਼ਿਸ਼ ਰਚਣ ਸਮੇਂ ਡੇਰਾ ਮੁਖੀ ਵੀ ਉੱਥੇ ਮੌਜੂਦ ਸੀ।

    'ਪੰਜਾਬੀ ਟ੍ਰਿਬਿਊਨ' ਦੀ ਖਬਰ ਮੁਤਾਬਕ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਅਧਿਕਾਰੀਆਂ ਨੇ ਹਾਈ ਕੋਰਟ ਨੂੰ ਦੱਸਿਆ ਕਿ ਡੇਰਾ ਮੁਖੀ ਤੋਂ ਸੁਨਾਰੀਆ ਜੇਲ੍ਹ ਵਿੱਚ ਪੁੱਛ-ਪੜਤਾਲ ਕੀਤੀ ਗਈ ਸੀ ਪਰ ਉਸ ਨੇ ਸਵਾਲਾਂ ਦੇ ਸਹੀ ਜਵਾਬ ਨਹੀਂ ਦਿੱਤੇ ਅਤੇ ਅਸਲੀਅਤ ਛਿਪਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਲਈ ਬੇਅਦਬੀ ਕਾਂਡ ਵਿੱਚ ਡੇਰਾ ਮੁਖੀ ਦੀ ਗ੍ਰਿਫ਼ਤਾਰੀ ਲਾਜ਼ਮੀ ਹੈ।

    ਹਾਈ ਕੋਰਟ ਨੇ ਜਾਂਚ ਟੀਮ ਦੀ ਰਿਪੋਰਟ ਆਉਣ ਮਗਰੋਂ ਇਸ ਮਾਮਲੇ ਦੀ ਸੁਣਵਾਈ 17 ਦਸੰਬਰ ਲਈ ਨਿਸ਼ਚਿਤ ਕੀਤੀ ਹੈ। ਉਸ ਦਿਨ ਇਸ ਮਾਮਲੇ ਵਿੱਚ ਦੁਬਾਰਾ ਸੁਣਵਾਈ ਹੋਵੇਗੀ।
    Published by:Gurwinder Singh
    First published: