ਬਾਦਲਾਂ ਦੇ ਕਰੀਬੀ ਦਿਆਲ ਸਿੰਘ ਕੋਲਿਆਂਵਾਲੀ ਨੂੰ ਇਕ ਹੋਰ ਝਟਕਾ

Gurwinder Singh
Updated: December 6, 2018, 4:30 PM IST
ਬਾਦਲਾਂ ਦੇ ਕਰੀਬੀ ਦਿਆਲ ਸਿੰਘ ਕੋਲਿਆਂਵਾਲੀ ਨੂੰ ਇਕ ਹੋਰ ਝਟਕਾ
Gurwinder Singh
Updated: December 6, 2018, 4:30 PM IST
ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੂੰ ਅਦਾਲਤ ਨੇ ਇਕ ਹੋਰ ਝਟਕਾ ਦਿੱਤਾ ਹੈ। ਜਿਸ ਤੋਂ ਬਾਅਦ ਕੋਲਿਆਂਵਾਲੀ ਨੂੰ ਆਤਮ ਸਮਰਪਣ ਕਰਨਾ ਹੀ ਪਵੇਗਾ। ਕੋਲਿਆਂਵਾਲੀ ਨੇ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਹੋ ਕੇ ਜ਼ਮਾਨਤ ਦੀ ਮੰਗ ਕੀਤੀ ਜਿਸ ਨੂੰ ਰੱਦ ਦਿੱਤਾ ਗਿਆ। ਕੋਲਿਆਂਵਾਲੀ ਨੇ ਅਦਾਲਤ ਨੂੰ ਕਿਹਾ ਕਿ ਉਨ੍ਹਾਂ ਦੀ ਨਿਆਇਕ ਹਿਰਾਸਤ ਮੰਨਦੇ ਹੋਏ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਜਾਵੇ। ਅਦਾਲਤ ਨੇ ਉਨ੍ਹਾਂ ਦੀ ਅਰਜ਼ੀ ਰੱਦ ਕਰ ਦਿੱਤੀ।

ਕੋਲਿਆਂਵਾਲੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੀ ਅਗਾਊ ਜ਼ਮਾਨਤ ਅਰਜ਼ੀ ਨੂੰ ਸੁਪਰੀਮ ਕੋਰਟ ਨੇ ਵੀ ਰੱਦ ਕਰ ਦਿੱਤਾ ਸੀ। ਅਦਾਲਤ ਨੇ ਉਨ੍ਹਾਂ ਨੂੰ ਹਫ਼ਤੇ ਦੇ ਅੰਦਰ-ਅੰਦਰ ਸਮਰਪਣ ਕਰਨ ਦੇ ਵੀ ਹੁਕਮ ਦਿੱਤੇ ਸਨ। ਇਸ ਤੋਂ ਪਹਿਲਾਂ ਕੋਲਿਆਂਵਾਲੀ ਦੋ ਵਾਰ ਪੰਜਾਬ ਤੇ ਹਰਿਆਣਾ ਹਾਈਕੋਰਟ ਜਾ ਚੁੱਕੇ ਹਨ ਪਰ ਅਦਾਲਤ ਨੇ ਦੋਵੇਂ ਵਾਰ ਉਨ੍ਹਾਂ ਦੀ ਅਗਾਊ ਜ਼ਮਾਨਤ ਨੂੰ ਰੱਦ ਕਰ ਦਿੱਤੀ ਸੀ। ਦੱਸ ਦਈਏ ਕਿ ਕੋਲਿਆਂਵਾਲੀ ਨੂੰ ਬਾਦਲਾਂ ਦੇ ਕਰੀਬੀ ਵਜੋਂ ਜਾਣਿਆ ਜਾਂਦਾ ਹੈ। ਵਿਜੀਲੈਂਸ ਨੇ ਕੋਲਿਆਂਵਾਲੀ ’ਤੇ ਸਾਲ 2007 ਤੋਂ 2017 ਤੱਕ ਆਪਣੀ ਸਰਕਾਰੀ ਚੇਅਰਮੈਨੀ 'ਤੇ ਰਹਿੰਦਿਆਂ ਰੁਤਬੇ ਦੀ ਦੁਰਵਰਤੋਂ ਕਰਦਿਆਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਲਾਏ ਹਨ। ਵਿਜੀਲੈਂਸ ਨੇ ਕੋਲਿਆਂਵਾਲੀ ’ਤੇ ਮੁਹਾਲੀ ਵਿੱਚ 30 ਜੂਨ, 2018 ਨੂੰ ਵਸੀਲਿਆਂ ਤੋਂ ਜ਼ਿਆਦਾ ਜਾਇਦਾਦ ਬਣਾਏ ਜਾਣ ਦੇ ਇਲਜ਼ਾਮਾਂ ਤਹਿਤ ਮੁਕੱਦਮਾ ਦਰਜ ਕੀਤਾ ਸੀ।
First published: December 6, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...