ਰੈਲੀ ਨੂੰ ਸੰਬੋਧਨ ਕਰਦੇ ਸਮੇਂ 'ਗੁੰਗੇ' ਹੋਏ ਸਿੱਧੂ, ਡਾਕਟਰਾਂ ਨੇ 5 ਦਿਨ ਦਾ ਆਰਾਮ ਦੱਸਿਆ

Gurwinder Singh
Updated: December 6, 2018, 7:51 PM IST
ਰੈਲੀ ਨੂੰ ਸੰਬੋਧਨ ਕਰਦੇ ਸਮੇਂ 'ਗੁੰਗੇ' ਹੋਏ ਸਿੱਧੂ, ਡਾਕਟਰਾਂ ਨੇ 5 ਦਿਨ ਦਾ ਆਰਾਮ ਦੱਸਿਆ
Gurwinder Singh
Updated: December 6, 2018, 7:51 PM IST
ਇਕ ਰੈਲੀ ਨੂੰ ਸੰਬੋਧਨ ਕਰਦੇ ਸਮੇਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਬੋਲਣ ਵਿਚ ਤਕਲੀਫ ਹੋਈ। ਸਿੱਧੂ ਨੂੰ ਡਾਕਟਰਾਂ ਨੇ 3 ਤੋਂ 5 ਦਿਨਾਂ ਤੱਕ ਮੁਕੰਮਲ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਸਰਕਾਰੀ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਧੂ ਜੋ ਪਿਛਲੇ 17 ਦਿਨਾਂ ਤੋਂ ਚੋਣ ਮੁਹਿੰਮ 'ਤੇ ਸਨ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਲਗਾਤਾਰ 70 ਜਨਤਕ ਮੀਟਿੰਗਾਂ ਕੀਤੀਆਂ ਗਈਆਂ। ਇਸ ਨਾਲ ਉਨ੍ਹਾਂ ਦੀਆਂ ਵੋਕਲ ਕਾਰਡਜ਼ 'ਤੇ ਮਾੜਾ ਪ੍ਰਭਾਵ ਪਿਆ। ਡਾਕਟਰਾਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਵੋਕਲ ਕਾਰਡਜ਼ 'ਤੇ ਮਾੜਾ ਪ੍ਰਭਾਵ ਨਾਲ ਉਨ੍ਹਾਂ ਦੀ ਆਵਾਜ਼ ਨੂੰ ਨੁਕਸਾਨ ਪਹੁੰਚ ਸਕਦਾ ਹੈ ਜਿਸ ਕਾਰਨ ਡਾਕਟਰਾਂ ਵੱਲੋਂ ਸ. ਸਿੱਧੂ ਨੂੰ ਨੂੰ 3-5 ਦਿਨ ਦੇ ਮੁਕੰਮਲ ਆਰਾਮ ਦੀ ਸਲਾਹ ਦਿੱਤੀ ਗਈ ਹੈ।

ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਕੈਬਨਿਟ ਮੰਤਰੀ ਸ. ਸਿੱਧੂ ਐਂਮਬੋਲਿਜ਼ਮ ਟਰੀਟਮੈਂਟ ਲੈ ਰਹੇ ਹਨ, ਇਸ ਲਈ ਲਗਾਤਾਰ ਹਵਾਈ ਯਾਤਰਾ ਉਨ੍ਹਾਂ ਲਈ ਹਾਨੀਕਾਰਕ ਹੈ। ਕੁਝ ਸਾਲ ਪਹਿਲਾਂ ਜ਼ਿਆਦਾ ਹਵਾਈ ਯਾਤਰਾ ਕਾਰਨ ਉਹ ਡੀ.ਵੀ.ਟੀ. ਦੀ ਸਮੱਸਿਆ ਤੋਂ ਪ੍ਰਭਾਵਿਤ ਹੋ ਗਏ ਸਨ। ਉਨ੍ਹਾਂ ਵੱਲੋਂ ਲੜੀਵਾਰ ਹੀਮਾਟੌਲੋਜੀ (ਬਲੱਡ) ਟੈਸਟ ਕਰਵਾਏ ਗਏ ਹਨ। ਡਾਕਟਰਾਂ ਦੀ ਸਲਾਹ ਨਾਲ ਉਹ ਮੁਕੰਮਲ ਜਾਂਚ ਅਤੇ ਰਿਕਵਰੀ ਲਈ ਕਿਸੇ ਅਣਦੱਸੀ ਥਾਂ 'ਤੇ ਗਏ ਹਨ। ਉਨ੍ਹਾਂ ਨੂੰ ਸਾਹ ਲੈਣ ਦੇ ਅਭਿਆਸ ਅਤੇ ਫਿਜ਼ੀਉਥੈਰੇਪੀ ਦੇ ਨਾਲ ਵਿਸ਼ੇਸ਼ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।
First published: December 6, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ