Home /News /punjab /

ਪੰਜਾਬ ਸਰਕਾਰ ਵੱਲੋਂ ਲਿੰਗ ਅਨੁਪਾਤ 'ਚ ਸੁਧਾਰ ਲਈ ਵਿਆਪਕ ਉਪਰਾਲੇ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਲਿੰਗ ਅਨੁਪਾਤ 'ਚ ਸੁਧਾਰ ਲਈ ਵਿਆਪਕ ਉਪਰਾਲੇ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਲਿੰਗ ਅਨੁਪਾਤ 'ਚ ਸੁਧਾਰ ਲਈ ਵਿਆਪਕ ਉਪਰਾਲੇ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਲਿੰਗ ਅਨੁਪਾਤ 'ਚ ਸੁਧਾਰ ਲਈ ਵਿਆਪਕ ਉਪਰਾਲੇ ਜਾਰੀ: ਡਾ. ਬਲਜੀਤ ਕੌਰ

ਜਾਗਰੂਕਤਾ ਮੁਹਿੰਮ ਬਦੌਲਤ ਲਿੰਗ ਅਨੁਪਾਤ 'ਚ ਹੋ ਰਿਹੈ ਸੁਧਾਰ, ਧੀਆਂ ਨੂੰ ਸਨਮਾਨ ਦੇਣ ਲਈ ਕੀਤੀਆਂ ਵੱਖ ਵੱਖ ਪਹਿਲਕਦਮੀਆਂ

  • Share this:

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀ ਹੋਂਦ, ਸੁਰੱਖਿਆ ਤੇ ਸਿੱਖਿਆ ਯਕੀਨੀ ਬਣਾਉਣ ਅਤੇ ਲਿੰਗ ਅਨੁਪਾਤ ਵਿੱਚ ਸੁਧਾਰ ਵਾਸਤੇ ਵਿਆਪਕ ਪੱਧਰ 'ਤੇ ਉਪਰਾਲੇ ਜਾਰੀ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।

ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੀ ਅਹਿਮ ਮੁਹਿੰਮ 'ਬੇਟੀ ਬਚਾਓ ਬੇਟੀ ਪੜ੍ਹਾਓ' ਦਾ ਮੁੱਖ ਮਕਸਦ ਬੇਟੀਆਂ ਨੂੰ ਬਚਾਉਣ, ਪੜ੍ਹਾਉਣਾ ਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ। ਇਸ ਮੁਹਿੰਮ ਤਹਿਤ ਲਿੰਗ ਅਨੁਪਾਤ 'ਚ ਸੁਧਾਰ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਨਤੀਜੇ ਵਜੋਂ ਪੰਜਾਬ ਵਿੱਚ ਲਿੰਗ ਅਨੁਪਾਤ ਵਿੱਚ ਸਾਲ 2014-15 ਵਿੱਚ 892/1000 ਦੇ ਮੁਕਾਬਲੇ 2021-22 ਦੌਰਾਨ 928/1000 ਤੱਕ ਸੁਧਰਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਪੰਜਾਬ ਦੇ ਪਿੰਡ, ਬਲਾਕ, ਜ਼ਿਲ੍ਹਾ ਤੇ ਰਾਜ ਪੱਧਰ 'ਤੇ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 'ਮੇਰੀ ਪਹਿਚਾਨ' ਮੁਹਿੰਮ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਦੀਆਂ ਸਥਾਨਕ ਵਿਦਿਆਰਥਣਾਂ ਜੋ ਅਕਾਦਮਿਕ, ਖੇਡਾਂ, ਸੰਗੀਤ ਆਦਿ ਦੇ ਖੇਤਰਾਂ ਵਿੱਚ ਮੱਲਾਂ ਮਾਰ ਚੁੱਕੀਆ ਹਨ, ਨੂੰ ਸਨਮਾਨ ਦੇਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਵਿਖੇ ਫੋਟੋ ਗੈਲਰੀ ਸਥਾਪਿਤ ਕੀਤੀ ਗਈ ਹੈ।



ਇਸ ਤੋਂ ਇਲਾਵਾ ਸੰਗਰੂਰ ਦੇ ਤਿੰਨ ਫਲਾਈਓਵਰ 'ਤੇ ਗ੍ਰੈਫਿਟੀ ਰਾਹੀਂ ਲੜਕੀਆਂ ਦੀਆਂ ਪ੍ਰਾਪਤੀਆਂ ਨੂੰ ਦਿਖਾਇਆ ਗਿਆ ਹੈ ਤੇ ਕਈ ਹੋਰ ਜ਼ਿਲ੍ਹਿਆਂ ਨੇ ਵੀ ਇਹ ਪਹਿਲਕਦਮੀ ਕੀਤੀ ਹੈ ਤਾਂ ਜੋ ਲੜਕੀਆਂ ਨੂੰ ਬਣਦਾ ਮਾਣ-ਸਨਮਾਣ ਦਿੱਤਾ ਜਾ ਸਕੇ।

Published by:Ashish Sharma
First published:

Tags: Cabinet Minister Baljeet Kaur, Punjab government