ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜਜੀਤ ਸਿੰਘ ਚੀਮਾ ਨੇ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਡਾ. ਕੁਮਾਰ ਵਿਸ਼ਵਾਸ ਅਤੇ ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ਦੇ ਖਿਲਾਫ ਦਰਜ ਐੱਫਆਈਆਰ ਨੂੰ ਰੱਦ ਕਰਨ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਟਵੀਟ ਕਰ ਕੇ ਤਿੱਖੇ ਤੰਜ ਕੱਸੇ ਹਨ। ਡਾ. ਚੀਮਾ ਨੇ ਕਿਹਾ ਕਿ ਕੋਰਟ ਦੇ ਇਸ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਦਲਾਖੋਰੀ ਦੀ ਰਾਜਨੀਤੀ ਵਿੱਚ ਉਲਝਿਆ ਹੋਇਆ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਪਣੇ ਮੰਦੇ ਮਨਸੂਬਿਆਂ ਨੂੰ ਪੂਰਾ ਕਰਨ ਲਈ ਪੰਜਾਬ ਦੀ ਦੁਰਵਰਤੋਂ ਕਰਦਾ ਹੈ। ਇਸ ਨੇ ਰਾਸ਼ਟਰ ਦੀਆਂ ਨਜ਼ਰਾਂ ਵਿੱਚ ਰਾਜ ਪੁਲਿਸ ਦਾ ਅਕਸ ਘਟਾਇਆ ਹੈ।
The cancellation of FIRs against #KumarVishwas & #TajinderBagga by Pb & Hyn HC has proved that #Kejriwal indulged in vendetta politics & misused #AAP Govt of Punjab to fulfil its evil designs. It has lowered the image of State police in the eyes of Nation. #sada #kaam #bolda pic.twitter.com/1FJOHCQqeo
— Dr Daljit S Cheema (@drcheemasad) October 12, 2022
ਤੁਹਾਨੂੰ ਦਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਖਿਲਾਫ਼ ਕੀਤੀਆਂ ਟਿੱਪਣੀਆਂ ਮਾਮਲੇ 'ਚ ਕਵੀ ਕੁਮਾਰ ਵਿਸ਼ਵਾਸ (Kumar Vishwas) ਤੇ ਦਿੱਲੀ ਭਾਜਪਾ ਆਗੂ ਤਜਿੰਦਰ ਪਾਲ ਸਿੰਘ (Tajinder pal Singh Bagga) ਖਿਲਾਫ਼ ਦਰਜ ਐਫਆਈਆਰ ਰੱਦ ਕਰ ਦਿੱਤੀ ਹੈ। ਦਰਅਸਲ ਦੋਵਾਂ ਨੇ ਹੀ ਪਰਚੇ ਰੱਦ ਕਰਨ ਦੀ ਮੰਗ ਕੀਤੀ ਸੀ। ਇਹ ਜਾਣਕਾਰੀ ਕੁਮਾਰ ਵਿਸ਼ਵਾਸ ਦੇ ਵਕੀਲ ਨੇ ਦਿੱਤੀ ਹੈ। ਹਾਈ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੇ ਕਿਹਾ- ਸੱਚਾਈ ਦੀ ਜਿੱਤ ਹੋਈ ਹੈ।
ਜ਼ਿਕਰਯੋਗ ਹੈ ਕਿ ਕੁਮਾਰ ਵਿਸ਼ਵਾਸ 'ਤੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਇਸੇ ਸਾਲ 12 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਖਿਲਾਫ਼ ਕਥਿਤ ਤੌਰ 'ਤੇ ਭੜਕਾਊ ਬਿਆਨ ਦੇਣ ਲਈ ਰੂਪਨਗਰ 'ਚ ਮਾਮਲਾ ਦਰਜ ਕੀਤਾ ਸੀ। ਉਨ੍ਹਾਂ 'ਤੇ ਧਰਮ ਅਤੇ ਨਸਲ ਦੇ ਆਧਾਰ 'ਤੇ ਦੁਸ਼ਮਣੀ ਪੈਦਾ ਕਰਨ ਦਾ ਦੋਸ਼ ਲਗਾਇਆ ਗਿਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Arvind Kejriwal, Chandigarh, Daljit Cheema, Kumar Vishwas, SAD, Tajinder Bagga