Home /News /punjab /

ਅਕਾਲੀ ਦਲ ਵਿਚ ਕੋਈ ਬਗਾਵਤ ਨਹੀਂ, ਸਭ ਠੀਕ ਹੈ: ਦਲਜੀਤ ਚੀਮਾ

ਅਕਾਲੀ ਦਲ ਵਿਚ ਕੋਈ ਬਗਾਵਤ ਨਹੀਂ, ਸਭ ਠੀਕ ਹੈ: ਦਲਜੀਤ ਚੀਮਾ

(file photo)

(file photo)

ਉਨ੍ਹਾਂ ਕਿਹਾ ਕਿ ਜੇਕਰ ਸਾਡੇ ਕੁਝ ਆਗੂ ਇਕੱਠੇ ਬੈਠ ਕੇ ਚਾਹ ਪੀ ਲੈਣ ਤਾਂ ਇਸ ਦਾ ਮਤਲਬ ਬਗਾਵਤ ਨਹੀਂ ਕੱਢਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਦੀ ਚੋਣ ਲਈ ਲੰਬੀ ਪ੍ਰਕਿਰਿਆ ਹੁੰਦੀ ਹੈ, ਉਸ ਤੋਂ ਬਾਅਦ ਪ੍ਰਧਾਨ ਦੀ ਚੋਣ ਹੁੰਦੀ ਹੈ। ਜੇਕਰ ਇੱਕ-ਦੋ ਲੋਕ ਇਸ 'ਤੇ ਸਵਾਲ ਕਰਦੇ ਹਨ ਤਾਂ ਕੋਈ ਫੈਸਲਾ ਨਹੀਂ ਲਿਆ ਜਾ ਸਕਦਾ। ਜਿਸ ਤਰ੍ਹਾਂ ਪ੍ਰਧਾਨ ਬਣਾਉਣ ਦੀ ਪ੍ਰਕਿਰਿਆ ਹੁੰਦੀ ਹੈ, ਉਸੇ ਤਰ੍ਹਾਂ ਪ੍ਰਧਾਨ ਨੂੰ ਹਟਾਉਣ ਦੀ ਪ੍ਰਕਿਰਿਆ ਹੁੰਦੀ ਹੈ।ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਕੇ ਕੋਈ ਚੁਣੌਤੀ ਨਜ਼ਰ ਨਹੀਂ ਆ ਰਹੀ ਹੈ।

ਹੋਰ ਪੜ੍ਹੋ ...
  • Share this:
    ਸ਼੍ਰੋਮਣੀ ਅਕਾਲੀ ਦਲ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਵਿਚ ਕੋਈ ਅੰਦਰੂਨੀ ਵਿਵਾਦ ਨਹੀਂ ਹੈ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਅਕਾਲੀ ਦਲ ਵਿੱਚ ਸਭ ਠੀਕ ਹੈ, ਕੋਈ ਆਪਸੀ ਵਿਵਾਦ ਨਹੀਂ ਤੇ ਨਾ ਕੋਈ ਬਗਾਵਤ ਹੈ।

    ਉਨ੍ਹਾਂ ਕਿਹਾ ਕਿ ਜੇਕਰ ਸਾਡੇ ਕੁਝ ਆਗੂ ਇਕੱਠੇ ਬੈਠ ਕੇ ਚਾਹ ਪੀ ਲੈਣ ਤਾਂ ਇਸ ਦਾ ਮਤਲਬ ਬਗਾਵਤ ਨਹੀਂ ਕੱਢਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਦੀ ਚੋਣ ਲਈ ਲੰਬੀ ਪ੍ਰਕਿਰਿਆ ਹੁੰਦੀ ਹੈ, ਉਸ ਤੋਂ ਬਾਅਦ ਪ੍ਰਧਾਨ ਦੀ ਚੋਣ ਹੁੰਦੀ ਹੈ। ਜੇਕਰ ਇੱਕ-ਦੋ ਲੋਕ ਇਸ 'ਤੇ ਸਵਾਲ ਕਰਦੇ ਹਨ ਤਾਂ ਕੋਈ ਫੈਸਲਾ ਨਹੀਂ ਲਿਆ ਜਾ ਸਕਦਾ। ਜਿਸ ਤਰ੍ਹਾਂ ਪ੍ਰਧਾਨ ਬਣਾਉਣ ਦੀ ਪ੍ਰਕਿਰਿਆ ਹੁੰਦੀ ਹੈ, ਉਸੇ ਤਰ੍ਹਾਂ ਪ੍ਰਧਾਨ ਨੂੰ ਹਟਾਉਣ ਦੀ ਪ੍ਰਕਿਰਿਆ ਹੁੰਦੀ ਹੈ।ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਕੇ ਕੋਈ ਚੁਣੌਤੀ ਨਜ਼ਰ ਨਹੀਂ ਆ ਰਹੀ ਹੈ।

    ਦੱਸ ਦਈਏ ਕਿ ਬੀਤੇ ਦਿਨ ਪਾਰਟੀ ਦੇ ਦਰਜਨ ਤੋਂ ਵੱਧ ਸੀਨੀਅਰ ਆਗੂਆਂ ਵੱਲੋਂ ਅਚਾਨਕ ਕੀਤੀ ਮੀਟਿੰਗ ਪਿੱਛੋਂ ਚਰਚਾ ਸ਼ੁਰੂ ਹੋ ਗਈ ਹੈ ਕਿ ਪਾਰਟੀ ਅੰਦਰ ਬਾਗੀ ਸੁਰਾਂ ਉਚੀਆਂ ਹੋ ਰਹੀਆਂ ਹਨ। ਇਸ ਮੀਟਿੰਗ ਤੋਂ ਤੁਰਤ ਬਾਅਦ ਅਕਾਲੀ ਦਲ ਵਲੋਂ ਮਲੂਕਾ ਦੀ ਅਗਵਾਈ 'ਚ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਗਠਿਤ ਕਰ ਦਿੱਤੀ ਗਈ। ਕਮੇਟੀ ਦੀ ਅਗਵਾਈ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ।

    ਕਮੇਟੀ ਦੇ ਹੋਰ ਮੈਂਬਰਾਂ 'ਚ ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਵਿਰਸਾ ਸਿੰਘ ਵਲਟੋਹਾ, ਸ. ਮਨਤਾਰ ਸਿੰਘ ਬਰਾੜ ਤੇ ਡਾ. ਸੁਖਵਿੰਦਰ ਸੁੱਖੀ ਨੂੰ ਸ਼ਾਮਿਲ ਕੀਤਾ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀ ਦੀਆਂ ਰਵਾਇਤਾਂ ਮੁਤਾਬਕ ਪਾਰਟੀ ਪਲੇਟਫਾਰਮ 'ਤੇ ਹੀ ਖੁੱਲ੍ਹਦਿਲੀ ਨਾਲ ਲੋਕਤੰਤਰੀ ਤਰੀਕੇ ਅਨੁਸਾਰ ਵਿਚਾਰ ਰੱਖਣ ਅਤੇ ਪਾਰਟੀ, ਪੰਥ ਤੇ ਪੰਜਾਬ ਦੇ ਦੁਸ਼ਮਣਾਂ ਨੂੰ ਪਾਰਟੀ ਦੀ ਜਥੇਬੰਦਕ ਏਕਤਾ ਤੇ ਮਜ਼ਬੂਤੀ ਬਾਰੇ ਗੈਰ-ਲੋੜੀਂਦੇ ਭੁਲੇਖੇ ਫੈਲਾਉਣ ਦੀ ਆਗਿਆ ਨਾ ਦੇਣ।

    ਬਿਆਨ ਵਿਚ ਕਿਹਾ ਗਿਆ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਿਚਾਰ ਦਾ ਸਵਾਗਤ ਹੈ ਪਰ ਸਿਰਫ਼ ਪਾਰਟੀ ਪਲੇਟਫਾਰਮ 'ਤੇ ਵਿਚਾਰ ਰੱਖੇ ਜਾਣ। ਪਾਰਟੀ ਪਲੇਟਫਾਰਮ ਤੋਂ ਬਾਹਰ ਅਜਿਹੇ ਵਿਚਾਰਾਂ ਦੇ ਪ੍ਰਗਟਾਵੇ ਦੀ ਅਨੁਸ਼ਾਸਨਹੀਣਤਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
    Published by:Gurwinder Singh
    First published:

    Tags: Daljit Cheema, Shiromani Akali Dal

    ਅਗਲੀ ਖਬਰ