ਪਰਾਲੀ ਦੀ ਸੰਭਾਲ ਸਬੰਧੀ ਮਸ਼ੀਨਰੀ ਦੀ ਸਬਸਿਡੀ ਦੇ ਡਰਾਅ ਕੱਢੇ

News18 Punjabi | News18 Punjab
Updated: September 16, 2020, 6:58 PM IST
share image
ਪਰਾਲੀ ਦੀ ਸੰਭਾਲ ਸਬੰਧੀ ਮਸ਼ੀਨਰੀ ਦੀ ਸਬਸਿਡੀ ਦੇ ਡਰਾਅ ਕੱਢੇ
ਪਰਾਲੀ ਦੀ ਸੰਭਾਲ ਸਬੰਧੀ ਮਸ਼ੀਨਰੀ ਦੀ ਸਬਸਿਡੀ ਦੇ ਡ੍ਰਾ ਕੱਢੇ

  • Share this:
  • Facebook share img
  • Twitter share img
  • Linkedin share img
ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਮਸ਼ੀਨੀਕਰਨ ਮੁਹੱਈਆ ਕਰਵਾਉਣ ਦੀ ਮੁਹਿੰਮ ਤੇਜ਼ ਕੀਤੀ ਗਈ ਹੈ। ਖੇਤੀ ਮਸ਼ੀਨਰੀ ਦੇ ਲਈ 902 ਜਾਗਰੂਕ ਕਿਸਾਨਾਂ ਵਲੋਂ ਬਰਨਾਲਾ ਖੇਤੀਬਾੜੀ ਵਿਭਾਗ ਕੋਲ ਆਪਣੀਆ ਅਰਜ਼ੀਆਂ ਅਪਲਾਈ ਕੀਤੀਆਂ ਸਨ।

ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਕਿਸਾਨਾਂ ਨੂੰ ਸਬਸਿਡੀ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਸਬੰਧੀ ਅੱਜ ਡਰਾਅ ਕੱਢੇ ਗਏ। ਪੰਜਾਬ ਸਰਕਾਰ ਵਲੋਂ ਖੇਤੀ ਮਸ਼ੀਨਰੀ 50 ਫ਼ੀਸਦੀ ਅਤੇ 80ਫ਼ੀਸਦੀ ਸਬਸਿਡੀ ’ਤੇ ਕਿਸਾਨ ਗਰੁੱਪ ਬਣਾ ਕੇ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵਲੋਂ ਸੁਪਰ ਸੀਡਰ, ਹੈਪੀ ਸੀਡਰ, ਮਲਚਰ ਆਦਿ ਮਸ਼ੀਨਾਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਖੇਤੀਬਾੜੀ ਅਧਿਕਾਰੀ ਡਾ.ਬਲਦੇਵ ਸਿੰਘ ਨੇ ਦੱਸਿਆ ਕਿ ਜ਼ਿਲੇ ਦੇ ਵੱਧ ਤੋਂ ਵੱਧ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਸਿਲਸਿਲੇ ਤਹਿਤ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਕਰਨ ਲਈ ਸਬਸਿਡੀ ’ਤੇ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਲਈ ਜ਼ਿਲੇ ਭਰ ਦੇ 902 ਕਿਸਾਨਾਂ ਨੇ ਅਰਜ਼ੀਆਂ ਖੇਤੀਬਾੜੀ ਵਿਭਾਗ ਨੂੰ ਦਿੱਤੀਆਂ ਹਨ। ਜਿਸਦੇ ਅੱਜ ਡ੍ਰਾ ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਕੱਢੇ ਗਏ ਹਨ।
ਇਹਨਾਂ ਕਿਸਾਨਾਂ ਨੂੰ 50 ਅਤੇ 80 ਫ਼ੀਸਦੀ ਸਬਸਿਡੀ ਮਸ਼ੀਨਰੀ ਦਿੱਤੀ ਜਾ ਰਹੀ ਹੈ। ਡਾ.ਬਲਦੇਵ ਸਿੰਘ (ਜਿਲਾ ਖੇਤੀਬਾੜੀ ਅਧਿਕਾਰੀ)ਪਿਛਲੇ 5 ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਿੱਧੀ ਮਸ਼ੀਨੀਕਰਨ ਨਾਲ ਬਿਜਾਈ ਕਰ ਰਹੇ ਜਾਗਰੂਕ ਕਿਸਾਨ ਅਜੈਬ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਮਸ਼ੀਨਰੀ ’ਤੇ 50 ਫ਼ੀਸਦੀ ਅਤੇ 80 ਫ਼ੀਸਦੀ ਸਬਸਿਡੀ ਮਿਲ ਰਹੀ ਹੈ। ਜਿਸਦਾ ਕਿਸਾਨ ਭਰਾਵਾਂ ਨੂੰ ਫ਼ਾਇਦਾ ਲੈਣਾ ਚਾਹੀਦਾ ਹੈ। ਇਸ ਨਾਲ ਝਾੜ ਵੀ ਚੰਗਾ ਹੁੰਦਾ ਹੈ ਅਤੇ ਖ਼ਰਚਾ ਵੀ ਘੱਟ ਆਉਂਦਾ ਹੈ ਅਤੇ ਦੂਜਾ ਕੋਰੋਨਾ ਮਹਾਮਾਰੀ ਤੋਂ ਬਚਿਆ ਜਾ ਸਕਦਾ ਹੈ।
Published by: Gurwinder Singh
First published: September 16, 2020, 6:58 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading