ਰਵਨੀਤ ਬਿੱਟੂ ਵੱਲੋਂ ਨਸ਼ਾ ਛੁਡਾਊ ਕੇਂਦਰ ’ਚ ਭਰਤੀ ਕਰਵਾਏ ਬਹੁਤੇ ਨਸ਼ਈ ਏਡਜ਼ ਦੇ ਸ਼ਿਕਾਰ, ਡਾਕਟਰ ਨੇ ਘਰਾਂ ਨੂੰ ਤੋਰੇ


Updated: July 11, 2018, 5:02 PM IST
ਰਵਨੀਤ ਬਿੱਟੂ ਵੱਲੋਂ ਨਸ਼ਾ ਛੁਡਾਊ ਕੇਂਦਰ ’ਚ ਭਰਤੀ ਕਰਵਾਏ ਬਹੁਤੇ ਨਸ਼ਈ ਏਡਜ਼ ਦੇ ਸ਼ਿਕਾਰ, ਡਾਕਟਰ ਨੇ ਘਰਾਂ ਨੂੰ ਤੋਰੇ

Updated: July 11, 2018, 5:02 PM IST
ਰੋਹਿਤ ਗੌੜ

ਪਿਛਲੇ ਦਿਨੀਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਨਸ਼ੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਨਸ਼ਈ ਨੌਜਵਾਨਾਂ ਨੂੰ ਲੁਧਿਆਣੇ ਦੇ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਕਰਵਾਇਆ ਸੀ। ਪਤਾ ਲੱਗਾ ਹੈ ਕਿ ਜਿਨ੍ਹਾਂ 29 ਨੌਜਵਾਨਾਂ ਨੂੰ ਭਰਤੀ ਕਰਵਾਇਆ ਗਿਆ ਸੀ, ਉਨ੍ਹਾਂ ਵਿਚੋਂ 13 ਨੌਜਵਾਨਾਂ ਦੇ ਖੂਨ ਦੇ ਨਮੂਨਿਆਂ ਵਿਚ ਏਡਜ਼ ਹੋਣ ਦੀ ਪੁਸ਼ਟੀ ਹੋਈ ਹੈ। ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਵਿਚੋਂ 7 ਮਰੀਜ਼ ਨਸ਼ਾ ਛੁਡਾਊ ਕੇਂਦਰ ਵਿਚੋਂ ਭਜਾ ਦਿੱਤੇ ਗਏ। ਬਿੱਟੂ ਮੁਤਾਬਕ ਲੁਧਿਆਣਾ ਸਿਵਲ ਹਸਪਤਾਲ ਦਾ ਡਾਕਟਰ ਵਿਵੇਕ ਜਾਣਬੁੱਝ ਕੇ ਮਰੀਜ਼ਾਂ ਨੂੰ ਭਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾਕਟਰ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

ਭਜਾਏ ਗਏ ਮਰੀਜ਼ਾਂ ਦਾ ਕਹਿਣਾ ਹੈ ਕਿ ਉਹ ਨਸ਼ਾ ਛੱਡਣਾ ਚਾਹੁੰਦੇ ਹਨ ਪਰ ਨਸ਼ਾ ਛੁਡਾਊ ਕੇਂਦਰ ਵਿਚ ਕੰਮ ਕਰ ਰਹੇ ਡਾਕਟਰ ਮਰੀਜ਼ਾਂ ਨੂੰ ਆਪਣੇ ਕੋਲ ਰੱਖਣ ਦੀ ਥਾਂ ਉਨ੍ਹਾਂ ਨੂੰ ਭੱਜਣ ਦੀ ਸਲਾਹ ਦੇ ਰਹੇ ਹਨ। ਇਨ੍ਹਾਂ ਦੋਸ਼ ਲਾਇਆ ਕਿ ਡਾਕਟਰ ਵਿਵੇਕ ਨੇ ਕਿਹਾ ਕਿ ਨੇਤਾ ਲੋਕ ਆਪਣੇ ਪਬਲਿਸਿਟੀ ਲਈ ਇਹ ਸਭ ਕਰਦੇ ਹਨ, ਹੁਣ ਪਬਲਿਸਿਟੀ ਹੋ ਚੁੱਕੀ ਹੈ ਤੇ ਹੁਣ ਉਹ ਕਿਤੇ ਵੀ ਜਾ ਸਕਦੇ ਹਨ। ਲੁਧਿਆਣਾ ਸਿਵਲ ਹਸਪਤਾਲ ਦੇ ਡਾਕਟਰ ਵਿਵੇਕ ਦਾ ਕਹਿਣਾ ਹੈ ਕਿ ਨਸ਼ਾ ਛੁਡਾਊ ਕੇਂਦਰ ਵਿਚ ਸਿਰਫ 10 ਬੈੱਡ ਲਾਉਣ ਦੀ ਜਗ੍ਹਾ ਹੈ। ਪਰ ਇਸ ਦੇ ਬਾਵਜੂਦ ਉਸ ਨੇ ਕਿਸੇ ਮਰੀਜ਼ ਨੂੰ ਇਥੋਂ ਜਾਣ ਦੀ ਸਲਾਹ ਨਹੀਂ ਦਿੱਤੀ ਤੇ ਨਾ ਹੀ ਕਿਸੇ ਸਿਆਸੀ ਆਗੂ ਦੀ ਕਾਰਗੁਜ਼ਾਰੀ ਉਤੇ ਸਵਾਲ ਚੁੱਕੇ ਹਨ। ਲੁਧਿਆਣਾ ਸਿਵਲ ਹਸਪਤਾਲ ਦੇ ਇਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਇਸ ਬਾਰੇ ਸੂਚਨਾ ਆਈ ਹੈ। ਇਸ ਦੀ ਜਾਂਚ ਕੀਤੀ ਜਾਵੇਗੀ, ਜੇ ਇਹ ਸੱਚ ਸਾਬਤ ਹੋਇਆ ਤਾਂ ਡਾਕਟਰ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
First published: July 11, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...