ਰਾਜਪੁਰਾ : ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਰ ਪਾਰਟੀ ਵਾਅਦਾ ਕਰਦੀ ਹੈ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਲੋਕਾਂ ਨਾਲ ਕੀਤੇ ਵਾਅਦੇ ਭੁੱਲ ਜਾਂਦੀ ਹੈ। ਅਜਿਹਾ ਹੀ ਹਾਲ ਪੰਜਾਬ ਵਿੱਚ ਨਸ਼ਾ ਦਾ ਸੰਤਾਪ ਹੰਢਾ ਰਹੇ ਲੋਕਾਂ ਨਾਲ ਹੋਇਆ ਹੈ। ਰਾਜਪੁਰਾ ਦੇ ਖੇਤਰ ਵਿੱਚ ਕਈ ਸਾਲਾਂ ਤੋਂ ਨਸ਼ੇ ਦੀ ਦਲਦਲ ਵਿੱਚ ਫਸੇ ਹੋਏ ਹਨ। ਹੁਣ ਹਾਲਤ ਇਹ ਹੈ ਕਿ ਲੋਕ ਪੰਜਾਬ ਸਰਕਾਰ ਵੱਲੋਂ ਨਵੇਂ ਬਣਾਏ ਕਾਰਡ ਤਹਿਤ ਨਸ਼ਾ ਛੁਡਾਉਣ ਲਈ ਮਿਲਦੀਆਂ ਗੋਲੀਆਂ ਨਾ ਮਿਲਣ ਕਾਰਨ ਸੈਂਕੜੇ ਅਮਲੀਆਂ ਨੇ ਰਾਜਪੁਰਾ ਦੇ ਸਿਵਲ ਹਸਪਤਾਲ ਨਸ਼ਾ ਛੁਡਾਊ ਕੇਂਦਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਉਨ੍ਹਾਂ ਕਿਹਾ ਕਿ ਸਾਨੂੰ ਸਮੇਂ ਸਿਰ ਸਰਕਾਰ ਵੱਲੋਂ ਗੋਲੀਆਂ ਨਹੀਂ ਦਿੱਤੀਆਂ ਜਾ ਰਹੀਆਂ। ਅਸੀਂ ਗ਼ਰੀਬ ਪਰਿਵਾਰਾਂ ਨਾਲ ਸਬੰਧਿਤ ਵਿਅਕਤੀ ਹਾਂ ਅਤੇ ਦਿਹਾੜੀ ਛੱਡ ਕੇ ਗੋਲੀਆਂ ਲੈਣ ਵਾਸਤੇ ਬੀਤੇ ਕਈ ਦਿਨਾਂ ਤੋਂ ਪ੍ਰੇਸ਼ਾਨ ਹੋ ਰਹੇ ਹਾਂ। ਡਾਕਟਰਾਂ ਵੱਲੋਂ ਉਨ੍ਹਾਂ ਨੂੰ ਹਰ ਰੋਜ਼ ਲਾਰਾ ਲੱਪਾ ਹੀ ਲਗਾਇਆ ਜਾ ਰਿਹਾ ਹੈ। ਸਾਡੀ ਸਰਕਾਰ ਨੂੰ ਬੇਨਤੀ ਹੈ ਕਿ ਹੈ ਕਿ ਜਾਂ ਸਾਨੂੰ ਗੋਲੀਆਂ ਦਿੱਤੀਆਂ ਜਾਣ ਜਾਂ ਭੁੱਕੀ ਅਫ਼ੀਮ ਦੀ ਖੇਤੀ ਕਰਨ ਦਿੱਤੀ ਜਾਵੇ।

ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਦੇ ਡਾ ਆਦਿੱਤਿਆ ਸਿੰਗਲਾ ਨੇ ਪੱਤਰਕਾਰਾਂ ਨੂੰ ਦੱਸਿਆ ਗੋਲੀਆਂ ਦੀ ਸਪਲਾਈ ਨਾ ਆਉਣ ਕਾਰਨ ਇਨ੍ਹਾਂ ਲੋਕਾਂ ਨੂੰ ਗੋਲੀਆਂ ਨਹੀਂ ਦਿੱਤੀਆਂ ਜਾ ਰਹੀਆਂ। ਜਲਦੀ ਹੀ ਸਪਲਾਈ ਆਉਣ ਤੇ ਗੋਲੀਆਂ ਦੇ ਦਿੱਤੀਆਂ ਜਾਣ ਗਈਆਂ।
ਰਛਪਾਲ ਸਿੰਘ ਵਾਸੀ ਪਿੰਡ ਬੀਪੁਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਸੀਂ ਕਈ ਸਾਲਾਂ ਤੋਂ ਨਸ਼ਾ ਕਰ ਰਹੇ ਹਨ ਪਰ ਸਾਡੀ ਸਰਕਾਰ ਨੂੰ ਅਪੀਲ ਹੈ ਕਿ ਜਲਦੀ ਗੋਲੀਆਂ ਦਿੱਤੀਆਂ ਹਨ ਜਾਂ ਫਿਰ ਖਸਖਸ ਬੀਜਣ ਦੀ ਆਗਿਆ ਦਿੱਤੀ ਜਾਵੇ।
ਪਿੰਡ ਬਡਵਾਲ ਵਾਸੀ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਨਸ਼ਾ ਛੁਡਾਓ ਕੇਂਦਰ ਸਿਵਲ ਹਸਪਤਾਲ ਰਾਜਪੁਰਾ ਵਿੱਚ ਦੱਸਿਆ ਗਿਆ, ਅਸੀਂ ਕਾਫ਼ੀ ਅਰਸੇ ਤੋਂ ਨਸ਼ੇ ਦੇ ਆਦੀ ਹਾਂ। ਭਾਰਤ ਸਰਕਾਰ ਵੱਲੋਂ ਨਸ਼ਾ ਮੁਕਤੀ ਲਈ ਸਾਨੂੰ ਗੋਲੀਆਂ ਦਿੱਤੀਆਂ ਜਾਂਦੀਆਂ ਸਨ। ਪਰ ਨਾ ਮਿਲਣ ਕਾਰਨ ਦੁਬਾਰਾ ਫਿਰ ਭੁੱਕੀ ਅਫ਼ੀਮ ਅਤੇ ਸ਼ਰਾਬ ਪੀਣ ਲਈ ਮਜਬੂਰ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਦਿਹਾਤੀ ਖੇਤਰ ਵਿੱਚ ਨਸ਼ੇ ਨੇ ਜ਼ਿਆਦਾ ਪੈਰ ਪਸਾਰੇ ਸਨ। ਸਭ ਤੋਂ ਜ਼ਿਆਦਾ ਦਿਹਾੜੀਦਾਰ ਗਰੀਬ ਪਰਿਵਾਰ ਦੇ ਬੱਚੇ ਰੁਜ਼ਗਾਰ ਨਾ ਮਿਲਣ ਕਾਰਨ ਇਸ ਦਲਦਲ ਵਿੱਚ ਫਸ ਗਏ ਹਨ। ਸਾਡੀ ਸਰਕਾਰ ਨੂੰ ਅਪੀਲ ਹੈ ਕਿ ਪੰਜਾਬ ਨੂੰ ਨਸ਼ਾਮੁਕਤ ਕੀਤਾ ਜਾਵੇ ਤਾਂ ਹੀ ਪੰਜਾਬ ਦੀ ਜਵਾਨੀ ਬਚ ਸਕਦੀ ਹੈ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।