
ਬਿਕਰਮ ਸਿੰਘ ਮਜੀਠੀਆ। (ਫਾਈਲ ਫੋਟੋ)
ਚੰਡੀਗੜ੍ਹ, 24 ਦਸੰਬਰ 2021 - ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਡਰੱਗਜ਼ ਮਾਮਲੇ ਵਿਚ ਮਜੀਠੀਆ ਦੇ ਵਕੀਲਾਂ ਅਤੇ ਸਰਕਾਰ ਵਲੋਂ ਸਪੈਸ਼ਲ ਪਬਲਿਕ ਪ੍ਰੋਸੀਕਿਊਟਰ ਦੌਰਾਨ ਅਦਾਲਤ ਸਾਹਮਣੇ ਮਜੀਠੀਆ ਦੀ ਅਗਾਊਂ ਜ਼ਮਾਨਤ ਸੰਬੰਧੀ ਬਹਿਸ ਮੁਕੰਮਲ ਹੋ ਗਈ ਸੀ ਅਤੇ ਅਦਾਲਤ ਨੇ ਇਸ ਮਾਮਲੇ ਵਿਚ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਅਤੇ ਹੁਣ ਸ਼ਾਮ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਗਿਆ ਹੈ ਅਤੇ ਅਦਾਲਤ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਡਰੱਗਜ਼ ਮਾਮਲੇ ‘ਚ ਨਾਮਜ਼ਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ਦਾ ਰੁਖ ਕੀਤਾ ਸੀ। ਬੀਤੇ ਦਿਨ 23 ਦਸੰਬਰ ਨੂੰ ਮਜੀਠੀਆ ਨੇ ਮੋਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਇਸ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ, ਜਿਸ ਵਿੱਚ ਮਾਮਲੇ ਦੇ ਜਾਂਚ ਅਧਿਕਾਰੀ ਨੂੰ ਪੂਰੇ ਰਿਕਾਰਡ ਸਮੇਤ ਪੇਸ਼ ਹੋਣ ਲਈ ਕਿਹਾ ਗਿਆ ਸੀ।
ਇਹ ਤੈਅ ਹੈ ਕਿ ਅਗਲੇ ਹਫਤੇ ਮਜੀਠੀਆ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤ ਦੀ ਮੰਗ ਕਰਨਗੇ। ਹੁਣ ਬਿਕਰਮ ਮਜੀਠੀਆ ਦੇ ਵਕੀਲ ਹਾਈ ਕੋਰਟ ਜਾਣਗੇ। ਆਰਡਰ ਦੀ ਕਾਪੀ ਮਿਲਦੇ ਹੀ ਬੈਲ ਐਪਲੀਕੇਸ਼ਨ ਦਾਇਰ ਕੀਤੀ ਜਾਵੇਗੀ। ਕੱਲ੍ਹ ਤੋਂ ਹਾਈ ਕੋਰਟ ਵਿੱਚ ਛੁੱਟੀਆਂ ਹਨ। ਪਰ ਛੁੱਟੀ ਵਾਲੇ ਬੈਂਚ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਜਾਵੇਗੀ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।