ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਟੱਲ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 5 ਜਨਵਰੀ 2022 ਲਈ ਮੁਲਤਵੀ ਕਰ ਦਿੱਤੀ ਗਈ ਹੈ। ਮਜੀਠੀਆ ਦੇ ਵਕੀਲ ਦਮਨਬੀਰ ਸੋਬਤੀ ਨੇ ਦੱਸਿਆ ਕਿ ਸਾਡੇ ਸੀਨੀਅਰ ਵਕੀਲ ਮੁਕੁਲ ਰੋਹਤਗੀ ਨਹੀਂ ਆ ਸਕੇ। ਇਸ ਲਈ ਅਸੀਂ ਅਦਾਲਤ ਤੋਂ ਸਮਾਂ ਮੰਗਿਆ ਸੀ। ਮਾਮਲੇ ਦੀ ਅਗਲੀ ਸੁਣਵਾਈ 5 ਜਨਵਰੀ ਨੂੰ ਹੋਵੇਗੀ।
urt) ਵਿੱਚ ਜ਼ਮਾਨਤ ਅਰਜ਼ੀ ਰੱਦ ਹੋਣ ਪਿੱਛੋਂ ਸਾਬਕਾ ਅਕਾਲੀ ਮੰਤਰੀ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram majithia) ਨੇ ਹੁਣ ਹਾਈਕੋਰਟ ਦਾ ਰੁਖ਼ ਕੀਤਾ ਹੈ। ਮੋਹਾਲੀ ਕੋਰਟ ਵੱਲੋਂ ਜ਼ਮਾਨਤ ਅਰਜ਼ੀ ਰੱਦ ਕਰਨ 'ਤੇ ਮਜੀਠੀਆ ਨੇ ਪੰਜਾਬ ਹਰਿਆਣਾ ਹਾਈਕੋਰਟ (Punjab haryana High Court) ਵਿੱਚ ਫੈਸਲੇ ਨੂੰ ਚੁਨੌਤੀ ਦਿੰਦਿਆਂ ਜ਼ਮਾਨਤ ਦੀ ਮੰਗ ਕੀਤੀ ਹੈ।
ਮਜੀਠੀਆ ਵੱਲੋਂ ਹਾਈਕੋਰਟ ਵਿੱਚ 331 ਪੰਨਿਆਂ ਦੀ ਪਟੀਸ਼ਨ ਦਾਖਲ ਕਰਕੇ ਅੰਤਰਿਮ ਜ਼ਮਾਨਤ ਦੀ ਮੰਗਕੀਤੀ ਗਈ ਹੈ। ਇਸ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਵਿਰੁੱਧ ਇਹ ਸਭ ਇੱਕ ਸਾਜਿਸ਼ ਤਹਿਤ ਕਰ ਰਹੀ ਹੈ। ਅਰਜ਼ੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਡੀਜੀਪੀ ਚਟੋਪਧਿਆਏ, ਅਕਾਲੀ ਦਲ ਨਾਲ ਪੁਰਾਣੀ ਨਾਰਾਜ਼ਗੀ ਹੈ, ਜਿਸ ਕਾਰਨ ਇਹ ਸਾਰੀ ਸਾਜਿਸ਼ ਰਚੀ ਗਈ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।