ਮਾਨਸਾ 'ਚ 13 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਨਸ਼ੀਲੀਆਂ ਗੋਲੀਆਂ ਬਰਾਮਦ

News18 Punjabi | News18 Punjab
Updated: January 19, 2021, 5:52 PM IST
share image
ਮਾਨਸਾ 'ਚ 13 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਨਸ਼ੀਲੀਆਂ ਗੋਲੀਆਂ ਬਰਾਮਦ
ਮਾਨਸਾ 'ਚ 13 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਨਸ਼ੀਲੀਆਂ ਗੋਲੀਆਂ ਬਰਾਮਦ

  • Share this:
  • Facebook share img
  • Twitter share img
  • Linkedin share img
BALDEV SHARMA 

ਮਾਨਸਾ ਜਿਲੇ ਦੇ ਐਸ ਐਸ ਪੀ ਸ੍ਰੀ ਸੁਰਿੰਦਰ ਲਾਂਬਾ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਮੁਹਿੰਮ ਨੂੰ ਉਸ ਸਮੇਂ ਭਾਰੀ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਨੇ ਨਸ਼ਿਆਂ ਦੇ ਸੱਤ ਮੁਕੱਦਮੇ ਦਰਜ ਕਰਕੇ 13 ਕਿਲੋ ਚੂਰਾ ਪੋਸਤ 360 ਨਸ਼ੀਲੀਆਂ ਗੋਲੀਆਂ ਅਤੇ ਨਜਾਇਜ਼ ਸ਼ਰਾਬ ਬਰਾਮਦ ਕਰਕੇ 7 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਸੀਆਈਏ ਮਾਨਸਾ ਵੱਲੋਂ ਮੇਵਾ ਸਿੰਘ ਵਾਸੀ ਸਿੰਘੋ  ਤੋਂ 10 ਕਿਲੋਗ੍ਰਾਮਅਤੇ ਜੱਸਾ ਸਿੰਘ ਪਿੰਡ ਸੈਦੇ ਵਾਲਾ ਥਾਣਾ ਬੋਹਾ ਤੋਂ 3 ਕਿਲੋਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਹੈ ਇਸ ਤਰ੍ਹਾਂ ਪਿੰਡ ਬਹਾਦਰਪੁਰ ਦੇ ਗੱਬੂ ਤੋਂ 360 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸਦੇ ਖਿਲਾਫ ਥਾਣਾ ਬਰੇਟਾ ਵਿਚ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਹੈ ਇਸੇ ਤਰ੍ਹਾਂ ਵੱਖ-ਵੱਖ ਮਾਮਲਿਆਂ ਵਿੱਚ 30 ਲੀਟਰ ਲਾਹਣ 18 ਬੋਤਲਾਂ ਦੇਸੀ ਸ਼ਰਾਬ ਬਰਾਮਦ ਕਰਕੇ ਇਕ ਮੋਟਰਸਾਈਕਲ ਸਮੇਤ ਦੋਸ਼ੀ ਨੂੰ ਕਾਬੂ ਕੀਤਾ ਹੈ।
ਐਸ ਐਸ ਪੀ ਸ੍ਰੀ ਸੁਰਿੰਦਰ ਲਾਂਬਾ ਨੇ ਕਿਹਾ ਕਿ ਉਹ ਨਸ਼ਿਆਂ ਦੇ ਮਾਮਲੇ ਵਿਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕਰਨਗੇ ਮਾਨਸਾ ਜ਼ਿਲ੍ਹੇ ਨੂੰ ਨੂੰ ਨਸ਼ਾ ਮੁਕਤ ਬਣਾਉਣ ਲਈ ਇਸ ਤਰ੍ਹਾਂ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ।
Published by: Ashish Sharma
First published: January 19, 2021, 5:52 PM IST
ਹੋਰ ਪੜ੍ਹੋ
ਅਗਲੀ ਖ਼ਬਰ