ਬਾਦਲਾਂ ਦੇ ਰਾਜ 'ਚ ਸਰਗਰਮ ਰਹੇ ਨਸ਼ਾ ਤਸਕਰ ਹੁਣ ਕੈਪਟਨ ਦੀ ਰਹਿਨੁਮਾਈ ਹੇਠ ਕਰ ਰਹੇ ਹਨ ਧੰਦਾ: ਹਰਪਾਲ ਚੀਮਾ

News18 Punjabi | News18 Punjab
Updated: November 9, 2020, 12:53 PM IST
share image
ਬਾਦਲਾਂ ਦੇ ਰਾਜ 'ਚ ਸਰਗਰਮ ਰਹੇ ਨਸ਼ਾ ਤਸਕਰ ਹੁਣ ਕੈਪਟਨ ਦੀ ਰਹਿਨੁਮਾਈ ਹੇਠ ਕਰ ਰਹੇ ਹਨ ਧੰਦਾ: ਹਰਪਾਲ ਚੀਮਾ
ਬਾਦਲਾਂ ਦੇ ਰਾਜ 'ਚ ਸਰਗਰਮ ਰਹੇ ਨਸ਼ਾ ਤਸਕਰ ਹੁਣ ਕੈਪਟਨ ਦੀ ਰਹਿਨੁਮਾਈ ਹੇਠ ਕਰ ਰਹੇ ਹਨ ਧੰਦਾ: ਹਰਪਾਲ ਚੀਮਾ (ਫਾਇਲ ਫੋਟੋ)

  • Share this:
  • Facebook share img
  • Twitter share img
  • Linkedin share img
ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫੜੇ ਗਏ ਗੁਰਦੀਪ ਸਿੰਘ ਰਾਣੋ ਦੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ  ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ ਨਾਲ ਕਥਿਤ ਗੂੜ੍ਹੇ ਸਬੰਧਾਂ ਉੱਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿੱਚ ਅਕਾਲੀ ਅਤੇ ਕਾਂਗਰਸੀ ਆਗੂਆਂ ਦੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਮਿਲੀਭੁਗਤ ਹੋਣ ਦਾ ਇਲਜ਼ਾਮ ਲਗਾਇਆ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਆਪਣੇ ਪ੍ਰੈਸ ਬਿਆਨ ਵਿੱਚ ਚੀਮਾ ਨੇ ਕਿਹਾ ਕਿ ਇਹ ਨਸ਼ਾ ਤਸਕਰ ਪਹਿਲਾਂ ਅਕਾਲੀ ਸਰਕਾਰ ਵੇਲੇ ਉਸ ਸਮੇਂ ਦੇ ਆਗੂਆਂ ਦੀ ਸਰਪ੍ਰਸਤੀ ਹੇਠ ਕੰਮ ਕਰ ਰਹੇ ਸਨ ਅਤੇ ਸਰਕਾਰ ਬਦਲਣ ਤੋਂ ਬਾਅਦ ਹੁਣ ਕਾਂਗਰਸੀ ਆਗੂ ਇਨ੍ਹਾਂ ਨੂੰ ਪਨਾਹ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਰਾਣੂ ਕੋਲੋਂ ਫੜੇ ਗਏ ਭਾਰੀ ਮਾਤਰਾ ਵਿੱਚ ਨਸ਼ੇ, ਪੈਸੇ ਅਤੇ ਦਰਜਨਾਂ ਮਹਿੰਗੀਆਂ ਕਾਰਾਂ ਤੋਂ ਇਹ ਸਿੱਧ ਹੁੰਦਾ ਹੈ ਕਿ ਪੰਜਾਬ ਵਿੱਚ ਨਸ਼ਾ ਤਸਕਰੀ ਦਾ ਕੰਮ ਅਕਾਲੀ ਸਰਕਾਰ ਵਾਂਗੂ ਜਿਉਂ ਦਾ ਤਿਉਂ ਹੀ ਚੱਲ ਰਿਹਾ ਹੈ। ਮੌਜੂਦਾ ਸਰਕਾਰ ਉੱਤੇ ਸਵਾਲ ਖਡ਼੍ਹੇ ਕਰਦਿਆਂ ਚੀਮਾ ਨੇ ਕਿਹਾ ਕਿ ਸਰਕਾਰ ਇਹ ਸਪਸ਼ਟ ਕਰੇ ਕਿ ਅਜਿਹੇ ਨਸ਼ਾ ਤਸਕਰ ਨੂੰ ਸਰਕਾਰ ਨੇ ਕਿਸ ਆਧਾਰ ਉਤੇ ਪੁਲੀਸ ਦੀ ਸੁਰੱਖਿਆ ਪ੍ਰਦਾਨ ਕੀਤੀ ਹੋਈ ਸੀ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਵਿੱਚ ਆਉਣ ਲਈ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਸਨ ਅਤੇ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੇ ਬਾਦਲਾਂ ਨੂੰ ਬਚਾਉਣ ਤੋਂ ਸਿਵਾ ਹੋਰ ਕੁਝ ਨਹੀਂ ਕੀਤਾ। ਪੰਜਾਬ ਵਿੱਚ ਨਸ਼ੇ ਤੋਂ ਬਿਨਾਂ ਟਰਾਂਸਪੋਰਟ, ਰੇਤ ਅਤੇ ਹੋਰ ਅਨੇਕਾਂ ਕਿਸਮ ਦੇ ਮਾਫ਼ੀਏ ਹੁਣ ਵੀ ਅਕਾਲੀ ਅਤੇ ਕਾਂਗਰਸੀ ਨੇਤਾਵਾਂ ਵੱਲੋਂ ਇਕੱਠੇ ਚਲਾਏ ਜਾ ਰਹੇ ਹਨ ਜਿਸ ਤੋਂ ਪੰਜਾਬੀਆ ਦੁਆਰਾ ਸਮੇਂ ਸਮੇਂ ਤੇ ਉੱਠਾਏ ਜਾ ਰਹੇ ਸ਼ੰਕੇ ਕਿ ਅਕਾਲੀ ਅਤੇ ਕਾਂਗਰਸੀ ਮਿਲੇ ਹੋਏ ਹਨ, ਦੀ ਪ੍ਰੋੜ੍ਹਤਾ ਹੁੰਦੀ ਹੈ।
Published by: Gurwinder Singh
First published: November 9, 2020, 12:53 PM IST
ਹੋਰ ਪੜ੍ਹੋ
ਅਗਲੀ ਖ਼ਬਰ