ਦਾਰੂ ਦੇ ਸ਼ੌਕੀਨਾਂ ਨੂੰ ਚੋਣ ਕਮਿਸ਼ਨ ਦਾ ਝਟਕਾ

News18 Punjab
Updated: May 14, 2019, 7:03 PM IST
share image
ਦਾਰੂ ਦੇ ਸ਼ੌਕੀਨਾਂ ਨੂੰ ਚੋਣ ਕਮਿਸ਼ਨ ਦਾ ਝਟਕਾ

  • Share this:
  • Facebook share img
  • Twitter share img
  • Linkedin share img
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਸਮੂਹ ਵਿਭਾਗ ਮੁਖੀਆਂ ਤੇ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਵਿਚ ਲੋਕ ਸਭਾ ਚੋਣਾਂ ਦੇ ਵੋਟਾਂ ਵਾਲੇ ਦਿਨ ਤੋਂ 48 ਘੰਟੇ ਪਹਿਲਾਂ 'ਡਰਾਈ ਡੇਅ' ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਾਂ ਵਾਲੇ ਦਿਨ (19 ਮਈ, 2019) ਤੋਂ 48 ਘੰਟੇ ਪਹਿਲਾਂ ਪੰਜਾਬ ਦੇ ਨਾਲ ਲੱਗਦੇ ਇਲਾਕਿਆਂ ਤੋਂ 3 ਕਿੱਲੋਮੀਟਰ ਦੇ ਦਾਇਰੇ ਦੇ ਅੰਦਰ ਸ਼ਰਾਬ ਦੀ ਵਿੱਕਰੀ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ ਜੋ ਕਿ ਪੋਲਿੰਗ ਖ਼ਤਮ ਹੋਣ ਦੇ ਸਮੇਂ ਭਾਵ ਸ਼ਾਮ 6 ਵਜੇ ਤੱਕ ਲਾਗੂ ਰਹੇਗੀ। ਇਸ ਤੋਂ ਇਲਾਵਾ ਗੁਆਂਢੀ ਸੂਬਿਆਂ ਦੇ ਪੰਜਾਬ ਨਾਲ ਲੱਗਦੇ 3 ਕਿੱਲੋਮੀਟਰ ਦੇ ਖੇਤਰਾਂ ਵਿੱਚ ਵੀ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ।
First published: May 14, 2019
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading