ਚੰਡੀਗੜ੍ਹ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਠੰਢ ਤੇ ਧੁੰਦ ਵਧਣ ਕਾਰਨ ਸਰਦੀ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਇਹ ਹੁਕਮ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਉੱਪਰ ਲਾਗੂ ਹੋਣਗੇ।
ਨੌਵੀਂ ਤੋਂ ਬਾਅਦ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ 9 ਜਨਵਰੀ ਤੋਂ ਖੁੱਲ੍ਹਣਗੇ ਪਰ ਇਨ੍ਹਾਂ ਜਮਾਤਾਂ ਲਈ ਸਕੂਲ ਖੋਲ੍ਹਣ ਦਾ ਸਮਾਂ ਸਵੇਰੇ ਨੌਂ ਵਜੇ ਰੱਖਿਆ ਗਿਆ ਹੈ। ਇਸ ਸਬੰਧੀ ਹੁਕਮ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਜਾਰੀ ਕੀਤੇ।
ਸ੍ਰੀ ਬਰਾੜ ਨੇ ਦੱਸਿਆ ਕਿ ਸਰਦੀ ਵਧਣ ਤੇ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲ ਅੱਠਵੀਂ ਤੱਕ ਲਈ 14 ਜਨਵਰੀ ਤਕ ਬੰਦ ਰਹਿਣਗੇ।
ਇਸ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਸਰਦੀ ਦੀਆਂ ਛੁੱਟੀਆਂ 8 ਜਨਵਰੀ ਤੱਕ ਵਧਾਈਆਂ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Government schools, School, School timings