ਕੋਰੋਨਾ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਆਨਲਾਈਨ ਵਿਧੀ ਰਾਹੀਂ ਧਰਮ ਪ੍ਰਚਾਰ ਲਹਿਰ ਅੱਗੇ ਵਧਾਏਗੀ

News18 Punjabi | News18 Punjab
Updated: May 17, 2021, 8:29 PM IST
share image
ਕੋਰੋਨਾ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਆਨਲਾਈਨ ਵਿਧੀ ਰਾਹੀਂ ਧਰਮ ਪ੍ਰਚਾਰ ਲਹਿਰ ਅੱਗੇ ਵਧਾਏਗੀ
ਕੋਰੋਨਾ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਆਨਲਾਈਨ ਵਿਧੀ ਰਾਹੀਂ ਧਰਮ ਪ੍ਰਚਾਰ ਲਹਿਰ ਅੱਗੇ ਵਧਾਏਗੀ

  • Share this:
  • Facebook share img
  • Twitter share img
  • Linkedin share img
Amit sharma 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਦੇ ਚੱਲਦਿਆਂ ਬਣੇ ਹਾਲਾਤ ਵਿਚ ਆਨਲਾਈਨ ਵਿਧੀ ਰਾਹੀਂ ਧਰਮ ਪ੍ਰਚਾਰ ਲਹਿਰ ਨੂੰ ਅੱਗੇ ਵਧਾਉਣ ਲਈ ਪ੍ਰਚਾਰਕਾਂ ਦੀ ਚਾਰ ਰੋਜ਼ਾ ਆਨਲਾਈਨ ਗੁਰਮਤਿ ਵਰਕਸ਼ਾਪ ਦੀ ਸ਼ੁਰੂਆਤ ਇਥੇ ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਵਿਖੇ ਕੀਤੀ ਗਈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਵਰਕਸ਼ਾਪ ਦੀ ਆਰੰਭਤਾ ਸਮੇਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਬਾਹਰਲੇ ਸੂਬਿਆਂ ਤੋਂ ਜੁੜੇ ਪ੍ਰਚਾਰਕਾਂ ਨੂੰ ਸੰਬੋਧਨ ਕੀਤਾ ਅਤੇ ਇੰਟਰਨੈੱਟ ਦੇ ਮਾਧਿਅਮ ਰਾਹੀਂ ਬੱਚਿਆਂ ਅਤੇ ਨੌਜਵਾਨਾਂ ਨੂੰ ਗੁਰਮਤਿ ਨਾਲ ਜੋੜਨ ਲਈ ਵੱਧ ਤੋਂ ਵੱਧ ਉਪਰਾਲੇ ਕਰਨ ਲਈ ਕਿਹਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਵੱਡੇ ਇਕੱਠ ਕਰਕੇ ਜਾਂ ਸਕੂਲਾਂ ਕਾਲਜਾਂ ਤੱਕ ਪਹੁੰਚ ਕਰਕੇ ਧਰਮ ਪ੍ਰਚਾਰ ਕਰਨਾ ਸੰਭਵ ਨਹੀਂ ਹੈ, ਇਸ ਲਈ ਇੰਟਰਨੈੱਟ ਦੇ ਮਾਧਿਅਮ ਸੂਚਨਾ ਤਕਨੀਕ ਦੀ ਵਰਤੋਂ ਕਰਕੇ ਸੰਗਤ ਅਤੇ ਖ਼ਾਸਕਰ ਨੌਜੁਆਨੀ ਤੱਕ ਪਹੁੰਚ ਕੀਤੀ ਜਾਵੇ।
ਪ੍ਰਚਾਰਕਾਂ ਦੀ ਆਨਲਾਈਨ ਗੁਰਮਤਿ ਵਰਕਸ਼ਾਪ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਧਰਮ ਪ੍ਰਚਾਰ ਕਮੇਟੀ ਅਤੇ ਵੱਖ-ਵੱਖ ਸਿੱਖ ਮਿਸ਼ਨਾਂ ਅੰਦਰ 250 ਪ੍ਰਚਾਰਕ, 39 ਢਾਡੀ ਜਥੇ ਅਤੇ 54 ਕਵੀਸ਼ਰ ਜਥੇ ਧਰਮ ਪ੍ਰਚਾਰ ਸੇਵਾ ਨਿਭਾ ਰਹੇ ਹਨ। ਮੌਜੂਦਾ ਸਮੇਂ ਇਨ੍ਹਾਂ ਪ੍ਰਚਾਰਕ ਜਥਿਆਂ ਵੱਲੋਂ ਸੰਗਤ ਤੱਕ ਪਹੁੰਚ ਕਰਕੇ ਵੱਡੇ ਇਕੱਠਾਂ ਰਾਹੀਂ ਜਾਂ ਦੀਵਾਨਾਂ ਰਾਹੀਂ ਗੁਰਮਤਿ ਪ੍ਰਚਾਰ ਕਰਨਾ ਸੰਭਵ ਨਹੀਂ ਹੈ।

ਇਸ ਲਈ ਆਨਲਾਈਨ ਧਰਮ ਪ੍ਰਚਾਰ ਲਹਿਰ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਪਹਿਲਾਂ ਪ੍ਰਚਾਰਕਾਂ ਅਤੇ ਢਾਡੀ ਕਵੀਸ਼ਰ ਜਥਿਆਂ ਦੇ ਚਾਰ-ਚਾਰ ਰੋਜ਼ਾ ਆਨਲਾਈਨ ਕੈਂਪ ਲਗਾਏ ਜਾ ਰਹੇ ਹਨ। ਪਹਿਲਾ ਕੈਂਪ ਪ੍ਰਚਾਰਕਾਂ ਦਾ ਸ਼ੁਰੂ ਕੀਤਾ ਗਿਆ ਹੈ, ਜਿਸ ਮਗਰੋਂ ਢਾਡੀ ਤੇ ਕਵੀਸ਼ਰ ਜਥਿਆਂ ਦੇ ਕੈਂਪ ਲਗਾਏ ਜਾਣਗੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਤੇ ਸਾਲ ਵੀ ਆਨਲਾਈਨ ਧਰਮ ਪ੍ਰਚਾਰ ਲਹਿਰ ਕਾਫੀ ਪ੍ਰਭਾਵੀ ਰਹੀ ਸੀ।

ਇਸ ਵਾਰ ਵੀ ਆਨਲਾਈਨ ਤਰੀਕੇ ਨਾਲ ਧਰਮ ਪ੍ਰਚਾਰ ਲਹਿਰ ਤਹਿਤ ਬੱਚਿਆਂ ਅਤੇ ਨੌਜੁਆਨਾਂ ਤੱਕ ਪਹੁੰਚ ਕੀਤੀ ਜਾਵੇਗੀ। ਇਸ ਤਹਿਤ ਨਿਤਨੇਮ ਦੀ ਸੰਥਿਆ ਦਿੱਤੀ ਜਾਵੇਗੀ ਅਤੇ ਗੁਰਬਾਣੀ ਕੰਠ, ਕਵਿਤਾ, ਕਇੱਜ, ਭਾਸ਼ਣ ਆਦਿ ਮੁਕਾਬਲੇ ਵੀ ਕਰਵਾਏ ਜਾਣਗੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਹਰਪਾਲ ਸਿੰਘ ਜੱਲ੍ਹਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਸ. ਪਲਵਿੰਦਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਅਮਰ ਸਿੰਘ, ਭਾਈ ਵਰਿਆਮ ਸਿੰਘ, ਭਾਈ ਪ੍ਰਮਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ ਵਡਾਲਾ, ਇੰਚਾਰਜ ਸ. ਕਰਤਾਰ ਸਿੰਘ, ਸ. ਬਹਾਲ ਸਿੰਘ ਆਦਿ ਮੌਜੂਦ ਸਨ।
Published by: Gurwinder Singh
First published: May 17, 2021, 8:29 PM IST
ਹੋਰ ਪੜ੍ਹੋ
ਅਗਲੀ ਖ਼ਬਰ