Home /News /punjab /

ਚੰਗੇ ਆਚਰਣ ਕਾਰਨ 48 ਦਿਨ ਪਹਿਲਾਂ ਭਲਕੇ ਨਵਜੋਤ ਸਿੰਘ ਸਿੱਧੂ ਹੋਣਗੇ ਜੇਲ੍ਹ 'ਚੋਂ ਰਿਹਾਅ

ਚੰਗੇ ਆਚਰਣ ਕਾਰਨ 48 ਦਿਨ ਪਹਿਲਾਂ ਭਲਕੇ ਨਵਜੋਤ ਸਿੰਘ ਸਿੱਧੂ ਹੋਣਗੇ ਜੇਲ੍ਹ 'ਚੋਂ ਰਿਹਾਅ

ਭਲਕੇ  Patiala ਜੇਲ 'ਚੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ (file photo)

ਭਲਕੇ Patiala ਜੇਲ 'ਚੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ (file photo)

ਪਟਿਆਲਾ ਕੇਂਦਰੀ ਜੇਲ੍ਹ (Patiala Jail) ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ (Navjot Singh Sidhu) ਭਲਕੇ 1 ਅਪ੍ਰੈਲ ਨੂੰ ਜੇਲ੍ਹ ਵਿੱਚੋਂ ਰਿਹਾਅ ਹੋਣਗੇ। ਉਨ੍ਹਾਂ ਦੀ ਰਿਹਾਈ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਜਲੰਧਰ ਉਪ ਚੋਣ ਦਾ ਐਲਾਨ ਹੋ ਚੁੱਕਾ ਹੈ।

ਹੋਰ ਪੜ੍ਹੋ ...
  • Share this:

ਪਟਿਆਲਾ ਕੇਂਦਰੀ ਜੇਲ੍ਹ (Patiala Jail) ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ (Navjot Singh Sidhu) ਭਲਕੇ 1 ਅਪ੍ਰੈਲ ਨੂੰ ਜੇਲ੍ਹ ਵਿੱਚੋਂ ਰਿਹਾਅ ਹੋਣਗੇ। ਉਨ੍ਹਾਂ ਦੀ ਰਿਹਾਈ ਦੀ ਪੁਸ਼ਟੀ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਕੀਤੀ ਹੈ। ਇਹ ਜਾਣਕਾਰੀ ਉਨ੍ਹਾਂ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਦਿੱਤੀ ਗਈ ਹੈ। ਉਨ੍ਹਾਂ ਦੀ ਰਿਹਾਈ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਜਲੰਧਰ ਉਪ ਚੋਣ ਦਾ ਐਲਾਨ ਹੋ ਚੁੱਕਾ ਹੈ। ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕਾਂਗਰਸ ਨੇਤਾਵਾਂ ਨੂੰ ਪਾਰਟੀ ਵਿੱਚ ਨਵੀਂ ਊਰਜਾ ਅਤੇ ਸੰਚਾਰ ਹੋਣ ਦੀ ਆਸ ਹੈ।



ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ (Congress) ਦੀਆਂ ਨਜ਼ਰਾਂ ਨਵਜੋਤ ਸਿੰਘ ਸਿੱਧੂ ਦੀ ਰਿਹਾਈ 'ਤੇ ਟਿਕੀਆਂ ਹੋਈਆਂ ਹਨ। ਇਸ ਦੌਰਾਨ ਸਿੱਧੂ ਦੀ ਰਿਹਾਈ ਕਾਰਨ ਪੰਜਾਬ ਵਿੱਚ ਸਿਆਸੀ ਮਾਹੌਲ ਗਰਮ ਹੋਣ ਦੀ ਸੰਭਾਵਨਾ ਹੈ। ਸਾਬਕਾ ਵਿਧਾਇਕ ਅਤੇ ਕੈਂਸਰ ਨਾਲ ਜੂਝ ਰਹੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਆਪਣੇ ਪਤੀ ਦੇ ਜੇਲ੍ਹ ਤੋਂ ਬਾਹਰ ਆਉਣ ਦਾ ਇੰਤਜ਼ਾਰ ਕਰ ਰਹੀ ਹੈ।

ਦੱਸ ਦਈਏ ਕਿ 20 ਮਈ 2022 ਨੂੰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸਿੱਧੂ ਨੂੰ 1988 ਦੇ ਰੋਡ ਰੇਜ ਕੇਸ ਵਿੱਚ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਖ਼ਤ ਸਜ਼ਾ ਸੁਣਾਏ ਜਾਣ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਸੀ। ਪਹਿਲਾਂ ਇਹ ਖਬਰ ਆਈ ਸੀ ਕਿ ਸਿੱਧੂ ਨੂੰ ਸਾਰੇ ਦੋਸ਼ੀਆਂ ਨੂੰ ਆਮ ਮੁਆਫੀ ਦੇ ਆਧਾਰ 'ਤੇ ਜਲਦੀ ਰਿਹਾਈ ਮਿਲ ਸਕਦੀ ਹੈ।

ਦੱਸ ਦਈਏ ਕਿ ਸਿੱਧੂ ਅਤੇ 51 ਹੋਰ ਕੈਦੀਆਂ ਦੀ ਛੇਤੀ ਰਿਹਾਈ ਲਈ ਫਾਈਲ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਸਕੀਮ ਤਹਿਤ ਜੇਲ੍ਹ ਵਿਭਾਗ ਵੱਲੋਂ ਜਨਵਰੀ ਵਿੱਚ ਦਾਇਰ ਕੀਤੀ ਗਈ ਸੀ, ਪਰ ਪੰਜਾਬ ਸਰਕਾਰ ਨੇ ਕੋਈ ਰਾਹਤ ਨਹੀਂ ਦਿੱਤੀ ਸੀ। ਹੁਣ ਉਸ ਨੂੰ 48 ਦਿਨਾਂ ਦੀ ਛੋਟ ਮਿਲਣ ਤੋਂ ਬਾਅਦ 1 ਅਪ੍ਰੈਲ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਉਸ ਨੂੰ 16 ਮਈ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾਣਾ ਸੀ। ਜੇਲ੍ਹ ਅਧਿਕਾਰੀਆਂ ਮੁਤਾਬਕ ਸਿੱਧੂ ਨੂੰ ਚੰਗੇ ਆਚਰਣ ਕਾਰਨ 1 ਅਪ੍ਰੈਲ ਨੂੰ ਜਲਦੀ ਰਿਹਾਈ ਮਿਲ ਜਾਵੇਗੀ। ਕੁਝ ਦਿਨ ਪਹਿਲਾਂ ਨਵਜੋਤ ਸਿੱਧੂ ਦੀ ਪਤਨੀ ਨੇ ਟਵੀਟ ਕਰਕੇ ਆਪਣੇ ਕੈਂਸਰ ਦੀ ਜਾਂਚ ਅਤੇ ਆਪਰੇਸ਼ਨ ਦੀ ਜਾਣਕਾਰੀ ਦਿੱਤੀ ਸੀ।

Published by:Ashish Sharma
First published:

Tags: Navjot Sidhu, Navjot singh sidhu, Patiala, Patiala Central Jail