ਪ੍ਰਸ਼ੋਤਮ
ਪਟਿਆਲਾ : ਪਾਤੜਾਂ 'ਚ ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗਣ ਕਾਰਨ ਪਤੀ-ਪਤਨੀ ਸਮੇਤ 4 ਲੋਕਾਂ ਦੀ ਮੌਤ ਅਤੇ ਇਕ ਜ਼ਖ਼ਮੀ ਹੋ ਗਿਆ ਹੈ। ਪੁਲਿਸ ਨੇ ਕਿਹਾ ਭਾਰੀ ਮੀਂਹ ਕਾਰਨ ਹਾਦਸਾ ਵਾਪਰਿਆ ਹੈ। ਸਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਪੰਜਾਬ ਸਰਕਾਰ ਪਰਿਵਾਰ ਦੀ ਮਦਦ ਕਰੇਗੀ। ਪੰਜਾਬ ਹਰਿਆਣਾ 'ਚ ਬਾਰਿਸ਼ ਨੇ ਪੂਰੀ ਰਾਤ ਤੋਂ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ, ਪਾਤੜਾਂ ਸ਼ਹਿਰ 'ਚ ਇਕ ਘਰ ਦੀ ਛੱਤ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ, ਜਿਸ 'ਚ ਛੱਤ ਡਿੱਗਣ ਨਾਲ ਪਤੀ ਪਤਨੀ, ਉਸ ਦੇ ਬੇਟੇ, ਬੇਟੀ ਦੀ ਮੌਤ ਹੋ ਗਈ ਹੈ ਜਦਕਿ ਇੱਕ ਗੰਭੀਰ ਜ਼ਖ਼ਮੀ ਬੱਚੇ ਨੂੰ ਹਸਪਤਾਲ ਦਾਖਲ ਕੀਤਾ ਗਿਆ ਹੈ। ਪਾਤੜਾਂ ਦੀ ਅਗਰਵਾਲ ਕਲੋਨੀ ਦੇ ਵਸਨੀਕ ਨੇ ਕਿਹਾ ਕਿ ਇਸ ਹਾਦਸੇ ਕਾਰਨ ਸਾਡੀ ਸਾਰੀ ਗਲੀ ਅੰਦਰ ਸੋਗ ਦਾ ਮਾਹੌਲ ਹੈ।
ਪਾਤੜਾਂ ਥਾਣਾ ਦੇ ਇੰਚਾਰਜ ਪ੍ਰਕਾਸ਼ ਸਿੰਘ ਨਾਲ ਗੱਲ ਕਰਨ 'ਤੇ ਉਨ੍ਹਾਂ ਦੱਸਿਆ ਕਿ ਪੁਲਿਸ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਸੀ ਕਿ ਪੂਰੀ ਰਾਤ ਤੋਂ ਬਾਰਿਸ਼ ਹੋ ਰਹੀ ਹੈ, ਇਹ ਗਰੀਬ ਪਰਿਵਾਰ ਅਗਰਵਾਲ ਕਾਲੋਨੀ 'ਚ ਰਹਿ ਰਿਹਾ ਸੀ ਅਤੇ ਇਸ ਦੀ ਛੱਤ ਡਿੱਗ ਗਈ। ਘਰ ਢਹਿ ਗਿਆ, ਜਿਸ 'ਚ 4 ਲੋਕਾਂ ਦੀ ਮੌਤ ਹੋ ਗਈ। ਇਕ ਬੱਚਾ ਜ਼ਖਮੀ, ਉਸ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕਾਂ ਦੀ ਲਾਸਾਂ ਨੂੰ ਪੋਸਟਮਾਰਟਮ ਲਈ ਸਮਾਣਾ ਦੇ ਸਰਕਾਰੀ ਹਸਪਤਾਲ ਭੇਜਿਆ ਜਾ ਰਿਹਾ ਹੈ।
ਸਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਮੌਕੇ 'ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਇਸ ਸਮੇਂ ਕਹਿਣ ਨੂੰ ਕੋਈ ਸ਼ਬਦ ਨਹੀਂ ਹੈ ਪਰ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ, ਇਸ ਘਟਨਾ 'ਚ 4 ਲੋਕਾਂ ਦੀ ਜਾਨ ਚਲੀ ਗਈ ਹੈ। ਬੱਚੇ ਦੇ ਇਲਾਜ ਵਿੱਚ ਸਰਕਾਰ ਪੂਰੀ ਮਦਦ ਕਰੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Heavy rain fall, Patiala