ਬੀਤੀ ਰਾਤ ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੌਸਮ ਖ਼ਰਾਬ ਹੋਣ ਕਾਰਣ ਕਰੀਬ ਵੱਖ-ਵੱਖ 17 ਉਡਾਣਾਂ ਨੂੰ ਅੰਮ੍ਰਿਤਸਰ ਹਵਾਈ ਅੱਡਾ ਰਾਜਾਸਾਂਸੀ ਵਿਖੇ ਉਤਾਰਿਆ ਗਿਆ। ਦਿੱਲੀ 'ਚ ਮੌਸਮ ਸਾਫ਼ ਹੋਣ ਤੋਂ ਬਾਅਦ ਉਕਤ ਸਾਰੀਆਂ ਉਡਾਣਾਂ ਨੂੰ ਦਿੱਲੀ ਰਵਾਨਾ ਕਰ ਦਿੱਤਾ ਗਿਆ। ਯਾਤਰੀਆਂ ਨੂੰ ਕਰੀਬ ਦੇਰ ਰਾਤ ਤੱਕ ਉਡਾਣਾਂ 'ਚ ਹੀ ਰਹਿਣਾ ਪਿਆ ਸੀ।
ਰਾਸ਼ਟਰੀ ਰਾਜਧਾਨੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਤੇ ਝੱਖੜ ਤੋਂ ਬਾਅਦ ਸ਼ੁੱਕਰਵਾਰ ਸ਼ਾਮ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਫਲਾਈਟ ਸਮੇਤ 11 ਤੋਂ ਵੱਧ ਉਡਾਣਾਂ ਨੂੰ ਦਿੱਲੀ ਹਵਾਈ ਅੱਡੇ ਤੋਂ ਅੰਮ੍ਰਿਤਸਰ ਅੰਮ੍ਰਿਤਸਰ ਵੱਲ 10 ਕੌਮੀ ਤੇ ਕੌਮਾਂਤਰੀ ਉਡਾਣਾਂ ਮੋੜੀਆਂ ਗਈਆਂ।
ਰਿਪੋਰਟ ਮੁਤਾਬਕ ਰਾਸ਼ਟਰੀ ਰਾਜਧਾਨੀ 'ਚ ਖਰਾਬ ਮੌਸਮ ਕਾਰਨ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਫਲਾਈਟ ਨੂੰ ਆਗਰਾ ਵੱਲ ਮੋੜ ਦਿੱਤਾ ਗਿਆ। ਉਹ ਗੁਜਰਾਤ ਦੇ ਵਡੋਦਰਾ ਵਿੱਚ ਸ੍ਰੀ ਸਵਾਮੀਨਾਰਾਇਣ ਮੰਦਰ ਵਿੱਚ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਦਿੱਲੀ ਜਾ ਰਹੇ ਸਨ।
ਦਿੱਲੀ ਏਅਰਪੋਰਟ ਅਥਾਰਟੀ ਨੇ ਯਾਤਰੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਅੱਪਡੇਟਿਡ ਫਲਾਈਟ ਦੀ ਜਾਣਕਾਰੀ ਲਈ ਏਅਰਲਾਈਨਜ਼ ਨਾਲ ਸੰਪਰਕ ਵਿੱਚ ਰਹਿਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Heavy rain fall, Hot Weather, Weather