
ਕਿਹਾ, ਦੋਗਲਾ ਬੋਲਣ ਦੇ ਮਾਹਿਰ ਆਪਣੀ ਕਾਰਵਾਈ ਵਿਚ ਆਪ ਹੀ ਫੜੇ ਗਏ ਹਨ (file photo)
ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਅਤੇ ਪਿਛਲੇ ਸਮੇਂ ਵਿੱਚ ਜਾਰੀ ਗਰਾਂਟਾਂ ਅਤੇ ਲੋਕ ਹਿੱਤ ਵਿੱਚ ਉਲੀਕੇ ਕੰਮਾਂ ਪ੍ਰਤੀ ਜਾਣਕਾਰੀ ਲਈ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਤੇ ਵੱਡਾ ਇਲਜ਼ਾਮ ਲਾਇਆ ਅਤੇ ਦੋਸ਼ ਲਾਏ ਕਿ ਪੰਜਾਬ ਸਰਕਾਰ ਦੀ ਨਲਾਇਕੀ ਕਰਕੇ ਉਨ੍ਹਾਂ ਵੱਲੋਂ ਸੋਲ੍ਹਵੀਂ ਲੋਕ ਸਭਾ ਦੌਰਾਨ ਮੈਂਬਰ ਪਾਰਲੀਮੈਂਟ ਕੋਟੇ ਵਿੱਚੋਂ ਭੇਜੀ ਕਰੋੜਾਂ ਰੁਪਏ ਦੀ ਗਰਾਂਟ ਵੀ ਖਰਚ ਨਹੀਂ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਟੀਫਿਕੇਟ ਨਾ ਦੇਣ ਕਰਕੇ ਉਹ ਗਰਾਂਟ ਵਾਪਸ ਹੋ ਗਈ ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ ਜੋ ਪੰਜਾਬ ਦੇ ਹਿੱਤਾਂ ਪ੍ਰਤੀ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਵੀ ਲਾਗੂ ਨਹੀਂ ਆਉਣ ਦੇ ਰਹੀ।
ਹਰਸਿਮਰਤ ਬਾਦਲ ਨੇ ਇਲਜ਼ਾਮ ਲਾਇਆ ਕਿ ਪੰਜਾਬ ਸਰਕਾਰ ਦਾ ਬਜਟ ਪਹਿਲਾਂ ਦੀ ਤਰ੍ਹਾਂ ਜੁਮਲੇਬਾਜ਼ੀ ਹੋਵੇਗਾ ਅਤੇ ਮਨਪ੍ਰੀਤ ਬਾਦਲ ਝੂਠੇ ਵਾਅਦਿਆਂ ਨਾਲ ਬਜਟ ਪੇਸ਼ ਕਰਨਗੇ ਜਿਸ ਤੋਂ ਪੰਜਾਬ ਨੂੰ ਕੋਈ ਉਮੀਦ ਨਹੀਂ ਕਿਉਂਕਿ ਪਿਛਲੇ ਚਾਰ ਸਾਲਾਂ ਵਿੱਚ ਮਨਪ੍ਰੀਤ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਅਦੇ ਅਨੁਸਾਰ ਕੋਈ ਵੀ ਇੰਡਸਟਰੀ ਪੰਜਾਬ ਵਿਚ ਨਹੀਂ ਆਈ ਬਲਕਿ ਪਿਛਲੀ ਸਰਕਾਰ ਦੀਆਂ ਸਕੀਮਾਂ ਵੀ ਬੰਦ ਕਰ ਦਿੱਤੀਆਂ।
ਰਾਹੁਲ ਗਾਂਧੀ ਵੱਲੋਂ ਸੋਸ਼ਲ ਮੀਡੀਆ ਤੇ ਕੇਂਦਰ ਸਰਕਾਰ ਖਿਲਾਫ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਚਾਹੀਦਾ ਹੈ ਕਿ ਉਹ ਪਹਿਲਾਂ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੋਂ ਡੀਜ਼ਲ ਅਤੇ ਪੈਟਰੋਲ ਤੋਂ ਟੈਕਸ ਘਟਾਉਣ ਦੇ ਉਪਰਾਲੇ ਕਰਵਾਉਣ।
ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵੱਡੀ ਬੇਅਦਬੀ ਕੀਤੀ ਹੈ ਤੇ ਲੋਕਾਂ ਨੂੰ ਗੁੰਮਰਾਹ ਕਰਕੇ ਸਰਕਾਰ ਬਣਾਈ ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਨੂੰ ਲੋਕਤੰਤਰ ਤਰੀਕੇ ਨਾਲ ਸਰਕਾਰ ਨਹੀਂ ਬਲਕਿ ਗੈਂਗਸਟਰ ਚਲਾ ਰਹੇ ਹਨ ਨਸ਼ਾ ਮਾਈਨਿੰਗ ਅਤੇ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਹੈ ਪ੍ਰੰਤੂ ਪੰਜਾਬ ਦੇ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਮੂੰਹ ਨਹੀਂ ਲਾਉਣਗੇ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।