ਸੂਬੇ ’ਚ ਮੋਦੀ ਸਰਕਾਰ, ਕਾਰਪੋਰੇਟਾਂ ਅਤੇ ਨਿੱਜੀ ਕੰਪਨੀਆਂ ਦੇ ਪੁਤਲੇ ਸਾੜ ਕੇ ਮਨਾਇਆ ਜਾਵੇਗਾ ਦੁਸਹਿਰਾ: ਭਾਕਿਯੂ ਉਗਰਾਹਾਂ

Ashish Sharma | News18 Punjab
Updated: October 24, 2020, 8:21 PM IST
share image
ਸੂਬੇ ’ਚ ਮੋਦੀ ਸਰਕਾਰ, ਕਾਰਪੋਰੇਟਾਂ ਅਤੇ ਨਿੱਜੀ ਕੰਪਨੀਆਂ ਦੇ ਪੁਤਲੇ ਸਾੜ ਕੇ ਮਨਾਇਆ ਜਾਵੇਗਾ ਦੁਸਹਿਰਾ: ਭਾਕਿਯੂ ਉਗਰਾਹਾਂ
ਕਿਸਾਨ ਆਗੂਆਂ ਨਾਲ ਮੀਟਿੰਗ ਕਰਨ ਮੌਕੇ ਬਰਨਾਲਾ ਦੇ ਐਸਐਸਪੀ ਸੰਦੀਪ ਗੋਇਲ

  • Share this:
  • Facebook share img
  • Twitter share img
  • Linkedin share img
ਖੇਤੀ ਕਾਨੂੰਨਾਂ ਦੇ ਵਿਰੋਧ ’ਚ ਲਗਾਤਾਰ ਪੰਜਾਬ ਦੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਤਹਿਤ ਦੁਸਹਿਰੇ ਦੇ ਤਿਉਹਾਰ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਮੋਦੀ ਸਰਕਾਰ ਦੇ ਰਾਵਣ ਰੂਪੀ ਪੁਤਲੇ ਸਾੜ ਕੇ ਰੋਸ ਜਤਾਇਆ ਜਾ ਰਿਹਾ ਹੈ। ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਜ਼ਿਲਾ ਪੱਧਰ ’ਤੇ ਇਹ ਰੋਸ ਪ੍ਰਦਰਸ਼ਨ ਦੇ ਰੂਪ ਵਿੱਚ ਮੋਦੀ ਸਰਕਾਰ, ਕਾਰਪੋਰੇਟਾਂ ਅਤੇ ਨਿੱਜੀ ਕੰਪਨੀਆਂ ਦੇ ਪੁਤਲੇ ਸਾੜੇ ਜਾਣਗੇ। ਇਸ ਪ੍ਰਦਰਸ਼ਨ ਨੂੰ ਲੈ ਕੇ ਕਿਸਾਨ ਜੱਥੇਬੰਦੀ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅੱਜ ਬਰਨਾਲਾ ਦੇ ਪੁਲਿਸ ਪ੍ਰਸ਼ਾਸ਼ਨ ਵਲੋਂ ਵੀ ਕਿਸਾਨ ਜੱਥੇਬੰਦੀ ਨਾਲ ਇਸ ਪ੍ਰਦਰਸ਼ਨ ਨੂੰ ਲੈ ਕੇ ਬੈਠਕ ਕੀਤੀ ਗਈੇ ਤਾਂ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਯੂਨੀਅਨ ਆਗੂ ਰੂਪ ਸਿੰਘ ਛੰਨਾ, ਬਲੌਰ ਸਿੰਘ ਅਤੇ ਚਮਕੌਰ ਸਿੰਘ ਨੈਣੇਵਾਲ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਦੁਸਹਿਰੇ ਦੇ ਤਿਉਹਾਰ ਮੌਕੇ ਮੋਦੀ ਸਰਕਾਰ ਦੇ 41 ਥਾਵਾਂ ’ਤੇ ਪੁਤਲੇ ਸਾੜ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਹ ਪ੍ਰਦਰਸ਼ਨ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕੀਤੇ ਜਾ ਰਹੇ ਹਨ। ਕਿਉਂਕਿ ਇਹਨਾਂ ਕਾਨੂੰਨਾਂ ਨਾਲ ਕਿਸਾਨੀ ਸਮੇਤ ਹਰ ਵਰਗ ਦਾ ਨੁਕਸਾਨ ਹੋਵੇਗਾ। ਕਾਰਪੋਰੇਟ ਕੰਪਨੀਆਂ ਨੂੰ ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਦੇਣਾ ਚਾਹੁੰਦੀ ਹੈ। ਜਿਸ ਕਰਕੇ ਕਿਸਾਨਾਂ ਵਲੋਂ ਇਸਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਬਰਨਾਲਾ ਵਿਖੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਮੋਦੀ ਸਰਕਾਰ ਅਤੇ ਕਾਰਪੋੋਰੇਟਾਂ ਦੇ ਸਾਂਝੇ ਪੁਤਲੇ ਬਣਾ ਕੇ ਸਾੜੇ ਜਾਣਗੇ। ਇਸ ਪ੍ਰਦਰਸ਼ਨ ਵਿੱਚ ਜ਼ਿਲੇ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪਿੰਡਾਂ ਦੇ ਲੋਕਾਂ ਸਮੇਤ ਸ਼ਹਿਰੀ ਲੋਕ ਵੀ ਸ਼ਾਮਲ ਹੋ ਰਹੇ ਹਨ। ਉਹਨਾਂ ਕਿਹਾ ਕਿ ਇਹ ਸੰਘਰਸ਼ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗਾ।
ਖੇਤੀ ਕਾਨੂੰਨਾਂ ਦੇ ਵਿਰੋਧ ’ਚ ਲਗਾਤਾਰ ਪੰਜਾਬ ਦੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ


ਉਧਰ ਇਸ ਮੌਕੇ ਕਿਸਾਨ ਆਗੂਆਂ ਨਾਲ ਬੈਠਕ ਕਰਨ ਪਹੁੰਚੇ ਬਰਨਾਲਾ ਦੇ ਐਸਐਸਪੀ ਸੰਦੀਪ ਗੋਇਲ ਨੇ ਦੱਸਿਆ ਕਿ ਬਰਨਾਲਾ ਵਿਖੇ ਹਿੰਦੂ ਭਾਈਚਾਰੇ ਅਤੇ ਕਿਸਾਨਾਂ ਵਲੋਂ ਵੱਖੋ ਵੱਖਰੇ ਤੌਰ ’ਤੇ ਦੁਸਹਿਰਾ ਆਪਣੇ ਢੰਗ ਨਾਲ ਮਨਾਇਆ ਜਾ ਰਿਹਾ ਹੈ। ਜਿਸਨੂੰ ਲੈ ਕੇ ਪੁਲਿਸ ਪ੍ਰਸ਼ਾਸ਼ਨ ਵਲੋਂ ਸੁਰੱਖਿਆ ਅਤੇ ਟ੍ਰੈਫ਼ਿਕ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਸਤੋਂ ਇਲਾਵਾ ਕਿਸਾਨ ਆਗੂਆਂ ਨੂੰ ਕੋਵਿਡ 19 ਸਬੰਧੀ ਸ਼ੋਸ਼ਲ ਡਿਸਟੈਂਸ ਅਤੇ ਮਾਸਕ ਦਾ ਧਿਆਨ ਰੱਖਣ ਲਈ ਵੀ ਕਿਹਾ ਗਿਆ ਹੈ।
Published by: Ashish Sharma
First published: October 24, 2020, 8:07 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading