• Home
  • »
  • News
  • »
  • punjab
  • »
  • DXX PRODUCER BADLY BEATEN BY BARNALA NIHANG SINGH IN PORNOGRAPHIC VIDEO CASE VIDEO GOES VIRAL

ਅਸ਼ਲੀਲ ਵੀਡੀਓ ਮਾਮਲਾ: ਪ੍ਰੋਡਿਊਸਰ DXX ਦੀ ਨਿਹੰਗ ਸਿੰਘਾਂ ਵੱਲੋਂ ਬੁਰੀ ਤਰਾਂ ਕੁੱਟਮਾਰ, ਵੀਡੀਓ ਵਾਇਰਲ

ਵੀਡੀਓ ਵਿੱਚ ਨਿਹੰਗ ਪ੍ਰੋਡਿਊਸਰ ਦੀ ਕੁੱਟਮਾਰ ਕਰ ਰਹੇ ਹਨ, ਜਦਕਿ ਪਿੰਡ ਦੇ ਲੋਕ ਉਸਨੂੰ ਛਡਾ ਵੀ ਨਹੀਂ ਰਹੇ ਅਤੇ ਤਮਾਸ਼ਾ ਦੇਖ ਰਹੇ ਹਨ। ਇਸ ਕੁੱਟਮਾਰ ਤੋਂ ਬਾਅਦ ਸੋਸ਼ਲ ਮੀਡੀਆ ਤੇ ਲੋਕਾਂ ਵਲੋਂ ਨਿਹੰਗ ਸਿੰਘਾਂ ਦੀ ਤਾਰੀਫ਼ ਕੀਤੀ ਜਾ ਰਹੀ ਹੈ, ਕਿਉਂਕਿ ਉਹਨਾਂ ਨੇ ਲੱਚਰ ਵੀਡੀਓਜ਼ ਪਾਉਣ ਵਾਲੇ ਵਿਅਕਤੀ ਨੂੰ ਕੁੱਟਿਆ ਹੈ।

ਅਸ਼ਲੀਲ ਵੀਡੀਓ ਮਾਮਲਾ: ਪ੍ਰੋਡਿਊਸਰ DXX ਦੀ ਨਿਹੰਗ ਸਿੰਘਾਂ ਵੱਲੋਂ ਬੁਰੀ ਤਰਾਂ ਕੁੱਟਮਾਰ, ਵੀਡੀਓ ਵਾਇਰਲ

ਅਸ਼ਲੀਲ ਵੀਡੀਓ ਮਾਮਲਾ: ਪ੍ਰੋਡਿਊਸਰ DXX ਦੀ ਨਿਹੰਗ ਸਿੰਘਾਂ ਵੱਲੋਂ ਬੁਰੀ ਤਰਾਂ ਕੁੱਟਮਾਰ, ਵੀਡੀਓ ਵਾਇਰਲ

  • Share this:
    ਅਸ਼ੀਸ਼ ਸ਼ਰਮਾ

    ਬਰਨਾਲਾ : ਸੋਸਲ ਮੀਡੀਆ ਤੇ ਲੱਚਰ ਅਤੇ ਅਸ਼ਲੀਲ ਵੀਡੀਓ ਪਾਉਣ ਨੂੰ ਲੈ ਕੇ ਚਰਚਾ ਵਿੱਚ ਰਹਿਣ ਵਾਲੇ ਪ੍ਰੋਡਿਊਸਰ ਡੀ ਐਕਸ ਐਕਸ ਦੀ ਨਿਹੰਗ ਸਿੰਘਾਂ ਵੱਲੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰ ਦਿੱਤੀ ਗਈ। ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਇਹ ਵੀਡੀਓ ਬਰਨਾਲਾ ਜਿਲ੍ਹੇ ਦੇ ਪਿੰਡ ਕੋਟਦੁੰਨਾ ਦੀ ਸੱਥ ਦੀ ਹੈ ਅਤੇ ਵਿਵਾਦਤ ਵਿਅਕਤੀ ਪ੍ਰੋਡਿਊਸਰ ਦੀ ਐਕਸ ਐਕਸ ਵੀ ਇਸੇ ਪਿੰਡ ਨਾਲ ਸਬੰਧਤ ਹੈ। ਜਦਕਿ ਕੁੱਟਮਾਰ ਕਰਨ ਵਾਲੇ ਨਿਹੰਗ ਸਿੰਘ ਬਰਨਾਲਾ ਤੋਂ ਬਾਹਰੀ ਜ਼ਿਲੇ ਦੇ ਹਨ।

    ਵੀਡੀਓ ਵਿੱਚ ਨਿਹੰਗ ਪ੍ਰੋਡਿਊਸਰ ਦੀ ਕੁੱਟਮਾਰ ਕਰ ਰਹੇ ਹਨ, ਜਦਕਿ ਪਿੰਡ ਦੇ ਲੋਕ ਉਸਨੂੰ ਛਡਾ ਵੀ ਨਹੀਂ ਰਹੇ ਅਤੇ ਤਮਾਸ਼ਾ ਦੇਖ ਰਹੇ ਹਨ। ਇਸ ਕੁੱਟਮਾਰ ਤੋਂ ਬਾਅਦ ਸੋਸ਼ਲ ਮੀਡੀਆ ਤੇ ਲੋਕਾਂ ਵਲੋਂ ਨਿਹੰਗ ਸਿੰਘਾਂ ਦੀ ਤਾਰੀਫ਼ ਕੀਤੀ ਜਾ ਰਹੀ ਹੈ, ਕਿਉਂਕਿ ਉਹਨਾਂ ਨੇ ਲੱਚਰ ਵੀਡੀਓਜ਼ ਪਾਉਣ ਵਾਲੇ ਵਿਅਕਤੀ ਨੂੰ ਕੁੱਟਿਆ ਹੈ।ਪ੍ਰੋਡਿਊਸਰ ਦੀ ਕੁੱਟਮਾਰ ਕਰਨ ਵਾਲੇ ਨਿਹੰਗ ਵਲੋਂ ਇੱਕ ਹੋਰ ਵੀਡੀਓ ਵਿੱਚ ਕੁੱਟਣ ਦੀ ਸ਼ਰੇਆਮ ਜ਼ਿੰਮੇਵਾਰੀ ਲਈ ਗਈ ਹੈ। ਨਿਹੰਗ ਵਲੋਂ ਕਿਹਾ ਗਿਆ ਕਿ ਪ੍ਰੋਡਿਊਸਰ ਪੰਜਾਬ ਦੇ ਨੌਜਵਾਨਾਂ ਨੂੰ ਲੱਚਰਤਾ ਅਤੇ ਅਸ਼ਲੀਲਤਾ ਵੱਲ ਲਿਜਾ ਰਿਹਾ ਹੈ, ਜਿਸ ਕਰਕੇ ਉਹਨਾਂ ਨੇ ਉਸਦੀ ਕੁੱਟਮਾਰ ਕੀਤੀ ਹੈ।

    ਜੇਕਰ ਧਨੌਲਾ ਥਾਣੇ ਦੀ ਪੁਲਿਸ ਨੇ ਉਹਨਾਂ ਤੇ ਕਾਰਵਾਈ ਕਰਨੀ ਹੈ ਤਾਂ ਕਰ ਸਕਦੇ ਹਨ।ਜ਼ਿਕਰਯੋਗ ਹੈ ਕਿ ਪ੍ਰੋਡਿਊਸਰ ਡੀਐਕਸ ਐਕਸ ਵਲੋਂ ਫੇਸਬੁੱਕ, ਯੂਟਿਊਬ 'ਤੇ ਗੰਦੀਆਂ ਗਾਲਾਂ ਵਾਲੀਆਂ ਲੱਚਰ ਵੀਡੀਓਜ਼ ਬਣਾ ਕੇ ਪਾਈਆਂ ਜਾਂਦੀਆਂ ਹਨ। ਜਿਸ ਕਰਕੇ ਹਮੇਸ਼ਾ ਚਰਚਾ ਵਿੱਚ ਰਹਿੰਦੇ ਹਨ। ਕੁੱਝ ਮਹੀਨੇ ਪਹਿਲਾਂ ਪ੍ਰੋਡਿਊਸਰ ਅਤੇ ਉਸਦੇ ਸਾਥੀਆਂ ਵਲੋਂ ਆਪਣੀ ਇੱਕ ਵੀਡੀਓ ਵਿੱਚ ਭਾਈ ਘਨੱਈਆ ਜੀ ਬਾਰੇ ਭੱਦੀ ਸ਼ਬਦਾਵਲੀ ਵਰਤੀ ਗਈ ਸੀ, ਜਿਸਤੋਂ ਬਾਅਦ ਉਹਨਾਂ ਉਪਰ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਵੀ ਪਰਚਾ ਹੋ ਚੁੱਕਿਆ ਹੈ।ਉਧਰ ਬਰਨਾਲਾ ਪੁਲਿਸ ਦਾ ਕਹਿਣਾ ਹੈ ਕਿ ਅਜੇ ਤੱਕ ਉਹਨਾਂ ਕੋਲ ਇਸ ਸਬੰਧੀ ਕੋਈ ਸ਼ਿਕਾਇਤ ਨਹੀਂ ਮਿਲੀ।
    Published by:Sukhwinder Singh
    First published: