ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਹਲਚਲ ਤੇਜ਼ ਹੋ ਗਈ ਹੈ। ਨਵਜੋਤ ਸਿੰਘ ਸਿੱਧੂ ਦੇ ਕਰੀਬੀ ਅਤੇ ਕਾਂਗਰਸ ਦੇ ਸੂਬਾਈ ਵਿੱਤ ਸਕੱਤਰ ਗੁਲਜ਼ਾਰ ਇੰਦਰ ਸਿੰਘ ਚਹਿਲ ਉਰਫ ਪਠਾਨ ਨੇ ਵੀ ਅੱਜ ਆਪਣੇ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਨਵਜੋਤ ਸਿੰਘ ਸਿੱਧੂ ਨੇ ਪਠਾਣ ਨੂੰ ਅਜੇ ਕੁਝ ਦਿਨ ਪਹਿਲਾਂ ਹੀ ਪੰਜਾਬ ਕਾਂਗਰਸ ਦਾ ਸੂਬਾਈ ਵਿੱਤ ਸਕੱਤਰ ਨਿਯੁਕਤ ਕੀਤਾ ਸੀ ਤੇ ਅੱਜ ਸਿੱਧੂ ਵੱਲੋਂ ਪ੍ਰਧਾਨਗੀ ਛੱਡਣ ਮਗਰੋਂ ਪਠਾਣ ਨੇ ਵੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਵੱਡੇ ਬਦਲਾਅ ਦੀ ਸੰਭਾਵਨਾ ਹੈ। ਰਾਜ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਦੁਪਹਿਰ ਨੂੰ ਰਾਜਧਾਨੀ ਦਿੱਲੀ ਲਈ ਉਡਾਣ ਭਰੀ ਹੈ।
ਖ਼ਬਰ ਹੈ ਕਿ ਕੈਪਟਨ ਦਿੱਲੀ ਪਹੁੰਚ ਕੇ ਭਾਰਤੀ ਜਨਤਾ ਪਾਰਟੀ ਦੇ ਵੱਡੇ ਨੇਤਾਵਾਂ ਨੂੰ ਮਿਲ ਸਕਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Congress, Indian National Congress, Navjot singh sidhu, Punjab Congress