ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੂਪੇਂਦਰ ਹਨੀ (Bhupinder Singh Honey) ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਗ੍ਰਿਫਤਾਰ ਕਰ ਲਿਆ ਹੈ। ਜਲੰਧਰ ਵਿੱਚ ਕਰੀਬ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਪਿਛਲੇ ਦਿਨੀ ਹਨੀ ਦੇ ਟਿਕਾਣਿਆਂ ਤੋਂ ED ਨੇ ਕਰੋੜਾਂ ਰੁਪਏ ਬਰਾਮਦ ਕੀਤੇ ਸਨ। ਦੱਸ ਦੇਈਏ ਕਿ ਪਿਛਲੇ ਦਿਨੀਂ ਈਡੀ ਵੱਲੋਂ ਪੰਜਾਬ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਸੀ।
ਗੈਰ-ਕਾਨੂੰਨੀ ਮਾਈਨਿੰਗ(Illegal mining) ਦੇ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਲੁਧਿਆਣਾ, ਮੋਹਾਲੀ, ਹਰਿਆਣਾ ਦੇ ਪੰਚਕੂਲਾ 'ਚ ਛਾਪੇਮਾਰੀ ਕੀਤੀ ਗਈ। ਭੁਪਿੰਦਰ ਸੋਨੀ ਨੂੰ ਬੀਤੇ ਦਿਨ ਈਡੀ ਨੇ ਪੁੱਛਗਿੱਛ ਲਈ ਜਲੰਧਰ ਦਫ਼ਤਰ ਬੁਲਾਇਆ ਸੀ। ਭੂਪੇਂਦਰ ਹਨੀ ਨੂੰ ਈਡੀ ਨੇ ਕਰੀਬ 7-8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਮੁਤਾਬਕ ਹਨੀ ਸਿੰਘ ਦਾ ਸਿਵਲ ਹਸਪਤਾਲ ਜਲੰਧਰ ਵਿੱਚ ਉਸ ਦਾ ਮੈਡੀਕਲ ਕਰਵਾਇਆ ਗਿਆ। ਉਸ ਨੂੰ ਅੱਜ ਮੁਹਾਲੀ ਦੀ ਸੀਬੀਆਈ ਅਦਾਲਤ ਮੁਹਾਲੀ ਵਿੱਚ ਪੇਸ਼ ਕਰਨ ਲਈ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ : ਗੈਰ-ਕਾਨੂੰਨੀ ਰੇਤ ਮਾਈਨਿੰਗ ਦੇ ਮਾਮਲੇ 'ਚ CM ਚੰਨੀ ਦੇ ਰਿਸਤੇਦਾਰ ਦੇ ਟਿਕਾਣਿਆਂ ਤੇ ED ਦੀ ਰੇਡ
ਈਡੀ ਦੇ ਸੂਤਰਾਂ ਨੇ ਛਾਪੇਮਾਰੀ ਦੌਰਾਨ ਮਨਮਾਨੀ ਕਰਨ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਸੀ। ਉਨਾਂ ਕਿਹਾ ਸੀ ਕਿ ਮੰਗਲਵਾਰ ਨੂੰ ਸ਼ੁਰੂ ਕੀਤੀ ਗਈ ਕਾਰਵਾਈ "ਕਾਨੂੰਨੀ ਪ੍ਰਕਿਰਿਆਵਾਂ ਦੇ ਬਾਅਦ ਕੀਤੀ ਗਈ ਸੀ ਅਤੇ ਇਸ ਦੌਰਾਨ ਕੋਈ ਨਿੱਜੀ ਟਿੱਪਣੀ ਜਾਂ ਧਮਕੀ ਨਹੀਂ ਦਿੱਤੀ ਗਈ ਸੀ"।
ਸੂਤਰਾਂ ਨੇ ਦੱਸਿਆ ਕਿ ਗੈਰ-ਕਾਨੂੰਨੀ ਮਾਈਨਿੰਗ ਮਾਮਲੇ 'ਚ ਮੰਗਲਵਾਰ ਨੂੰ ਪੰਜਾਬ ਦੇ ਮੋਹਾਲੀ, ਲੁਧਿਆਣਾ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਠਾਨਕੋਟ ਸਮੇਤ ਹੋਰ ਸ਼ਹਿਰਾਂ 'ਚ ਦਰਜਨ ਭਰ ਥਾਵਾਂ 'ਤੇ ਛਾਪੇਮਾਰੀ ਸ਼ੁਰੂ ਕੀਤੀ ਗਈ, ਜੋ ਬੁੱਧਵਾਰ ਤੜਕੇ ਖਤਮ ਹੋ ਗਈ। ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਕੀਤੀ ਗਈ ਸੀ ਅਤੇ ਇਸ ਦੌਰਾਨ ਜਾਂਚ ਏਜੰਸੀ ਵੱਲੋਂ ਵੱਡੀ ਗਿਣਤੀ ਵਿੱਚ ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਉਪਕਰਣ ਵੀ ਜ਼ਬਤ ਕੀਤੇ ਗਏ ਸਨ।
ਈਡੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਛਾਪੇਮਾਰੀ ਕੁਦਰਤਦੀਪ ਸਿੰਘ, ਦਿ ਪਿੰਜੌਰ ਰਾਇਲਟੀ ਕੰਪਨੀ ਅਤੇ ਇਸ ਦੇ ਭਾਈਵਾਲਾਂ, ਕੰਵਰਮਹੀਪ ਸਿੰਘ, ਮਨਪ੍ਰੀਤ ਸਿੰਘ, ਸੁਸ਼ੀਲ ਕੁਮਾਰ ਜੋਸ਼ੀ, ਜਗਵੀਰ ਇੰਦਰ ਸਿੰਘ, ਰਣਦੀਪ ਸਿੰਘ, ਪ੍ਰੋਵਾਈਡਰ ਓਵਰਸੀਜ਼ ਕੰਸਲਟੈਂਟ ਪ੍ਰਾਈਵੇਟ ਲਿਮਟਿਡ ਅਤੇ ਇਸਦੇ ਡਾਇਰੈਕਟਰਾਂ ਅਤੇ ਸ਼ੇਅਰ ਹੋਲਡਰਾਂ ਦੇ ਖਿਲਾਫ ਕੀਤੀ ਗਈ ਹੈ, ਜਿਸ ਵਿੱਚ ਭੁਪਿੰਦਰ ਸਿੰਘ ਅਤੇ ਸੰਦੀਪ ਕੁਮਾਰ ਵੀ ਸ਼ਾਮਲ ਹੈ।
ਹਨੀ ਦੇ ਫਲੈਟ ਤੋਂ ਕਰੋੜ ਰੁਪਏ ਬਰਾਮਦ ਕੀਤੇ ਸਨ
ਦੱਸ ਦੇਈਏ ਕਿ ਭੂਪੇਂਦਰ ਸਿੰਘ ਹਨੀ ਅਤੇ ਉਸ ਦੇ ਸਾਥੀਆਂ ਦੇ ਇੱਥੇ ਛਾਪੇਮਾਰੀ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਭਾਰੀ ਮਾਤਰਾ ਵਿੱਚ ਕੀਮਤੀ ਸਾਮਾਨ ਅਤੇ ਨਕਦੀ ਬਰਾਮਦ ਕੀਤੀ ਸੀ। ਇਸ ਛਾਪੇਮਾਰੀ ਵਿੱਚ ਈਡੀ ਨੂੰ 10 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਮਿਲੀ ਹੈ। ਇਸ ਤੋਂ ਇਲਾਵਾ 21 ਲੱਖ ਰੁਪਏ ਤੋਂ ਵੱਧ ਦਾ ਸੋਨਾ ਅਤੇ 12 ਲੱਖ ਰੁਪਏ ਦੀ ਰੋਲੇਕਸ ਘੜੀ ਸਮੇਤ ਕਈ ਅਹਿਮ ਦਸਤਾਵੇਜ਼ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ : ਈਡੀ ਨੇ ਪੰਜਾਬ ਵਿਚ ਛਾਪੇਮਾਰੀ ਦੌਰਾਨ ਕਰੋੜਾਂ ਦੀ ਨਕਦੀ ਕੀਤੀ ਜ਼ਬਤ
ਕੀਮਤੀ ਸਮਾਨ ਦੀ ਬਰਾਮਦਗੀ ਤੋਂ ਬਾਅਦ ਜਾਂਚ ਲਈ ED ਵੱਲੋਂ ਤਲਬ ਕੀਤਾ ਗਿਆ ਸੀ। ਜਾਂਚ ਤੋਂ ਬਾਅਦ ਉਸ ਨੂੰ ਛੱਡ ਦਿੱਤਾ ਗਿਆ ਅਤੇ ਉਸ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜੇ ਗਏ। ਪਰ ਉਹ ਈਡੀ ਦੇ ਸਾਹਮਣੇ ਪੇਸ਼ ਨਹੀਂ ਹੋਇਆ।
ਹਨੀ ਦੀ ਗ੍ਰਿਫਤਾਰੀ ਉਸ ਵੇਲੇ ਹੋਈ, ਜਦੋਂ ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਉਮੀਦਵਾਰ ਦੇ ਨਾਂ ਦਾ ਐਲਾਨ ਕਰਨ ਦੀ ਤਿਆਰੀ ਕਰ ਰਹੀ ਹੈ। ਚੰਨੀ ਇਸ ਅਹੁਦੇ ਲਈ ਸਭ ਤੋਂ ਅੱਗੇ ਹਨ। ਇਹ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਚੋਣਾਂ ਵਿੱਚ ਭਾਜਪਾ ਦਾ ਵੱਡਾ ਦਾਅ ਹੈ ਅਤੇ ਈਡੀ ਚੰਨੀ ਦੇ ਕੁਝ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਗ੍ਰਿਫਤਾਰ ਕਰ ਸਕਦੀ ਹੈ, ਜਿਸ ਵਿੱਚ ਉਸਦੇ ਭਰਾ ਇੱਕ ਰਿਟਾਇਰਡ ਚੀਫ ਇੰਜੀਨੀਅਰ ਵੀ ਸ਼ਾਮਲ ਹੈ ,ਜੋ ਪਹਿਲਾਂ ਲੁਧਿਆਣਾ ਸਿਟੀ ਸੈਂਟਰ ਘੁਟਾਲੇ ਵਿੱਚ ਮੁਲਜ਼ਮ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Arrested, Charanjit Singh Channi, Enforcement Directorate, Mining mafia, Raid, Sand mining