Home /News /punjab /

ਕਾਹਦੀ ਰੇਡ, ਮੇਰੇ 32 ਲੱਖ ਰੁਪਏ ਵੀ ਨਾਲ ਲੈ ਗਈ ED: AAP ਵਿਧਾਇਕ ਗੱਜਣਮਾਜਰਾ

ਕਾਹਦੀ ਰੇਡ, ਮੇਰੇ 32 ਲੱਖ ਰੁਪਏ ਵੀ ਨਾਲ ਲੈ ਗਈ ED: AAP ਵਿਧਾਇਕ ਗੱਜਣਮਾਜਰਾ

ਕਾਹਦੀ ਰੇਡ, ਮੇਰੇ 32 ਲੱਖ ਰੁਪਏ ਵੀ ਨਾਲ ਲੈ ਗਈ ED: AAP ਵਿਧਾਇਕ ਗੱਜਣਮਾਜਰਾ

'ਆਪ' ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਉਸ ਸਮੇਂ ਸੁਰਖੀਆਂ 'ਚ ਆਏ ਸਨ, ਜਦੋਂ ਉਨ੍ਹਾਂ ਨੇ ਸਿਰਫ 1 ਰੁਪਏ ਤਨਖਾਹ ਲੈਣ ਦਾ ਐਲਾਨ ਕੀਤਾ ਸੀ। ਬੀਤੇ ਦਿਨ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਘਰ  ਅਮਰਗੜ੍ਹ ਤੋਂ ਆਮ ਆਦਮੀ ਪਾਰਟੀ  ਦੇ ਵਿਧਾਇਕ ਜਸਵੰਤ ਗੱਜਣਮਾਜਰਾ ਦੇ ਘਰ ਛਾਪੇਮਾਰੀ ਕੀਤੀ ਗਈ। ਇਹ ਰੇਡ ਲਗਭਗ 14 ਘੰਟ ਤੱਕ ਚਲੀ।

ਹੋਰ ਪੜ੍ਹੋ ...
 • Share this:

  ਬੀਤੇ ਦਿਨ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਘਰ  ਅਮਰਗੜ੍ਹ ਤੋਂ ਆਮ ਆਦਮੀ ਪਾਰਟੀ  ਦੇ ਵਿਧਾਇਕ ਜਸਵੰਤ ਗੱਜਣਮਾਜਰਾ ਦੇ ਘਰ ਛਾਪੇਮਾਰੀ ਕੀਤੀ ਗਈ। ਇਹ ਰੇਡ ਲਗਭਗ 14 ਘੰਟ ਤੱਕ ਚਲੀ। ਆਪ ਵਿਧਾਇਕ ਨੇ ਨਿਊਜ਼ 18 ਨਾਲ ਗੱਲਬਾਤ ਕਰਦਿਆਂ ਦੱਸਿਆ ਕਿ  ਈਡੀ ਨੇ 32 ਲੱਖ ਰੁਪਏ ਨਕਦੀ ਬਰਾਮਦ ਕੀਤੀ ਜਿਸ ਨੂੰ ਈਡੀ ਆਪਣੇ ਨਾਲ ਲੈ ਗਈ। ਗੱਜਣਮਾਜਰਾ ਨੇ ਦੱਸਿਆ ਕਿ ਅਤੇ ਉਹਨਾ ਦਾ ਅਤੇ ਭਰਾ ਦਾ ਮੋਬਾਈਲ ਵੀ ਈਡੀ ਨੇ ਕਬਜ਼ੇ ਵਿੱਚ ਲੈ ਲਿਆ ਹੈ। ਈਡੀ ਨੇ ਉਨ੍ਹਾਂ ਦੇ ਘਰ, ਸਕੂਲ ਅਤੇ ਫੈਕਟਰੀ ਤੋਂ ਕੁਝ ਦਸਤਾਵੇਜ਼ ਵੀ ਜ਼ਬਤ ਕੀਤੇ ਹਨ।

  ਵਿਧਾਇਕ ਜਸਵੰਤ ਗੱਜਣਮਾਜਰਾ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੇ ਦਬਾਅ ਵਿੱਚ ਨਹੀਂ ਆਉਣਗੇ। ਉਨ੍ਹਾਂ ਕੋਲੋਂ ਜਿਹੜੀ ਰਕਮ ਬਰਾਮਦ ਹੋਈ ਹੈ, ਉਹ ਕਾਰੋਬਾਰ ਦੀ ਅਦਾਇਗੀ ਸੀ।  ਮੈਂ ਈਡੀ ਦੀ ਜਾਂਚ ਵਿੱਚ ਪੂਰਾ ਸਹਿਯੋਗ ਕਰੇਗਾ। ਉਨ੍ਹਾਂ ਦੱਸਿਆ ਕਿ  14 ਅਧਿਕਾਰੀਆਂ ਨੇ ਉਨ੍ਹਾਂ ਦੇ ਟਿਕਾਣੇ 'ਤੇ ਛਾਪਾ ਮਾਰਿਆ। ਈਡੀ ਅਧਿਕਾਰੀਆਂ ਨੇ ਵਿਧਾਇਕ ਗੱਜਣਮਾਜਰਾ ਅਤੇ ਭਰਾ ਦੇ ਬਿਆਨ ਵੀ ਦਰਜ ਕੀਤੇ।


  'ਆਪ' ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਉਸ ਸਮੇਂ ਸੁਰਖੀਆਂ 'ਚ ਆਏ ਸਨ, ਜਦੋਂ ਉਨ੍ਹਾਂ ਨੇ ਸਿਰਫ 1 ਰੁਪਏ ਤਨਖਾਹ ਲੈਣ ਦਾ ਐਲਾਨ ਕੀਤਾ ਸੀ। ਦੱਸ ਦਈਏ ਕਿ ਉਨ੍ਹਾਂ ਨੇ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਹਰਾਇਆ ਸੀ।

  Published by:Ashish Sharma
  First published:

  Tags: AAP Punjab, ED, Enforcement Directorate, MLA jaswant singh, MLAs