ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਬਾਰੇ ਸੇਧ ਦੇਣ ਲਈ ਕਾਉਂਸਲਰਾਂ ਦੀ ਸਿਖਲਾਈ ਵਾਸਤੇ ਸਮਾਂ ਸੂਚੀ ਜਾਰੀ

News18 Punjabi | News18 Punjab
Updated: January 11, 2021, 4:46 PM IST
share image
ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਬਾਰੇ ਸੇਧ ਦੇਣ ਲਈ ਕਾਉਂਸਲਰਾਂ ਦੀ ਸਿਖਲਾਈ ਵਾਸਤੇ ਸਮਾਂ ਸੂਚੀ ਜਾਰੀ
ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਬਾਰੇ ਸੇਧ ਦੇਣ ਲਈ ਕਾਉਂਸਲਰਾਂ ਦੀ ਸਿਖਲਾਈ ਵਾਸਤੇ ਸਮਾਂ ਸੂਚੀ ਜਾਰੀ (ਸੰਕੇਤਕ ਫੋਟੋ)

  • Share this:
  • Facebook share img
  • Twitter share img
  • Linkedin share img
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ ਨਵੇਂ ਕਿੱਤਾ ਮੁਖੀ ਕੋਰਸਾਂ ਸਬੰਧੀ ਜਾਣਕਾਰੀ ਦੇਣ ਅਤੇ ਉਨ੍ਹਾਂ ਨੂੰ ਸਹੀ ਰਾਹ ਦੀ ਚੋਣ ਕਰਵਾਉਣ ਲਈ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਚੁਣੇ ਗਏ ਸਕੂਲ ਕਾਉਂਸਲਰਾਂ ਨੂੰ ਆਨ ਲਾਈਨ ਟ੍ਰੇਨਿੰਗ ਦੇਣ ਦੇ ਵਾਸਤੇ ਸਮਾਂ ਸੂਚੀ ਜਾਰੀ ਕਰ ਦਿੱਤੀ ਹੈ।

ਇਹ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲਾਂ ਦੇ ਚੁਣੇ ਹੋਏ ਕਾਉਂਸਲਰਾਂ ਨੂੰ ਇਹ ਸਿਖਲਾਈ ਗਾਈਡੈਂਸ ਐਂਡ ਕੌਂਸਿਗ ਪ੍ਰੋਗਰਾਮ ਦੇ ਅਧੀਨ ਦਿੱਤੀ ਜਾਣੀ ਹੈ। ਡਾਇਰੈਕਟਰ ਐਸ.ਸੀ.ਈ.ਆਰ.ਟੀ. ਵੱਲੋਂ ਜਾਰੀ ਕੀਤੇ ਪੱਤਰ ਅਨੁਸਾਰ ਇਹ ਸਿਖਲਾਈ ਸਵੇਰੇ 10 ਵਜੇ ਤੋਂ ਦੁਪਹਿਰ ਇੱਕ ਵਜੇ ਤੱਕ ਆਨ ਲਾਈਨ ਦਿੱਤੀ ਜਾਵੇਗੀ।

ਇਸ ਸਿਖਲਾਈ ਦੇ ਵਾਸਤੇ ਹਰੇਕ ਜ਼ਿਲ੍ਹੇ ਲਈ ਵੱਖਰੀ ਵੱਖਰੀ ਤਰੀਕ ਨਿਰਧਾਰਤ ਕੀਤੀ ਗਈ ਹੈ। ਬੁਲਾਰੇ ਅਨੁਸਾਰ 11 ਜਨਵਰੀ ਤੋਂ 15 ਫਰਬਰੀ ਤੱਕ ਚੱਲਣ ਵਾਲੀ ਇਹ ਟ੍ਰੇਨਿੰਗ ਹਰੇਕ ਜ਼ਿਲ੍ਹੇ ਦੇ ਚੁਣੇ ਹੋਏ 150 ਕਾਉਂਸਲਰਾਂ ਨੂੰ ਦਿੱਤੀ ਜਾਵੇਗੀ ਅਤੇ ਇਹ ਸਿਖਲਾਈ ਇਕ ਦਿਨ ਦੀ ਹੋਵੇਗੀ।
Published by: Gurwinder Singh
First published: January 11, 2021, 4:46 PM IST
ਹੋਰ ਪੜ੍ਹੋ
ਅਗਲੀ ਖ਼ਬਰ