ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਇਨਾਮ ਵਜੋਂ ਦਿੱਤੇ ਐਪਲ ਆਈਪੈਡ, ਲੈਪਟੌਪ ਤੇ ਐਂਡਰੌਇਡ ਟੈਬਲੇਟ

News18 Punjabi | News18 Punjab
Updated: October 30, 2020, 8:01 PM IST
share image
ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਇਨਾਮ ਵਜੋਂ ਦਿੱਤੇ ਐਪਲ ਆਈਪੈਡ, ਲੈਪਟੌਪ ਤੇ ਐਂਡਰੌਇਡ ਟੈਬਲੇਟ
ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਇਨਾਮ ਵਜੋਂ ਦਿੱਤੇ ਐਪਲ ਆਈਪੈਡ, ਲੈਪਟੌਪ ਤੇ ਐਂਡਰੌਇਡ ਟੈਬਲੇਟ

  • Share this:
  • Facebook share img
  • Twitter share img
  • Linkedin share img
ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸ਼ੁੱਕਰਵਾਰ ਨੂੰ ‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ਦੇ ਜਲੰਧਰ ਜ਼ਿਲ੍ਹੇ ਦੇ ਜੇਤੂਆਂ ਦਾ ਐਪਲ ਆਈਪੈਡ, ਲੈਪਟੋਪ ਅਤੇ ਐਂਡਰੌਇਡ ਟੈਬਲੇਟ ਨਾਲ ਸਨਮਾਨ ਕੀਤਾ। ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਪੀ.ਏ.ਪੀ. ਜਲੰਧਰ ਵਿਖੇ ਕਰਵਾਏ ਗਏ ਇੱਕ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਵਿਸ਼ੇਸ਼ ਤੌਰ ’ਤੇ ਇਨਾਮ ਵੰਡ ਸਮਾਰੋਹ ’ਚ ਸ਼ਿਰਕਤ ਕੀਤੀ।

ਇਸ ਮੌਕੇ ਸ਼੍ਰੀ ਸਿੰਗਲਾ ਨੇ ਜੇਤੂਆਂ ਨੂੰ ਵਧਾਈ ਦੇਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਆਪਣੀਆਂ ਸੋਚੀਆਂ ਮੰਜ਼ਿਲਾਂ ਸਰ ਕਰਨ ਲਈ ਭਵਿੱਖ ’ਚ ਵੀ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਜ਼ਿਕਰਯੋਗ ਹੈ ਕਿ ਵਿਸ਼ਵ ਰਿਕਾਰਡ ਸਥਾਪਤ ਕਰਨ ਵਾਲੇ ‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ’ਚ ਜਲੰਧਰ ਜ਼ਿਲੇ ’ਚੋਂ 6,180 ਵਿਦਿਆਰਥੀਆਂ ਨੇ ਪਸੰਦੀਦਾ ਵਿਸ਼ੇ ’ਤੇ ਵੀਡਿਓ ਬਣਾ ਕੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਸੀ। ਇਨਾਂ ’ਚੋਂ ਏ.ਪੀ.ਜੇ. ਸਕੂਲ ’ਚ ਦਸਵੀਂ ਜਮਾਤ ’ਚ ਪੜਦੇ ਗੋਪੇਸ਼ ਗੁਪਤਾ ਨੇ ਪਹਿਲਾ ਇਨਾਮ ਐਪਲ ਆਈਪੈਡ ਜਿੱਤੀ ਸੀ ਜਦਕਿ ਐਮ.ਜੀ.ਐਨ. ਪਬਲਿਕ ਸਕੂਲ ਅਰਬਨ ਇਸਟੇਟ ’ਚ ਅੱਠਵੀਂ ਜਮਾਤ ’ਚ ਪੜਦੀ ਰਮਨਦੀਪ ਕੌਰ ਨੇ ਦੂਜਾ ਸਥਾਨ ਹਾਸਲ ਕਰਕੇ ਲੈਪਟੌਪ ਜਿੱਤਿਆ ਸੀ।

ਇਸੇ ਤਰ੍ਹਾਂ ਆਰ.ਕੇ. ਐਮ.ਜੀ.ਐਮ. ਸੀਨੀਅਰ ਸੈਕੰਡਰੀ ਸਕੂਲ ’ਚ 10ਵੀਂ ਜਮਾਤ ’ਚ ਪੜਦੀ ਮੋਨਾ ਕਸ਼ਅਪ ਨੇ ਤੀਜੇ ਇਨਾਮ ਵਜੋਂ ਐਂਡਰੌਇਡ ਟੈਬਲੇਟ ’ਤੇ ਕਬਜ਼ਾ ਕੀਤਾ ਸੀ। ਇਨਾਮ ਪ੍ਰਾਪਤ ਕਰਨ ਤੋਂ ਬਾਅਦ ਜੇਤੂਆਂ ਨੇ ਸ਼੍ਰੀ ਵਿਜੈ ਇੰਦਰ ਸਿੰਗਲਾ ਦਾ ਤਾਲਾਬੰਦੀ ਦੌਰਾਨ ਅਜਿਹਾ ਦਿਲਚਸਪ ਆਨਲਾਇਨ ਮੁਕਾਬਲਾ ਕਰਵਾਉਣ ਲਈ ਬੜੀ ਉਤਸੁਕਤਾ ਨਾਲ ਧੰਨਵਾਦ ਕੀਤਾ।ਸਮਾਗਮ ਦੌਰਾਨ ਬੋਲਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਵਿਸ਼ਵ ਰਿਕਾਰਡ ਸਥਾਪਿਤ ਕਰਨ ਦੇ ਨਾਲ-ਨਾਲ ‘ਅੰਬੈਸਡਰਜ਼ ਆਫ਼ ਹੋਪ’ ਮੁਹਿੰਮ ਨੇ ਸਕੂਲੀ ਵਿਦਿਆਰਥੀਆਂ ਦੇ ਹੁਨਰ ਤਰਾਸ਼ਣ ਦਾ ਆਪਣਾ ਮੰਤਵ ਸਫ਼ਲਤਾਪੂਰਵਕ ਪੂਰਾ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਸਿਰਫ਼ 8 ਦਿਨਾਂ ’ਚ ਹੀ ਇਸ ਮੁਕਾਬਲੇ ਲਈ 1,05,898 ਸਕੂਲੀ ਵਿਦਿਆਰਥੀਆਂ ਨੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਸੀ। ਉਨਾਂ ਕਿਹਾ ਕਿ ਇੰਨੀ ਵੱਡੀ ਗਿਣਤੀ ’ਚ ਪ੍ਰਾਪਤ ਹੋਈਆਂ ਵੀਡਿਓਜ਼ ’ਚੋਂ ਜੇਤੂਆਂ ਦੀ ਚੋਣ ਕਰਨੀ ਬਹੁਤ ਮੁਸ਼ਕਿਲ ਸੀ ਪਰ ਇਹ ਕੰਮ ਬਹੁਤ ਪਾਰਦਰਸ਼ੀ ਢੰਗ ਨਾਲ ਕੀਤਾ ਗਿਆ ਹੈ। ਉਨਾਂ ਕਿਹਾ ਕਿ ਹਰ ਜ਼ਿਲੇ ’ਚ 3 ਜੇਤੂਆਂ ਨੂੰ ਆਈਪੈਡ, ਲੈਪਟੌਪ ਅਤੇ ਟੈਬਲੇਟ ਦੇਣ ਦੇ ਨਾਲ-ਨਾਲ ਸਾਰੇ 22 ਜ਼ਿਲਿਆਂ ’ਚੋਂ ਹੋਰ ਚੰਗੀਆਂ ਵੀਡਿਓਜ਼ ਭੇਜਣ ਵਾਲੇ ਲਗਭਗ 1,000 ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ।ਇਸ ਮੌਕੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਗੋਪੇਸ਼ ਨੇ ਦੱਸਿਆ ਕਿ ਉਹ ਬੜੀ ਤਨਦੇਹੀ ਨਾਲ ਇਨਾਮ ਮਿਲਣ ਦਾ ਇੰਤਜ਼ਾਰ ਕਰ ਰਿਹਾ ਸੀ ਅਤੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਹੱਥੋਂ ਇਨਾਮ ਮਿਲਣ ਕਰਕੇ ਇਹ ਦਿਨ ਉਸ ਲਈ ਸਦਾ ਲਈ ਯਾਦਗਾਰੀ ਬਣ ਗਿਆ ਹੈ।

ਇਸੇ ਤਰ੍ਹਾਂ ਤੀਜਾ ਸਥਾਨ ਹਾਸਲ ਕਰਨ ਵਾਲੀ ਮੋਨਾ ਕਸ਼ਅਪ ਨੇ ਕਿਹਾ ਕਿ ਪਰਿਵਾਰਕ ਤੰਗੀਆਂ ਕਰਕੇ ਉਸਨੂੰ ਆਪਣੀ ਪੜਾਈ ਸਬੰਧੀ ਸੁਪਨੇ ਪੂਰੇ ਕਰਨ ’ਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਇਨਾਮ ’ਚ ਐਂਡਰੌਇਡ ਪੈਡ ਮਿਲਣ ਕਰਕੇ ਉਸਨੂੰ ਕਾਫ਼ੀ ਮਦਦ ਮਿਲੀ ਹੈ। ਉਸਨੇ ਕਿਹਾ ਕਿ ਮੁਕਾਬਲਾ ਜਿੱਤ ਕੇ ਉਸਦਾ ਉਤਸ਼ਾਹ ਬਹੁਤ ਵਧਿਆ ਹੈ ਅਤੇ ਹੁਣ ਉਹ ਆਪਣੀ ਸੋਚੀ ਮੰਜ਼ਿਲ ’ਤੇ ਪਹੁੰਚਣ ਲਈ ਹੋਰ ਵਧੇਰੇ ਮਿਹਨਤ ਕਰੇਗੀ।
Published by: Gurwinder Singh
First published: October 30, 2020, 8:00 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading