Home /News /punjab /

ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀ ਬੀਬੀਐਮਬੀ ਤੇ ਨਿੱਜੀਕਰਨ ਬਾਰੇ ਨੀਤੀ ਖਿਲਾਫ ਤਿੱਖੇ ਘੋਲ ਦਾ ਸੱਦਾ

ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀ ਬੀਬੀਐਮਬੀ ਤੇ ਨਿੱਜੀਕਰਨ ਬਾਰੇ ਨੀਤੀ ਖਿਲਾਫ ਤਿੱਖੇ ਘੋਲ ਦਾ ਸੱਦਾ

ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗ

 • Share this:
  ਆਸ਼ੀਸ਼ ਸ਼ਰਮਾ

  ਬਰਨਾਲਾ: ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਪਿੰਡ ਸੰਘੇੜਾ ਸ਼ੁਜਾ ਪੱਤੀ ਗੁਰੂ ਘਰ ਵਿਖੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਪ੍ਰਧਾਨਗੀ ਹੇਠ ਹੋਈ।

  ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਾਖੜਾ ਡੈਮ ਤੋਂ ਪੰਜਾਬ ਤੇ ਹਰਿਆਣਾ, ਦੋਵਾਂ ਸੂਬਿਆਂ ਦਾ ਅਧਿਕਾਰ ਖੋਹ ਕੇ ਆਪਣੇ ਹੱਥ ਲੈਣਾ ਤੇ ਚੰਡੀਗੜ੍ਹ ਬਿਜਲੀ ਬੋਰਡ ਇੱਕ ਦੋ ਸਾਲ ਪਹਿਲਾਂ ਬਣੀ ਕੰਪਨੀ ਦੇ ਹੱਥਾਂ ਵਿੱਚ ਦੇ ਦੇਣਾ, ਤੋਂ ਇਹ ਗੱਲ ਸਾਫ਼ ਹੁੰਦੀ ਹੈ ਕਿ ਕੇਂਦਰ ਸਰਕਾਰ 2020, ਬਿੱਲ ਲਾਗੂ ਕਰਕੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਦੇਣ ਦੀ ਤਿਆਰੀ ਕਰ ਚੁੱਕੀ ਹੈ। ਭਾਕਿਯੂ ਏਕਤਾ ਉਗਰਾਹਾਂ ਇਸ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ ਅਤੇ 5 ਮਾਰਚ ਨੂੰ ਜ਼ਿਲ੍ਹਾ ਬਰਨਾਲਾ ਵੱਲੋਂ ਦਾਣਾ ਮੰਡੀ ਵਿੱਚ ਇਕੱਠ ਕਰਕੇ ਸ਼ਹਿਰ ਵਿੱਚ ਮਾਰਚ ਕਰਕੇ ਐਸਡੀਐਮ ਬਰਨਾਲਾ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।

  ਕੇਂਦਰ ਸਰਕਾਰ ਦੇ ਨਵੇਂ ਤਾਨਾਸ਼ਾਹੀ ਹੁਕਮਾਂ ਰਾਹੀਂ ਇਸ ਤੋਂ ਵੀ ਵੱਧ ਬੇਇਨਸਾਫ਼ੀ ਇਹ ਕੀਤੀ ਗਈ ਹੈ ਕਿ ਇਸ ਪ੍ਰਾਜੈਕਟ ਦੇ ਹਿੱਸੇਦਾਰ ਸੂਬਿਆਂ ਤੋਂ ਬਾਹਰਲੇ ਸੂਬਿਆਂ ਦੇ ਨੁਮਾਇੰਦੇ ਵੀ ਪ੍ਰਬੰਧਕ/ ਚੇਅਰਮੈਨ ਲਾਏ ਜਾ ਸਕਣਗੇ। ਮਤਲਬ ਸਾਫ ਹੈ ਕਿ ਇਸ ਪ੍ਰਾਜੈਕਟ ਨੂੰ ਨਿਕੰਮਾ ਦਿਖਾ ਕੇ ਇਸ ਦਾ ਨਿੱਜੀਕਰਨ ਕਰਨਾ ਹੈ।

  ਕਿਸੇ ਨਿੱਜੀ ਕੰਪਨੀ ਨੂੰ ਲੋਕਾਂ ਕੋਲੋਂ ਮਨਮਰਜ਼ੀ ਦੇ ਬਿਜਲੀ ਰੇਟ ਵਸੂਲਣ ਦੀ ਖੁੱਲ੍ਹ ਦੇਣੀ ਹੈ। ਜਥੇਬੰਦੀ ਦੀ ਜ਼ੋਰਦਾਰ ਮੰਗ ਹੈ ਕਿ ਬੀਬੀਐਮਬੀ ਦੀ ਬਣਤਰ ਦੀ ਪਹਿਲੀ ਸਥਿਤੀ ਬਹਾਲ ਕੀਤੀ ਜਾਵੇ ਅਤੇ ਇਸ ਦਾ ਕੰਟਰੋਲ ਪੰਜਾਬ ਅਤੇ ਹੋਰ ਹਿੱਸੇਦਾਰ ਸੂਬਿਆਂ ਦੇ ਹੱਥਾਂ ਵਿੱਚ ਹੀ ਰਹਿਣ ਦੀ ਗਰੰਟੀ ਕੀਤੀ ਜਾਵੇ। ਬਿਆਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਪੰਜਾਬ ਰਾਜ ਪਾਵਰਕੌਮ ਵੱਲੋਂ ਚਿੱਪ ਵਾਲੇ ਸਮਾਰਟ ਮੀਟਰ ਲਾਉਣ ਅਤੇ ਖੇਤੀ ਮੋਟਰਾਂ ਉੱਤੇ ਨਿਜੀ ਟ੍ਰਾਂਸਫਾਰਮਰ ਲਾਉਣ ਦੇ ਫ਼ੈਸਲੇ ਵੀ ਬਿਜਲੀ ਦੇ ਨਿੱਜੀਕਰਨ ਵੱਲ ਵਧ ਰਹੇ ਵੱਡੇ ਕਦਮ ਹਨ।

  ਅਸਲ ਵਿੱਚ ਨਿੱਜੀਕਰਨ ਦੀ ਨੀਤੀ ਸੰਸਾਰ ਵਪਾਰ ਸੰਸਥਾ ਦੀਆਂ ਅਖੌਤੀ ਨਵੀਂਆਂ ਆਰਥਿਕ ਨੀਤੀਆਂ ਵਿੱਚ ਸਭ ਤੋਂ ਪ੍ਰਮੁੱਖ ਸਾਮਰਾਜ ਪੱਖੀ ਨੀਤੀਆਂ ਵਿੱਚੋਂ ਇੱਕ ਹੈ। ਕਿਸਾਨ ਆਗੂਆਂ ਵੱਲੋਂ ਇਨ੍ਹਾਂ ਸਾਮਰਾਜ ਪੱਖੀ ਨੀਤੀਆਂ ਤੋਂ ਪੀੜਤ ਸਮੂਹ ਕਿਰਤੀ ਲੋਕਾਂ ਨੂੰ ਆਪਸੀ ਮਤਭੇਦਾਂ ਨੂੰ ਸਰ ਕਰਦਿਆਂ ਇੱਕਜੁਟ ਸਾਂਝੀ ਸੰਘਰਸ਼ ਲਹਿਰ ਉਸਾਰਨ ਦਾ ਸੱਦਾ ਦਿੱਤਾ ਗਿਆ ਹੈ।

  ਇਸ ਮਕਸਦ ਦੀ ਪੂਰਤੀ ਲਈ ਜਥੇਬੰਦੀ ਵੱਲੋਂ ਜ਼ੋਰਦਾਰ ਯਤਨ ਜੁਟਾਏ ਜਾਣਗੇ। 8 ਮਾਰਚ ਨੂੰ ਔਰਤ ਕੌਮਾਂਤਰੀ ਦਿਵਸ ਜ਼ੋਰ ਨਾਲ ਮਨਾਇਆ ਜਾਵੇਗਾ।
  Published by:Gurwinder Singh
  First published:

  Tags: Bharti Kisan Union, Kisan, Kisan andolan

  ਅਗਲੀ ਖਬਰ