ਵੜਿੰਗ ਖਿਲਾਫ਼ ਦਰਜ ਹੋਵੇਗੀ FIR ?

News18 Punjab
Updated: May 2, 2019, 3:37 PM IST
ਵੜਿੰਗ ਖਿਲਾਫ਼ ਦਰਜ ਹੋਵੇਗੀ FIR ?
News18 Punjab
Updated: May 2, 2019, 3:37 PM IST
ਬਠਿੰਡਾ ਤੋਂ ਕਾਂਗਰਸ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਇਲਜ਼ਾਮ ਲੱਗਿਆ ਹੈ। ਜਿਸ ਨੂੰ ਲੈ ਕੇ ਜ਼ਿਲ੍ਹਾ ਚੋਣ ਅਫਸਰਾਂ ਵੱਲੋਂ ਪੁਲਿਸ ਨੂੰ ਵੜਿੰਗ ਖਿਲਾਫ FIR ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ। ਹਾਲਾਂਕਿ ਪੁਲਿਸ ਮੁਤਾਬਕ ਰਿਵਿਊ ਕਮੇਟੀ ਦੀ ਰਿਪੋਰਟ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।

ਕਾਬਿਲੇਗੌਰ ਹੈ ਕਿ ਰਾਜਾ ਵੜਿੰਗ ਨੇ ਐਤਵਾਰ ਨੂੰ ਲੰਬੀ ਵਿਖੇ ਗੁਰਦੁਆਰਾ ਸਾਹਿਬ ਵਿੱਚ ਮੀਟਿੰਗ ਕੀਤੀ ਸੀ, ਜਿਸ ਨੂੰ ਲੈ ਕੇ ਜ਼ਿਲ੍ਹਾ ਚੋਣ ਅਫਸਰਾਂ ਨੇ ਉਹਨਾਂ ਨੂੰ ਨੋਟਿਸ ਜਾਰੀ ਕੀਤਾ ਸੀ। ਨੋਟਿਸ ਦੇ ਜਵਾਬ ਵਿੱਚ ਰਾਜਾ ਵੜਿੰਗ ਨੇ ਕਿਹਾ ਸੀ ਕਿ ਉਹਨਾਂ ਵੱਲੋਂ ਗੁਰਦੁਆਰਾ ਕੰਪਲੈਕਸ ਵਿਖੇ ਇੱਕ ਛੱਤ ਹੇਠਾਂ ਮੀਟਿੰਗ ਕੀਤੀ ਗਈ ਸੀ, ਜਿਸਦਾ ਬਕਾਇਦਾ ਉਹਨਾਂ ਨੇ ਕਿਰਾਇਆ ਦਿੱਤਾ ਸੀ।

Loading...
 
 
First published: May 2, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...