ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਐਤਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੁਪਰੀਮੋ ਸੁਖਬੀਰ ਬਾਦਲ ਦੇ ਮੁੱਖ ਸਲਾਹਕਾਰ ਹਰਚਰਨ ਸਿੰਘ ਬੈਂਸ ਨੇ ਵਿਰੋਧੀ ਧਿਰ ਆਮ ਆਦਮੀ ਪਾਰਟੀ ਤੇ ਆਪ ਸੁਪਰਮੋ ਅਰਵਿੰਦ ਕੇਜਰੀਵਾਲ ;ਤੇ ਨਿਸ਼ਾਨਾ ਸਾਧਿਆ।
ਇਸ ਦੌਰਾਨ ਬੈਂਸ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਦਿਆਂ ਕਿਹਾ ਕਿ, ਕਮਿਸ਼ਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੀ ਗਈ ਚੋਣ ਧਾਂਦਲੀ ਦੇ ਮਾਮਲੇ ਵਿਚ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਕਾਰਵਾਈ ਕਰੇ। ਜੇਕਰ ਤਿੰਨ ਦਿਨਾਂ ਦੇ ਅੰਦਰ ਅੰਦਰ ਕਾਰਵਾਈ ਨਾ ਕੀਤੀ ਗਈ ਤਾਂ ਪਾਰਟੀ ਅਦਾਲਤ ਦਾ ਰੁੱਖ ਕਰੇਗੀ।
ਬੈਂਸ ਨੇ ਦੱਸਿਆ ਕਿ ਪਾਰਟੀ ਨੇ ਪੰਜਾਬ ਦੇ ਮੁੱਖ ਚੋਣ ਅਫਸਰ ਦੇ ਰਾਹੀਂ ਭਾਰਤ ਦੇ ਚੋਣ ਕਮਿਸ਼ਨ ਨੁੰ ਲਿਖਤੀ ਨੋਟਿਸ ਦੇ ਕੇ ਇਸ ਮਾਮਲੇ ਵਿਚ ਕਾਰਵਾਈ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਚੋਣ ਕਮਿਸ਼ਨ ਤੋਂ ਪ੍ਰਵਾਨਗੀ ਵਾਸਤੇ ਵੱਖਰੀ ਵੀਡੀਓ ਭੇਜੀ ਸੀ ਜਦੋਂ ਕਿ ਟੀ ਵੀ ਚੈਨਲਾਂ ਅਤੇ ਸੋਸ਼ਲ ਮੀਡੀਆ 'ਤੇ ਜੋ ਵੀਡੀਓ ਚਲਾਈ ਗਈ, ਉਹ ਪ੍ਰਵਾਨਤ ਵੀਡੀਓ ਨਾਲੋਂ ਵੱਖਰੀ ਸੀ।
ਇਸ ਲਈ ਅਜਿਹਾ ਕਰ ਕੇ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੇ ਭਾਰਤ ਦੀ ਸੰਵਿਧਾਨ ਦੀ ਉਲੰਘਣਾ ਕੀਤੀ ਹੈ ਤੇ ਧਾਰਾ 123 ਤਹਿਤ ਆਮ ਆਦਮੀ ਪਾਰਟੀ ਦੀ ਮਾਨਤਾ ਰੱਦ ਹੋਣੀ ਚਾਹੀਦੀਹੈ ਤੇ ਪਾਰਟੀ ਦੇ ਉਮੀਦਵਾਰਾਂ 'ਤੇ ਛੇ ਸਾਲ ਲਈ ਚੋਣ ਲੜਨ 'ਤੇ ਪਾਬੰਦੀ ਲੱਗਣੀ ਚਾਹੀਦੀ ਹੈ।
ਉਹਨਾਂ ਕਿਹਾ ਕਿ ਅਸੀਂ ਚੋਣ ਕਮਿਸ਼ਨ ਨੁੰ 17 ਫਰਵਰੀ ਤੱਕ ਕਾਰਵਾਈ ਕਰਨ ਵਾਸਤੇ ਤਿੰਨ ਦਿਨ ਦਾ ਨੋਟਿਸ ਦਿੱਤਾ ਹੈ ਅਤੇ ਜੇਕਰ ਤਿੰਨ ਦਿਨਾਂ ਵਿਚ ਕਾਰਵਾਈ ਨਾ ਹੋਈ ਤਾਂ ਪਾਰਟੀ ਅਦਾਲਤ ਦਾ ਰੁੱਖ ਕਰੇਗੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਕਿ ਆਮ ਆਦਮੀ ਪਾਰਟੀ ਅਤੇ ਇਸਦੇ ਆਗੂ ਨੇ ਚੋਣ ਕਮਿਸ਼ਨ ਨਾਲ ਹੀ ਧੋਖਾ ਕੀਤਾ ਹੈ ਤੇ ਇਸਦੇ ਸਬੂਤ ਖੁਦ ਕਮਿਸ਼ਨ ਕੋਲ ਮੌਜੂਦ ਹਨ, ਇਸ ਲਈ ਇਸ ਮਾਮਲੇ ਵਿਚ ਕਾਰਵਾਈ ਕਰਨੀਬਣਦੀ ਹੈ।
ਅਕਾਲੀ ਦਲ ਦੇ ਚੋੋਣ ਮਨੋਰਥ ਪੱਤਰ ਦੀ ਗੱਲ ਕਰਦਿਆਂ ਸ੍ਰੀ ਬੈਂਸ ਨੇ ਇਹ ਵੀ ਦੱਸਿਆ ਕਿ ਪਾਰਟੀ ਆਪਣਾ ਚੋਣ ਮਨੋਰਥ ਪੱਤਰ 15 ਫਰਵਰੀ ਨੁੰ ਜਾਰੀ ਕਰੇਗੀ। ਉਹਨਾਂ ਦੱਸਿਆ ਕਿ ਇਹ ਚੋਣ ਮਨੋਰਥ ਪੱਤਰ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਚ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਆਗੂ ਰਿਲੀਜ਼ ਕਰਨਗੇ।
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।