Home /News /punjab /

ਚੋਣ ਕਮਿਸ਼ਨ ਵੱਲੋਂ ਡਾ. ਅਮਰ ਸਿੰਘ ਨੂੰ ਜ਼ਾਬਤੇ ਵਿਚ ਰਹਿਣ ਦੀ ਚਿਤਾਵਨੀ

ਚੋਣ ਕਮਿਸ਼ਨ ਵੱਲੋਂ ਡਾ. ਅਮਰ ਸਿੰਘ ਨੂੰ ਜ਼ਾਬਤੇ ਵਿਚ ਰਹਿਣ ਦੀ ਚਿਤਾਵਨੀ

  • Share this:

    ਭਾਰਤੀ ਚੋਣ ਕਮਿਸ਼ਨ ਨੇ ਅੱਜ ਇਕ ਹੁਕਮ ਜਾਰੀ ਕਰਕੇ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ ਨੂੰ ਲੋਕ ਸਭਾ ਚੋਣਾਂ 2019 ਦੌਰਾਨ ਚੱਲ ਰਹੇ ਚੋਣ ਪ੍ਰਚਾਰ ਦੌਰਾਨ ਭਵਿੱਖ ਵਿਚ ਆਦਰਸ਼ ਚੋਣ ਜ਼ਾਬਤੇ ਨੂੰ ਧਿਆਨ ਵਿੱਚ ਰੱਖਦਿਆਂ ਕੋਈ ਵੀ ਬਿਆਨ ਜਾਰੀ ਕਰਨ ਵੇਲੇ ਸੁਚੇਤ ਰਹਿਣ ਲਈ ਕਿਹਾ ਹੈ।


    ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਦਰਬਾਰਾ ਸਿੰਘ ਗੁਰੂ ਵੱਲੋਂ 26 ਅਪ੍ਰੈਲ, 2019 ਨੂੰ ਇੱਕ ਸ਼ਿਕਾਇਤ ਕੀਤੀ ਸੀ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਵੱਲੋਂ 22 ਅਪ੍ਰੈਲ ਨੂੰ ਜ਼ਿਲ੍ਹਾ ਸੰਗਰੂਰ ਦੇ ਅਮਰਗੜ੍ਹ ਵਿਖੇ ਆਪਣੀ ਚੋਣ ਮੀਟਿੰਗ ਦੌਰਾਨ ਉਨ੍ਹਾਂ (ਦਰਬਾਰਾ ਸਿੰਘ ਗੁਰੂ) ਖ਼ਿਲਾਫ਼ ਬੇਹੱਦ ਇਤਰਾਜ਼ ਯੋਗ, ਝੂਠੇ ਦੋਸ਼ ਲਗਾਏ ਤੇ ਡਾ. ਅਮਰ ਸਿੰਘ ਦਾ ਇਹ ਬਿਆਨ ਵੱਡੇ ਪੱਧਰ 'ਤੇ ਬਿਜਲਈ ਅਤੇ ਪ੍ਰਿੰਟ ਮੀਡੀਏ ਵਿਚ ਛਪਿਆ।


    ਡਾ. ਰਾਜੂ ਨੇ ਦੱਸਿਆ ਕਿ ਇਸ ਸਬੰਧੀ ਡਾ. ਅਮਰ ਸਿੰਘ ਵੱਲੋਂ ਬਿਨਾ ਸ਼ਰਤ ਉਕਤ ਮਾਮਲੇ ਸਬੰਧੀ ਕਮਿਸ਼ਨ ਨੂੰ ਆਪਣਾ ਮੁਆਫ਼ੀਨਾਮਾ ਪੇਸ਼ ਕਰ ਦਿੱਤਾ ਸੀ। ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਦੋਹਾਂ ਧਿਰਾਂ ਦੇ ਪੱਖ ਵਿਚਾਰਨ ਤੋਂ ਬਾਅਦ ਕਮਿਸ਼ਨ ਨੇ ਪਾਇਆ ਹੈ ਕਿ ਡਾ. ਅਮਰ ਸਿੰਘ ਨੇ ਆਦਰਸ਼ ਚੋਣ ਜ਼ਾਬਤੇ ਦੌਰਾਨ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਦੇ ਮਾਰਗ ਦਰਸ਼ਨ ਸਬੰਧੀ ਜਰਨਲ ਕੰਡਕਟ ਦੇ ਪਾਰਟ-1 ਦੇ ਪੈਰਾ-2 ਦੀ ਉਲੰਘਣਾ ਕੀਤੀ ਹੈ। ਇਸ ਲਈ ਲੋਕ ਸਭਾ ਚੋਣਾਂ 2019 ਦੌਰਾਨ ਚੱਲ ਰਹੇ ਚੋਣ ਪ੍ਰਚਾਰ ਦੌਰਾਨ ਭਵਿੱਖ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਧਿਆਨ ਵਿੱਚ ਰੱਖਦਿਆਂ ਕੋਈ ਵੀ ਬਿਆਨ ਜਾਰੀ ਕਰਨ ਵੇਲੇ ਡਾ. ਅਮਰ ਸਿੰਘ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ।

    First published:

    Tags: Lok Sabha Election 2019, Lok Sabha Polls 2019