
ਦੀਪਕ ਧੀਰ ਰਾਜੂ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਬਣੇ
ਜਗਜੀਤ ਧੰਜੂ
ਫਰਵਰੀ ਮਹੀਨੇ ਵਿਚ ਸੂਬੇ ਭਰ ਅੰਦਰ ਨਗਰ ਕੌਂਸਲ ਦੀਆਂ ਚੋਣਾਂ ਹੋਈਆਂ ਸਨ ਜਿਸ ਦੌਰਾਨ ਜੇਤੂ ਕੌਂਸਲਰ ਆਪਣੀ ਅਹੁਦੇਦਾਰੀ ਲਈ ਲੰਮੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ। ਅੱਜ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੀ ਨਗਰ ਕੌਂਸਲ ਵਿੱਚ ਸਮੁੱਚੇ ਕੌਂਸਲਰਾਂ ਦੀ ਇਕੱਤਰਤਾ ਹੋਈ ਜਿਸ ਵਿਚ ਵਿਧਾਇਕ ਨਵਤੇਜ ਸਿੰਘ ਚੀਮਾ, ਐਸਡੀਐਮ ਡਾਕਟਰ ਚਾਰੂਮਿਤਾ ਅਤੇ ਕਾਰਜ ਸਾਧਕ ਅਫਸਰ ਸ਼ਰਨਜੀਤ ਕੌਰ ਵਿਸ਼ੇਸ਼ ਤੌਰ ਉਤੇ ਮੌਜੂਦ ਰਹੇ।
ਇਸ ਮੌਕੇ ਸਰਬਸੰਮਤੀ ਨਾਲ ਦੀਪਕ ਧੀਰ ਰਾਜੂ ਨੂੰ ਨਗਰ ਕੌਂਸਲ ਸੁਲਤਾਨਪੁਰ ਲੋਧੀ ਦਾ ਪ੍ਰਧਾਨ, ਸੀਨੀਅਰ ਕੌਂਸਲਰ ਤੇਜਵੰਤ ਸਿੰਘ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਨਵ ਨਿਯੁਕਤ ਪ੍ਰਧਾਨ ਦੀਪਕ ਧੀਰ ਰਾਜੂ ਤੇ ਉਸ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਤੇ ਮੂੰਹ ਮਿੱਠਾ ਕਰਵਾਇਆ।
ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਸ਼ਹਿਰ ਦੀ ਪਵਿੱਤਰ ਧਰਤੀ ਦੀ ਸੁੰਦਰਤਾ ਵਿਚ ਉਹ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਆਉਣ ਦੇਣਗੇ।
ਨਵ ਨਿਯੁਕਤ ਪ੍ਰਧਾਨ ਦੀਪਕ ਧੀਰ ਰਾਜੂ ਨੇ ਕਿਹਾ ਕਿ ਉਹ ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਸਮੁੱਚੀ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਸ ਤੇ ਵਿਸ਼ਵਾਸ ਪ੍ਰਗਟ ਕੀਤਾ ਹੈ ਅਤੇ ਅਹਿਮ ਜ਼ਿੰਮੇਵਾਰੀ ਸੌਂਪੀ ਹੈ ਜਿਸ ਕਰਕੇ ਉਹ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਉਨ੍ਹਾਂ ਦੀਆਂ ਉਮੀਦਾਂ ਤੇ ਖਰਾ ਉੱਤਰਨਗੇ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।