ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ। ਇਸ ਨਾਲ 1304 ਉਮੀਦਵਾਰਾਂ ਦੇ ਭਵਿੱਖ ਦਾ ਫੈਸਲਾ ਹੋ ਜਾਵੇਗਾ। 117 ਕੇਂਦਰਾਂ ’ਤੇ ਵੋਟਾਂ ਦੀ ਗਿਣਤੀ ਹੋ ਗਈ ਹੈ।
ਸਵੇਰੇ ਠੀਕ 8 ਵਜੇ EVMs ਮਸ਼ੀਨਾਂ ਖੁੱਲ ਗਈਆਂ ਤੇ ਗਿਣਤੀ ਸ਼ੁਰੂ ਹੋ ਗਈ। ਨਤੀਜੇ ਆਉਣ 'ਚ ਕੁਝ ਹੀ ਪਲ ਬਾਕੀ ਹਨ। ਨਤੀਜਿਆਂ ਤੋਂ ਪਹਿਲਾਂ ਸਿਆਸੀ ਲੀਡਰਾਂ ਦੀਆਂ ਧੜਕਣਾਂ ਤੇਜ ਹੋਈਆਂ ਹਨ।
117 ਹਲਕਿਆਂ ਦੇ ਲਈ 66 ਥਾਵਾਂ ਤੇ ਕਾਊਂਟਿੰਗ ਸੈਂਟਰ ਬਣਾਏ ਗਏ ਹਨ। ਨਿਊਜ਼18 ਦੀ ਵੈੱਬਸਾਈਟ 'ਤੇ ਪਲ-ਪਲ ਦੀ ਖ਼ਬਰ ਮਿਲੇਗੀ।
ਪੰਜਾਬ ਵਿੱਚ 20 ਫਰਵਰੀ ਨੂੰ ਪਈਆਂ ਵੋਟਾਂ ਵਿੱਚ 71.95 ਪ੍ਰਤੀਸ਼ਤ ਮਤਦਾਨ ਦਰਜ ਕੀਤਾ ਗਿਆ। ਇਹ ਪੰਜਾਬ ਦੀਆਂ ਪਿਛਲੀਆਂ ਤਿੰਨ ਵਿਧਾਨ ਸਭਾ ਚੋਣਾਂ ਦੇ ਮੁਕਾਬਲੇ ਸਭ ਤੋਂ ਘੱਟ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Elections 2022, Election Results 2022, Punjab Assembly Election Results 2022, Punjab Election 2022