Home /News /punjab /

ਮਾਨਸਾ 'ਚ 24 ਸਤੰਬਰ ਤੋਂ 30 ਸਤੰਬਰ ਤੱਕ ਲੱਗਣਗੇ ਰੋਜ਼ਗਾਰ ਮੇਲੇ

ਮਾਨਸਾ 'ਚ 24 ਸਤੰਬਰ ਤੋਂ 30 ਸਤੰਬਰ ਤੱਕ ਲੱਗਣਗੇ ਰੋਜ਼ਗਾਰ ਮੇਲੇ

 ਮਾਨਸਾ  'ਚ 24 ਸਤੰਬਰ ਤੋਂ 30 ਸਤੰਬਰ ਤੱਕ ਲੱਗਣਗੇ ਰੋਜ਼ਗਾਰ ਮੇਲੇ

ਮਾਨਸਾ 'ਚ 24 ਸਤੰਬਰ ਤੋਂ 30 ਸਤੰਬਰ ਤੱਕ ਲੱਗਣਗੇ ਰੋਜ਼ਗਾਰ ਮੇਲੇ

  • Share this:
(ਬਲਦੇਵ ਸ਼ਰਮਾ)

ਜ਼ਿਲ੍ਹਾ ਰੋਜ਼ਗਾਰ ਅਫ਼ਸਰ  ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 24 ਸਤੰਬਰ ਤੋਂ 30 ਸਤੰਬਰ 2020 ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵੱਲੋਂ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚ ਵੱਖ-ਵੱਖ ਨਿਯੋਜਕਾਂ ਵੱਲੋਂ ਹਿੱਸਾ ਲਿਆ ਜਾਣਾ ਹੈ ਅਤੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ।

ਜ਼ਿਲ੍ਹਾ ਰੋਜਗਾਰ ਅਫ਼ਸਰ ਨੇ ਦੱਸਿਆ ਕਿ ਚਾਹਵਾਨ ਪ੍ਰਾਰਥੀ ਇਹਨਾਂ ਰੋਜ਼ਗਾਰ ਮੇਲਿਆਂ ਵਿੱਚ ਸਮੂਲੀਅਤ ਕਰਨਾ ਚਾਹੁੰਦੇ ਹਨ, ਉਨ੍ਹਾਂ ਪ੍ਰਾਰਥੀਆਂ ਦਾ ਵਿਭਾਗ ਦੀ ਵੈਬਸਾਈਟ WWW.PGRKAM.COM 'ਤੇ ਰਜਿਸਟਰਡ ਹੋਣਾ ਜਰੂਰੀ ਹੈ ਅਤੇ ਰਜਿਸ਼ਟ੍ਰੇਸ਼ਨ ਦੀ ਸਹੂਲਤ ਲਈ ਸਬੰਧਤ ਪ੍ਰਾਰਥੀ ਆਪਣੇ ਨਜਦੀਕੀ ਕਾਮਨ ਸਰਵਿਸ ਸੈਂਟਰ ਨਾਲ ਸੰਪਰਕ ਕਰਕੇ 20 ਰੁਪਏ ਦੀ ਫੀਸ਼ ਦੇ ਕੇ ਰਜਿਸਟਰਡ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆ ਵਿੱਚ ਹਿਸਾ ਲੈਣ ਲਈ ਰਜਿਸਟ੍ਰੇਸ਼ਨ ਸਬੰਧੀ ਜੀ.ਓ.ਜੀ. (ਗਾਰਡੀਐਂਸ ਆਫ਼ ਗਵਰਨੈਂਸ) ਦੀ ਸਹਾਇਤਾ ਵੀ ਲਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜੋ ਪ੍ਰਾਰਥੀ ਸਵੈ-ਰੋਜ਼ਗਾਰ ਸ਼ੁਰੂ ਕਰਨਾ ਚਾਹੁੰਦੇ ਹਨ, ਉਹ ਵੀ ਇਨ੍ਹਾਂ ਸੈਂਟਰਾਂ ਵਿੱਚ ਜਾ ਕੇ ਆਪਣੇ ਆਪ ਨੂੰ ਸਵੈਂ ਰੋਜ਼ਗਾਰ ਪ੍ਰਾਪਤ ਕਰਨ ਲਈ ਰਜਿਸਟਰਡ ਕਰ ਸਕਦੇ ਹਨ।
Published by:Ashish Sharma
First published:

Tags: Jobs, Mansa, Punjab government

ਅਗਲੀ ਖਬਰ