Home /News /punjab /

ਸਿੱਖਿਆ ਮੰਤਰੀ ਵੱਲੋਂ ਐਜੂਸੈਟ ਸੰਬੋਧਨ ਜਰੀਏ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ

ਸਿੱਖਿਆ ਮੰਤਰੀ ਵੱਲੋਂ ਐਜੂਸੈਟ ਸੰਬੋਧਨ ਜਰੀਏ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ

ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਸੁਣਦੇ ਹੋਏ ਵਿਦਿਆਰਥੀ ਤੇ ਅਧਿਆਪਕ

ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਸੁਣਦੇ ਹੋਏ ਵਿਦਿਆਰਥੀ ਤੇ ਅਧਿਆਪਕ

ਸਿੱਖਿਆ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਸਦਕਾ ਸੂਬੇ ਦਾ ਸਕੂਲ ਸਿੱਖਿਆ ਢਾਂਚਾ ਪੂਰੇ ਦੇਸ਼ ਵਿੱਚੋਂ ਮੋਹਰੀ ਬਣਨ ਵਿੱਚ ਕਾਮਯਾਬ ਹੋਇਆ ਹੈ।

  • Share this:
ਬਰਨਾਲਾ- ਸੂਬੇ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਐਜੂਸੈਟ ਜਰੀਏ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਉਹਨਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਸਿੱਖਿਆ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਸਦਕਾ ਸੂਬੇ ਦਾ ਸਕੂਲ ਸਿੱਖਿਆ ਢਾਂਚਾ ਪੂਰੇ ਦੇਸ਼ ਵਿੱਚੋਂ ਮੋਹਰੀ ਬਣਨ ਵਿੱਚ ਕਾਮਯਾਬ ਹੋਇਆ ਹੈ। ਸਿੱਖਿਆ ਮੰਤਰੀ ਨੇ ਬਿਨਾਂ ਕਿਸੇ ਮਾਨਸਿਕ ਦਬਾਅ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸੇ ਮਹੀਨੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਦੀ ਤਿਆਰੀ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।ਸਿੱਖਿਆ ਮੰਤਰੀ ਨੇ ਕਿਹਾ ਕਿ ਮੈਨੂੰ ਉਮੀਦ ਹੀ ਨਹੀਂ ਬਲਕਿ ਯਕੀਨ ਹੈ ਕਿ ਪੰਜਾਬ ਇਸ ਸਰਵੇਖਣ ਵਿੱਚੋਂ ਵੀ ਅੱਵਲ ਦਰਜਾ ਹਾਸਿਲ ਕਰੇਗਾ।

ਜਿੰਦਗੀ 'ਚ ਕੀਤੀ ਮਿਹਨਤ ਦੀਆਂ ਉਦਾਹਰਨਾਂ ਦਿੰਦਿਆਂ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਤਨਦੇਹੀ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਸਰਕਾਰੀ ਹਾਈ ਸਕੂਲ ਵਜੀਦਕੇ ਖੁਰਦ ਦੇ ਹੈਡਮਾਸਟਰ ਜਸਵਿੰਦਰ ਸਿੰਘ ਨੇ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਐਜੂਸੈਟ ਜਰੀਏ ਰੁਬਰੂ ਹੋ ਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦਿੱਤੀ ਹੱਲਾਸ਼ੇਰੀ ਲਾਜਮੀ ਤੌਰ 'ਤੇ ਬਿਹਤਰੀਨ ਪ੍ਰਾਪਤੀਆਂ ਲਈ ਉਤਸ਼ਾਹਿਤ ਕਰੇਗੀ।

ਸਰਕਾਰੀ ਮਿਡਲ ਸਕੂਲ ਗੁੰਮਟੀ ਦੇ ਇੰਚਾਰਜ ਦਰਸ਼ਨ ਸਿੰਘ ਖੇੜੀ ਨੇ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਨਿੱਜੀ ਜੀਵਨ ਵਿੱਚੋਂ ਉਦਾਹਰਨਾਂ ਦੇ ਕੇ ਵਿਦਿਆਰਥੀਆਂ ਨੂੰ ਮਿਹਨਤ ਕਰਨ ਲਈ ਦਿੱਤੀ ਹੱਲਾਸ਼ੇਰੀ ਉਹਨਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ।ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਇੰਚਾਰਜ ਪਰਮਿੰਦਰ ਸਿੰਘ ਲੈਕਚਰਾਰ ਨੇ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਦਿੱਤੀ ਹੱਲਾਸ਼ੇਰੀ ਨੇ ਸਾਨੂੰ ਸਭ ਨੂੰ ਹੋਰ ਵੀ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਹੈ।ਇਸ ਮੌਕੇ ਉਹਨਾਂ ਦੇ ਨਾਲ ਸਿੱਖਿਆ ਸਕੱਤਰ ਅਜੋਏ ਸ਼ਰਮਾ,ਡੀ.ਜੀ.ਐਸ.ਈ ਪ੍ਰਦੀਪ ਕੁਮਾਰ ਅਗਰਵਾਲ ਅਤੇ ਹੋਰ ਅਧਿਕਾਰੀ ਵੀ ਹਾਜਰ ਰਹੇ।
Published by:Ashish Sharma
First published:

Tags: Barnala

ਅਗਲੀ ਖਬਰ