Home /News /punjab /

ਰੱਖੋਗੇ ਇੰੰਨਾ ਗੱਲਾਂ ਦਾ ਧਿਆਨ ਤਾਂ ਬਚ ਜਾਏਗੀ ਅੱਗ ਲੱਗਣ ਤੋਂ ਕਣਕ ਦੀ ਫਸਲ, ਖੇਤੀ ਮਾਹਰ ਨੇ ਦੱਸੇ ਤਰੀਕੇ

ਰੱਖੋਗੇ ਇੰੰਨਾ ਗੱਲਾਂ ਦਾ ਧਿਆਨ ਤਾਂ ਬਚ ਜਾਏਗੀ ਅੱਗ ਲੱਗਣ ਤੋਂ ਕਣਕ ਦੀ ਫਸਲ, ਖੇਤੀ ਮਾਹਰ ਨੇ ਦੱਸੇ ਤਰੀਕੇ

ਟਰਾਂਸਫਰ ਦੇ ਆਲੇ ਦੁਆਲਿਉਂ ਕਟਾਈ ਕੀਤੇ ਖੇਤ ਨੂੰ ਪਾਣੀ ਨਾਲ ਗਿੱਲਾ ਕਰ ਦੇਣਾ ਚਾਹੀਦਾ ਹੈ।

ਟਰਾਂਸਫਰ ਦੇ ਆਲੇ ਦੁਆਲਿਉਂ ਕਟਾਈ ਕੀਤੇ ਖੇਤ ਨੂੰ ਪਾਣੀ ਨਾਲ ਗਿੱਲਾ ਕਰ ਦੇਣਾ ਚਾਹੀਦਾ ਹੈ।

ਖੇਤੀ ਦੇ ਮਾਹਰ ਤੇ ਸੂਬਾ ਸਰਕਾਰ ਵੱਲੋ ਸਨਾਮਤ ਡਾਕਟਰ ਅਮਰੀਕ ਸਿੰਘ ਨੇ ਕਿਸਾਨਾਂ ਲਈ ਕੁੱਝ ਨੁਕਤੇ ਸਾਂਝੇ ਕੀਤੇ ਹਨ। ਜੇਕਰ ਹੇਠ ਲਿਖੀਆਂ ਕੁਝ ਗੱਲਾਂ ਦਾ ਖਿਆਲ ਰੱਖਿਆ ਜਾਵੇ ਤਾਂ ਕਣਕ ਦੀ ਕਟਾਈ ਅਤੇ ਮੰਡੀਆਂ ਵਿੱਚ ਕਣਕ ਦੀ ਮੰਡੀਕਰਨ ਵਿੱਚ ਆਉਣ ਵਾਲੀਆਂ ਮੁਸ਼ਕਲਾ ਤੋਂ ਬਚਿਆ ਜਾ ਸਕਦਾ ਹੈ।

ਹੋਰ ਪੜ੍ਹੋ ...
  • Share this:

ਚੰਡੀਗੜ੍ਹ : ਕਣਕ ਹਾੜੀ ਦੀ ਮੁੱਖ ਫਸਲ ਹੈ। ਹਰ ਸਾਲ ਵਾਂਗ ਕਣਕ ਦੀ ਵਾਢੀ ਤੇ ਖੇਤਾਂ ਵਿੱਚ ਖੜ੍ਹੀ ਕਣਕ ਦੀ ਫਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਣ ਲੱਗੀਆਂ ਹਨ। ਇਸ ਨਾਲ ਕਿਸਾਨਾਂ ਨੂੰ ਵੱਡਾ ਨੁਕਸਾਨ ਹੁੰਦਾ ਹੈ। ਇਸ ਸਬੰਧ ਵਿੱਚ ਖੇਤੀ ਦੇ ਮਾਹਰ ਤੇ ਸੂਬਾ ਸਰਕਾਰ ਵੱਲੋ ਸਨਾਮਤ ਡਾਕਟਰ ਅਮਰੀਕ ਸਿੰਘ ਨੇ ਕਿਸਾਨਾਂ ਲਈ ਕੁੱਝ ਨੁਕਤੇ ਸਾਂਝੇ ਕੀਤੇ ਹਨ। ਜੇਕਰ ਹੇਠ ਲਿਖੀਆਂ ਕੁਝ ਗੱਲਾਂ ਦਾ ਖਿਆਲ ਰੱਖਿਆ ਜਾਵੇ ਤਾਂ ਕਣਕ ਦੀ ਕਟਾਈ ਅਤੇ ਮੰਡੀਆਂ ਵਿੱਚ ਕਣਕ ਦੀ ਮੰਡੀਕਰਨ ਵਿੱਚ ਆਉਣ ਵਾਲੀਆਂ ਮੁਸ਼ਕਲਾ ਤੋਂ ਬਚਿਆ ਜਾ ਸਕਦਾ ਹੈ। ਪਿਛਲੇ ਸਮੇਂ ਦੌਰਾਨ ਦੇਖਿਆ ਗਿਆ ਹੈ ਕਿ ਕਣਕ ਦੀ ਕਟਾਈ ਸਮੇਂ ਬਿਜਲੀ ਦੀਆ ਤਾਰਾਂ ਢਿੱਲੀਆ ਹੋਣ,ਬਿਜੀ ਦੇ ਟਰਾਂਸਫਰ ਤੋਂ ਨਿਕਲੇ ਚਗਿਆੜਿਆ ਕਾਰਨ,ਮਜ਼ਦੂਰ ਦੁਆਰਾ ਸੁੱਟੀ ਸੁਲਗਦੀ ਬੀੜੀ ਸਿਗਰਟ ਕਾਰਨ ਜਾਂ ਕਿਸੇ ਹੋਰ ਅਣਗਹਿਲੀ ਕਾਰਨ ਕਣਕ ਦੀ ਫਸਲ ਜਾਂ ਕਣਕ ਦੇ ਨਾੜ ਨੂੰ ਅੱਗ ਲੱਗ ਜਾਂਦੀ ਹੈ ਜਿਸ ਨਾਲ ਫਸਲ ਦੇ ਨੁਕਸਾਨ ਹੋਣ ਦੇ ਨਾਲ ਨਾਲ ਖੇਤੀ ਮਸ਼ੀਨਰੀ,ਪਸ਼ੂਆਂ ਅਤੇ ਮਨੁੱਖਾਂ ਦਾ ਬਹੁਤ ਨੁਕਸਾਨ ਹੋ ਜਾਂਦਾ ਹੈ।

ਇਸ ਲਈ ਖੇਤਾਂ ਵਿੱਚ ਬਿਜਲੀ ਦੀਆਂ ਤਾਰਾਂ ਦੀ ਉੱਚਾਈ ਇੰਨੀ ਹੋਣੀ ਚਾਹੀਦੀ ਹੈ ਕਿ ਕਣਕ ਦੀ ਕਟਾਈ ਸਮੇਂ ਕੰਬਾਈਨ ਹਾਰਵੈਸਟਰ ਛੱਤਰੀ ਸਮੇਤ ਆਸਾਨੀ ਨਾਲ ਨਿਕਲ ਸਕੇ।ਕੰਬਾਈਨ ਹਾਰਵੈਸਟਰ ਨੂੰ ਚਲਾਉਣ ਤੋਂ ਪਹਿਲਾਂ ਚੰਗੀ ਤਰਾਂ ਮਿਸਟਰੀ ਤੋਂ ਚੈੱਕ ਕਰਵਾ ਲਈ ਜਾਵੇ ਤਾਂ ਜੋ ਕੰਬਾਈਨ ਹਾਰਵੈਸਟਰ ਦੇ ਪੁਰਜ਼ਿਆਂ ਤੋਂ ਨਿਕਲਣ ਵਾਲੀਆਂ ਚੰਗਿਆਂੜੀਆਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ।

ਕੰਬਾਈਨ ਹਾਰਵੈਸਟਰ ਨੂੰ ਖੰਬਿਆਂ ,ਬਿਜਲੀ ਦੀਆਂ ਤਾਰਾਂ ਅਤੇ ਖਿੱਚਾਂ ਨਾਲ ਟਕਰਾਉਣ ਤੋਂ ਬਚਾਇਆ ਜਾਣਾ ਚਾਹੀਦਾ ਹੈ। ਬਿਜਲੀ ਦੀਆਂ ਢਿੱਲੀਆਂ ਤਾਰਾਂ, ਟਰਾਂਸਫਰ/ਜੀਓ ਸਵਿੱਚ ਸਪਾਰਕਿੰਗ ਜਾਂ ਬਿਜਲੀ ਦੀ ਸਪਾਰਕਿੰਗ ਦੀ ਸੂਚਨਾ ਦੇਣ ਲਈ ਕੰਟਰੋਲ ਰੂਮ ਦੇ ਦੋ ਵਟਸਐਪ ਨੰ. 9646106835 / 9646106836 ਜਾਰੀ ਕੀਤੇ ਹਨ ਜਿਸ ਤੇ ਕੋਈ ਵੀ ਕਿਸਾਨ ਬਿਜਲੀ ਦੀਆਂ ਢਿੱਲੀਆਂ ਤਾਰਾਂ,ਟਰਾਂਸਫਰ/ਜੀਓ ਸਵਿੱਚ ਸਪਾਰਕਿੰਗ ਜਾਂ ਬਿਜਲੀ ਦੀ ਸਪਾਰਕਿੰਗ ਦੀ ਸੰਭਾਵਨਾ ਵਾਲੇ ਸਥਾਨਾਂ ਦੀ ਫੋਟੋ ਪੂੂਰਾ ਪਤਾ ਅਤੇ ਜੀ ਪੀ ਐਸ ਲੋਕੇਸ਼ਨ ਭੇਜ ਸਕਦਾ ਹੈ । ਇਸ ਕੰਮ ਨੁੰ ਪਹਿਲ ਦੇ ਆਧਾਰ ਤੇ ਕਰਵਾ ਲੈਣਾ ਚਾਹੀਦਾ ਹੈ।ਇਸ ਤਰਾਂ ਕਰਨ ਨਾਲ ਅੱਗ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।

ਇਸ ਦੇ ਨਾਲ ਹੀ ਦੂਜਾ ਕੰਮ ਜੋ ਇਸ ਵੇਲੇ ਕਰਨ ਵਾਲਾ ਉਹ ਹੈ ਖੇਤਾਂ ਵਿੱਚ ਮੌਜੂਦ ਟਰਾਂਸਫਰਾਂ ਦੇ ਆਲੇ ਦੁਆਲਿਉਂ ਤਕਰੀਬਨ ਇੱਕ ਮਰਲੇ ਦੇ ਰਕਬੇ ਵਿੱਚੋਂ ਕਣਕ ਦੀ ਕਟਾਈ ਕਰਕੇ ਵੱਖਰੀ ਰੱਖਣੀ । ਕਿਸਾਨ ਵੀਰੋ,ਆਮ ਦੇਖਿਆ ਗਿਆ ਹੈ ਕਿ ਇਨਾਂ ਦਿਨਾਂ ਦੌਰਾਨ ਟਰਾਂਸਫਰ / ਜੀਓ ਸਵਿੱਚ ਦੀ ਸਪਾਰਕਿੰਗ ਕਾਰਨ ਨਿਕਲੇ ਚੰਗਿਆਂੜਿਆਂ ਨਾਲ ਕਣਕ ਦੀ ਫਸਲ ਨੂੰ ਅੱਗ ਲੱਗ ਜਾਂਦੀ ਹੈ ।

ਇਸ ਨੁਕਸਾਨ ਤੋਂ ਬਚਣ ਲਈ ਜ਼ਰੂਰੀ ਹੈ ਕਿ ਇਸ ਵਕਤ ਕਣਕ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਟਰਾਂਸਫਾਰਮਰ ਦੇ ਆਲੇ ਦੁਆਲਿਉਂ ਤਕਰੀਬਨ ਇੱਕ ਮਰਲੇ ਰਕਬੇ ਵਿੱਚੋਂ ਕਣਕ ਦੀ ਕਟਾਈ ਹੱਥ ਨਾਲ ਕਰਕੇ ,ਵੱਖਰੀ ਸਾਂਭ ਲੈਣੀ ਚਾਹੀਦੀ ਹੈ।ਇਸ ਕੱਟੀ ਹੋਈ ਫਸਲ ਨੂੰ ਕੰਬਾਈਨ ਨਾਲ ਕਟਾਈ ਸਮੇਂ ਮਸ਼ੀਨ ਦੇ ਅੱਗੇ ਰੱਖਿਆ ਜਾ ਸਕਦਾ ਹੈ।

ਅਜਿਹਾ ਕਰਨ ਨਾਲ ਕਿਸੇ ਵੀ ਟਰਾਂਸਫਰ ਤੋਂ ਨਿਕਲੇ ਚੰਗਿਆੜਿਆਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ,ਹੋ ਸਕੇ ਤਾਂ ਟਰਾਂਸਫਰ ਦਾ ਸਵਿੱਚ ਵੀ ਕੱਟਿਆ ਜਾ ਸਕਦਾ ਹੈ ਅਤੇ ਟਰਾਂਸਫਰ ਦੇ ਆਲੇ ਦੁਆਲਿਉਂ ਕਟਾਈ ਕੀਤੇ ਖੇਤ ਨੂੰ ਪਾਣੀ ਨਾਲ ਗਿੱਲਾ ਕਰ ਦੇਣਾ ਚਾਹੀਦਾ ਹੈ।ਬਾਂਸ ਜਾਂ ਸੋਟੀ ਨਾਲ ਬਿਜਲੀ ਦੀ ਲਾਈਨ ਨੂ ਨਹੀਂ ਛੇੜਣਾ ਚਾਹੀਦਾ।ਕਣਕ ਦੀ ਪਸਲ ਨੇੜੇ ਕਿਸੇ ਵਿਅਕਤੀ ਨੂੰ ਸਿਗਰਟ ਜਾਂ ਬੀੜੀ ਨਾ ਪੀਣ ਦਿੱਤੀ ਜਾਵੇ।ਖੇਤਾਂ ਵਿੱਚ ਲੱਗੇ ਟਰਾਂਸਫਰਾਂ ਦੇ ਆਲੇ ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਕਰਕੇ ਰੱਖਿਆ ਜਾਵੇ ਤਾਂ ਜੋ ਜੇਕਰ ਕੋਈ ਚੰਗਿਆੜੀ ਡਿੱਗ ਵੀ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ।

ਕਣਕ ਦੀ ਕਟਾਈ ਦਾ ਕੰਮ ਮੁਕੰਮਲ ਹੋਣ ਤੱਕ ਤੂੜੀ ਬਨਾਉਣ ਲਈ ਰੀਪਰ ਦੀ ਵਰਤੋਂ ਨਹੀਂ ਕਰਨੀ ਚਾਹੀਦੀ ।ਹਵਾ ਵਿੱਚ ਨਮੀ ਅਤੇ ਤਰੇਲ ਹੋਣ ਕਾਰਨ ਕਣਕ ਦੇ ਦਾਣਿਆਂ ਅਤੇ ਨਾੜ੍ਹ ਵਿੱਚ ਕੁਝ ਨਮੀਂ ਰਹਿ ਸਕਦੀ ਹੈ। ਨਮੀ ਵਾਲੇ ਨਾੜ ਨੂੰ ਰੀਪਰ ਨਾਲ ਤੂੜੀ ਬਨਾਉਣ ਸਮੇਂ ਕਈ ਵਾਰ ਅੱਗ ਲੱਗ ਜਾਂਦੀ ਹੈ ਜਿਸ ਨਾਲ ਮਸ਼ੀਨਰੀ ਦੇ ਨਾਲ- ਨਾਲ ਕਣਕ ਦੇ ਨਾੜ ਅਤੇ ਕਣਕ ਦੀ ਫਸਲ ਨੂੰ ਵੀ ਅੱਗ ਲੱਗ ਜਾਂਦੀ ਹੈ ।ਇਸ ਲਈ ਕਣਕ ਦੀ ਕਟਾਈ ਦਾ ਕੰਮ ਮੁਕੰਮਲ ਹੋਣ ਉਪਰੰਤ ਹੀ ਤੂੜੀ ਬਨਾਉਣ ਲਈ ਰੀਪਰ ਦੀ ਵਰਤੋਂ ਕਰਨੀ ਚਾਹੀਦੀ ਹੈ।ਪੰਜਾਬ ਸਰਕਾਰ ਵੱਲੋਂ ਵੀ ਇੱਕ ਮਈ ਤੋਂ ਪਹਿਲਾਂ ਤੂੜੀ ਬਨਾਉਣ ਲਈ ਰੀਪਰ ਚਲਾਉਣ ਤੇ ਪਾਬੰਦੀ ਲਗਾਈ ਗਈ ਹੈ ਕਿਉਂਕਿ ਰੀਪਰ ਮਸ਼ੀਨ ਚੱਣ ਨਾ ਧੂੜ ਅਤੇ ਮਿੱਟੀ ਉੱਡਦੀ ਹੈ ਜਿਸ ਨਾਲ ਵਾਤਾਵਰਣ ਪ੍ਰਦੂੀਸਤ ਹੁੰਦਾ ਹੈ।

ਵਾਤਾਵਰਣ ਪ੍ਰਦੂਸ਼ਿਤ ਹੋਣ ਨਾਲ ਕਰੋਨਾ /ਸਾਹ/ਦਮਾਂ ਦੀ ਬਿਮਾਰੀ ਨਾਲ ਪ੍ਰਭਾਵਤ ਵਿਅਕਤੀਆਂ ਨੂੰ ਸਾਹ ਲੈਣ ਵਿੱਚ ਤਕਲੀਫ ਹੁੰਦੀ ਹੈ।ਆਪਣੇ ਟਿਊਬਵੈਲ ਦੇ ਚੁਬੱਚਿਆਂ ਵਿੱਚ ਪਾਣੀ ਭਰ ਕੇ ਰੱਖਿਆ ਜਾਵੇ ਤਾਂ ਜੋ ਕਿਸੇ ਵੀ ਸੰਕਟਕਾਲੀਨ ਹਾਲਤ ਵਿੱਚ ਪਾਣੀ ਦੀ ਵਰਤੋਂ ਕੀਤੀ ਜਾ ਸਕੇ। ਹਰੇਕ ਕਿਸਾਨ ਨੂੰ ਅੱਗ ਬਜਾਊ ਮਹਿਕਮੇ ਦਾ ਨੰਬਰ ਰੱਖਣਾ ਚਾਹੀਦਾ ਤਾਂ ਜੋ ਜ਼ਰੂਰਤ ਪੈਣ ਤੇ ਤੁਰੰਤ ਅੱਗ ਬਜਾਊ ਮਹਿਕਮੇ ਰਾਬਤਾ ਕਾਇਮ ਕੀਤਾ ਜਾ ਸਕੇ।

ਕਣਕ ਦੀ ਕਟਾਈ ਫਸਲ ਦੇ ਪੂਰੀ ਤਰਾਂ ਪੱਕਣ ਤੇ ਹੀ ਕਰਨੀ ਚਾਹੀਦੀ ਹੈ ਕਿਉਂਕਿ ਜੇਕਰ ਫਸਲ ਦੀ ਕਟਾਈ ਪੱਕਣ ਤੋਂ ਪਹਿਲਾਂ ਹੀ ਕਰ ਲਈ ਜਾਵੇ ਦਾਣਿਆਂ ਵਿੱਚ ਨਮੀ ਜ਼ਿਆਦਾ ਰਹਿਣ ਕਾਰਨ ਉਪਜ ਦੇ ਮਿਆਰੀਪਣ ਤੇ ਅਸਰ ਪੈਂਦਾ ਹੈ।ਜੇਕਰ ਦਾਣੇ ਦੰਦਾਂ ਨਾਲ ਦਬਾਉਣ ਤੇ ਕੜੱਕ ਕਰਕੇ ਟੁੱਟਣ ਤਾਂ ਸਮਝੋ ਨਮੀਂ ਦੀ ਮਾਤਰਾ ਪੂਰੀ ਹੈ ਅਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਹੋਰ ਸੁਕਾਉਣ ਦੀ ਜ਼ਰੂਰਤ ਹੈ, ਇਸ ਲਈ ਜ਼ਰੂਰੀ ਹੈ ਫਸਲ ਚੰਗੀ ਤਰਾਂ ਪੱਕਣ ਤੇ ਹੀ ਕੱਟੀ ਜਾਵੇ। ਕੰਬਾਈਨ ਚਲਾਉਣ ਦਾ ਸਮਾਂ ਸਵੇਰੇ 10 ਵਜੇ ਤੋਂ ਸਾਮ 7 ਵਜੇ ਤੱਕ ਹੋਵੇਗਾ।

Published by:Sukhwinder Singh
First published:

Tags: Agricultural, Crop Damage, Progressive Farming, Wheat