Home /News /punjab /

ਸਿੱਖਿਆ ਮੰਤਰੀ ਦੀ ਕੋਠੀ ਅੱਗੇ ਲੱਗਿਆ ਅਧਿਆਪਕਾਂ ਦਾ ਪੱਕਾ ਮੋਰਚਾ ਸਮਾਪਤ

ਸਿੱਖਿਆ ਮੰਤਰੀ ਦੀ ਕੋਠੀ ਅੱਗੇ ਲੱਗਿਆ ਅਧਿਆਪਕਾਂ ਦਾ ਪੱਕਾ ਮੋਰਚਾ ਸਮਾਪਤ

ਸਿੱਖਿਆ ਮੰਤਰੀ ਦੀ ਕੋਠੀ ਅੱਗੇ ਲੱਗਿਆ ਅਧਿਆਪਕਾਂ ਦਾ ਪੱਕਾ ਮੋਰਚਾ ਸਮਾਪਤ

ਸਿੱਖਿਆ ਮੰਤਰੀ ਦੀ ਕੋਠੀ ਅੱਗੇ ਲੱਗਿਆ ਅਧਿਆਪਕਾਂ ਦਾ ਪੱਕਾ ਮੋਰਚਾ ਸਮਾਪਤ

  • Share this:

 ਆਸ਼ੀਸ਼ ਸ਼ਰਮਾ

ਬਰਨਾਲਾ:  ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਅੱਗੇ ਦੋ ਦਿਨਾਂ ਤੋਂ ਲੱਗਿਆ ਈਟੀਟੀ ਅਧਿਆਪਕਾਂ ਦਾ ਪੱਕਾ ਮੋਰਚਾ ਅੱਜ ਸ਼ਾਮ ਸਮਾਪਤ ਕਰ ਦਿੱਤਾ ਗਿਆ। ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਵਿਭਾਗ ਵੱਲੋਂ ਲਿਖਤੀ ਪੈਨਲ ਮੀਟਿੰਗ ਦਾ ਵਿਸ਼ਵਾਸ ਦੁਆਇਆ ਗਿਆ, ਜਿਸ ਤੋਂ ਬਾਅਦ ਜੇਤੂ ਨਾਅਰਿਆਂ ਦੀ ਆਵਾਜ਼ ਵਿੱਚ ਇਸ ਧਰਨੇ ਨੂੰ ਖਤਮ ਕੀਤਾ ਗਿਆ।

ਪ੍ਰਦਰਸ਼ਨਕਾਰੀ ਅਧਿਆਪਕ ਆਗੂਆਂ ਨੇ ਦੱਸਿਆ ਕਿ ਸਰਕਾਰ ਨਾਲ ਬਣੀ ਸਹਿਮਤੀ ਵਿੱਚ ਚੰਡੀਗੜ੍ਹ ਦੇ ਸਕੱਤਰੇਤ ਵਿਖੇ ਬੁੱਧਵਾਰ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿਚ ਕਿਸਾਨ ਆਗੂ ਮਨਜੀਤ ਧਨੇਰ ਸਮੇਤ ਪ੍ਰਦਰਸ਼ਨਕਾਰੀ ਅਧਿਆਪਕ ਆਗੂਆਂ ਦਾ ਵਫ਼ਦ ਸ਼ਾਮਲ ਹੋਵੇਗਾ। ਜੇਕਰ ਮੀਟਿੰਗ ਵਿਚ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਪਣਾ ਧਰਨਾ ਪ੍ਰਦਰਸ਼ਨ ਮੁੜ ਸ਼ੁਰੂ ਕਰਨਗੇ।

ਇਸ ਮੌਕੇ ਵਿਸਥਾਰ ਵਿਚ ਗੱਲਬਾਤ ਕਰਦਿਆਂ ਅਧਿਆਪਕ ਆਗੂਆਂ ਨੇ ਦੱਸਿਆ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਕੱਲ੍ਹ ਤੋਂ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਉਹ ਆਪਣਾ ਧਰਨਾ ਲਗਾਈ ਬੈਠੇ ਸਨ। ਉਨ੍ਹਾਂ ਦੀ ਮੰਗ ਪਿਛਲੇ ਇਕ ਸਾਲ ਤੋਂ ਚੱਲ ਰਹੀ ਡੈਪੂਟੇਸ਼ਨ ਬਦਲੀਆਂ ਨੂੰ ਰੱਦ ਕਰਨ ਦੀ ਹੈ। ਜਿਸ ਸਬੰਧੀ ਅੱਜ ਸਿੱਖਿਆ ਵਿਭਾਗ ਵੱਲੋਂ ਲਿਖਤੀ ਤੌਰ ਉਤੇ ਉਨ੍ਹਾਂ ਨੂੰ ਪੈਨਲ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ ਹੈ।

ਇਸ ਧਰਨੇ ਵਿਚ ਕਿਸਾਨ ਆਗੂ ਮਨਜੀਤ ਧਨੇਰ ਸਮੇਤ ਹੋਰ ਕਿਸਾਨ ਜਥੇਬੰਦੀਆਂ ਦਾ ਵੀ ਵੱਡਾ ਯੋਗਦਾਨ ਰਿਹਾ ਹੈ। ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿਚ ਕਿਸਾਨ ਆਗੂ ਮਨਜੀਤ ਧਨੇਰ ਅਤੇ ਹੋਰ ਆਗੂ ਵੀ ਅਧਿਆਪਕ ਆਗੂਆਂ ਦੇ ਵਫ਼ਦ ਨਾਲ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਮੁੜ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਆਪਣਾ ਸੰਘਰਸ਼ ਸ਼ੁਰੂ ਕਰਨਗੇ।

ਇਸ ਮੌਕੇ ਕਿਸਾਨ ਆਗੂ ਮਨਜੀਤ ਧਨੇਰ ਨੇ ਕਿਹਾ ਕਿ ਉਹ ਇਨ੍ਹਾਂ ਸੰਘਰਸ਼ੀ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਲਈ ਚੱਲ ਰਹੇ ਸੰਘਰਸ਼ ਵਿਚ ਸ਼ਾਮਲ ਹੋਏ ਹਨ। ਸਰਕਾਰ ਨਾਲ ਪੈਨਲ ਮੀਟਿੰਗ ਦਾ ਲਿਖਤੀ ਸੱਦਾ ਦਿੱਤਾ ਗਿਆ ਹੈ। ਇਸ ਮੀਟਿੰਗ ਵਿਚ ਅਧਿਆਪਕ ਆਗੂਆਂ ਦੇ ਨਾਲ ਸ਼ਾਮਲ ਹੋਵਾਂਗੇ ਅਤੇ ਇਨ੍ਹਾਂ ਦੀਆਂ ਮੰਗਾਂ ਜ਼ਰੂਰ ਮੰਨਵਾਵਾਂਗੇ।

Published by:Gurwinder Singh
First published:

Tags: Government schools, Punjab government, Punjab School Education Board