Home /News /punjab /

ਚਾਰ ਘੰਟਿਆਂ ਬਾਅਦ ਵੀ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਜਾਰੀ, ਇਕ ਮੌਤ

ਚਾਰ ਘੰਟਿਆਂ ਬਾਅਦ ਵੀ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਜਾਰੀ, ਇਕ ਮੌਤ

ਚਾਰ ਘੰਟਿਆਂ ਬਾਅਦ ਵੀ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਜਾਰੀ, ਇਕ ਮੌਤ

ਚਾਰ ਘੰਟਿਆਂ ਬਾਅਦ ਵੀ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਜਾਰੀ, ਇਕ ਮੌਤ

  • Share this:
    ਅੰਮ੍ਰਿਤਸਰ: ਘਰਿੰਡਾ-ਹੁਸ਼ਿਆਰ ਨਗਰ ਸੜਕ ’ਤੇ ਪਿੰਡ ਭਕਨਾ ਨੇੜੇ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲੇ ਦੌਰਾਨ ਇਕ ਗੈਂਗਸਟਰ ਮਾਰਿਆ ਗਿਆ ਹੈ। ਪਿਛਲੇ ਕਰੀਬ 4 ਘੰਟਿਆਂ ਤੋਂ ਮੁਕਾਬਲਾ ਜਾਰੀ ਹੈ। ਗੈਂਗਸਟਰ ਲਗਾਤਾਰ ਫਾਇਰਿੰਗ ਕਰ ਰਹੇ ਹਨ।

    ਸੂਤਰਾਂ ਮੁਤਾਬਕ ਪੁਲਿਸ ਵੱਲੋਂ ਘਰ ਦੀ ਦੀਵਾਰ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਮਾਂਡੋ ਘਰ ਦੇ ਨੇੜੇ ਪਹੁੰਚ ਗਏ ਹਨ। ਹਾਲਾਤ ਤੋਂ ਜਾਪ ਰਿਹਾ ਹੈ ਕਿ ਕਿਸੇ ਵੇਲੇ ਵੀ ਪੁਲਿਸ ਘਰ ਉਤੇ ਹਮਲਾ ਕਰ ਸਕਦੀ ਹੈ।

    ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਧੜੇ ਨਾਲ ਸਬੰਧਤ ਪੰਜਾਬ ਦੇ ਲੋੜੀਂਦੇ ਦੋ ਸ਼ਾਰਪ ਸ਼ੂਟਰਾਂ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਸਿੰਘ ਰੂਪਾ ਅੰਮ੍ਰਿਤਸਰ ਦੇ ਐਨਕਾਊਂਟਰ ਦੀ ਖਬਰ ਹੈ।

    ਸੂਤਰਾਂ ਮੁਤਾਬਕ ਇਸ ਮੁਕਾਬਲੇ ਵਿੱਚ ਜਗਰੂਪ ਰੂਪਾ ਮਾਰਿਆ ਗਿਆ ਹੈ ਅਤੇ ਮੰਨੂ ਕੁੱਸਾ ਲਗਾਤਾਰ ਏ.ਕੇ.-47 ਨਾਲ ਗੋਲੀਬਾਰੀ ਕਰ ਰਿਹਾ ਹੈ। ਹਾਲਾਂਕਿ ਪੁਲਿਸ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਿਸ ਨੇ ਪਿੰਡ ਵਿੱਚ ਆਉਣ-ਜਾਣ ਵਾਲੇ ਸਾਰੇ ਰਸਤੇ ਘੇਰੇ ਹੋਏ ਹਨ ਅਤੇ ਦੋਵਾਂ ਧਿਰਾਂ ਵਿਚਾਲੇ ਗੋਲੀਬਾਰੀ ਚੱਲ ਰਹੀ ਹੈ।

    ਇਹ ਇਥੇ ਪਿੰਡ ਤੋਂ ਬਾਹਰ ਲੁਕੇ ਹੋਏ ਸਨ ਅਤੇ ਪੁਲਿਸ ਨੂੰ ਇਸ ਦੀ ਜਾਣਕਾਰੀ ਮਿਲੀ ਸੀ। ਅੱਜ ਜਦੋਂ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰਨ ਲਈ ਇਲਾਕੇ ਨੂੰ ਘੇਰਾ ਪਾਇਆ ਤਾਂ ਗੈਂਗਸਟਰਾਂ ਵੱਲੋਂ ਗੋਲੀ ਚਲਾਈ ਗਈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਵੀ ਗੋਲੀ ਚਲਾਈ ਗਈ। ਪੁਲੀਸ ਮੁਕਾਬਲੇ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ, ਸਪੈਸ਼ਲ ਅਪਰੇਸ਼ਨਨ ਸੈੱਲ ਤੇ ਹੋਰ ਪੁਲਿਸ ਜਵਾਨ ਸ਼ਾਮਲ ਹਨ ।
    Published by:Gurwinder Singh
    First published:

    Tags: Sidhu Moose Wala, Sidhu moosewala murder case, Sidhu moosewala news update

    ਅਗਲੀ ਖਬਰ