
ਘਰ 'ਚ ਰੇਡ ਕਰਕੇ ਕਰੀਬ 45 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਮਾਮਲਾ ਦਰਜ, ਪਤੀ ਪਤਨੀ ਫਰਾਰ
ਭੁਪਿੰਦਰ ਸਿੰਘ ਨਾਭਾ
ਨਾਭਾ : ਪੰਜਾਬ ਵਿੱਚ ਲਗਾਤਾਰ ਨਸ਼ਾ ਤਸਕਰਾਂ ਵੱਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਧੜੱਲੇ ਨਾਲ ਕੀਤਾ ਜਾ ਰਿਹਾ ਹੈ । ਜਿਸ ਦੇ ਤਹਿਤ ਪੁਲਸ ਅਤੇ ਐਕਸਾਈਜ਼ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਤਸਕਰਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ । ਜਿਸ ਦੀ ਤਾਜ਼ਾ ਮਿਸਾਲ ਵੇਖਣ ਨੂੰ ਮਿਲੀ ਨਾਭਾ ਬਲਾਕ ਦੇ ਪਿੰਡ ਅਗੇਤੀ ਵਿਖੇ ਜਿੱਥੇ ਘਰ ਵਿੱਚ ਨਾਜਾਇਜ਼ ਤੌਰ ਤੇ ਪੁਲਸ ਅਤੇ ਐਕਸਾਈਜ ਵਿਭਾਗ ਵੱਲੋਂ ਕਰੀਬ 45 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ ਹਨ ਮੌਕੇ ਤੇ ਪਤੀ ਪਤਨੀ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਏ । ਪੁਲੀਸ ਨੇ ਇਨੋਵਾ ਕਾਰ ਮੋਟਰਸਾਈਕਲ ਅਤੇ ਐਕਟਿਵਾ ਨੂੰ ਆਪਣੇ ਕਬਜ਼ੇ ਵਿੱਚ ਲੈਕੇ ਮਾਮਲਾ ਦਰਜ ਕਰ ਦਿੱਤਾ ਅਤੇ ਕਥਿਤ ਦੋਸ਼ੀ ਪਤੀ ਪਤਨੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।
ਇਹ ਹੈ ਨਾਭਾ ਬਲਾਕ ਦਾ ਪਿੰਡ ਅਗੇਤੀ ਜਿੱਥੇ ਗੁਰਸੇਵਕ ਸਿੰਘ ਵੱਲੋਂ ਵੱਡੇ ਪੱਧਰ ਤੇ ਆਪਣੇ ਹੀ ਘਰ ਵਿੱਚ ਨਾਜਾਇਜ਼ ਸ਼ਰਾਬ ਦੀ ਤਸਕਰੀ ਕੀਤੀ ਜਾ ਰਹੀ ਸੀ। ਪੁਲਸ ਅਤੇ ਐਕਸਾਈਜ ਵਿਭਾਗ ਵਲੋਂ ਗੁਪਤ ਸੂਚਨਾ ਦੇ ਆਧਾਰ ਤੇ ਘਰ ਵਿਚ ਛਾਪੇਮਾਰੀ ਕੀਤੀ ਗਈ ਤਾਂ ਮੌਕੇ ਤੇ ਸ਼ਰਾਬ ਦੀਆਂ ਕਰੀਬ 45 ਪੇਟੀਆਂ ਬਰਾਮਦ ਕੀਤੀਆਂ ਗਈਆਂ ਮੌਕੇ ਤੇ ਕਥਿਤ ਦੋਸ਼ੀ ਗੁਰਸੇਵਕ ਸਿੰਘ ਅਤੇ ਉਸ ਦੀ ਪਤਨੀ ਪੁਲਸ ਨੂੰ ਚਕਮਾ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਏ।
ਮੌਕੇ ਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀ ਮਹਿੰਦਰ ਸਿੰਘ ਤੇ ਨਾਭਾ ਦੇ ਡੀ ਐੱਸ ਪੀ ਰਾਜੇਸ਼ ਕੁਮਾਰ ਛਿੱਬਰ ਮੌਕੇ ਤੇ ਪਹੁੰਚੇ ਅਤੇ ਉਨ੍ਹਾਂ ਦੀ ਰੇਖ ਦੇਖ ਵਿਚ ਜਿੱਥੇ ਸ਼ਰਾਬ ਦੀਆਂ ਪੇਟੀਆਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮੌਕੇ ਤੇ ਹੀ ਇਨੋਵਾ ਕਾਰ, ਮੋਟਰਸਾਈਕਲ ਅਤੇ ਐਕਟਿਵਾ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ ।
ਇਸ ਮੌਕੇ ਪਿੰਡ ਦੇ ਸਰਪੰਚ ਜਸਦੇਵ ਸਿੰਘ ਨੇ ਕਿਹਾ ਕਿ ਸਾਨੂੰ ਨਹੀਂ ਸੀ ਪਤਾ ਕਿ ਇਹ ਸ਼ਰਾਬ ਦੀ ਤਸਕਰੀ ਦਾ ਧੰਦਾ ਕਰਦਾ ਹੈ ਅਤੇ ਅਸੀਂ ਕਈ ਵਾਰ ਗੁਰਦੁਆਰਾ ਸਾਹਿਬ ਵਿਖੇ ਅਨਾਊਂਸਮੈਂਟ ਵੀ ਕਰਵਾਈ ਸੀ ਕਿ ਜੇਕਰ ਕੋਈ ਨਸ਼ਾ ਤਸਕਰੀ ਦਾ ਕੰਮ ਕਰਦਾ ਫੜਿਆ ਗਿਆ ਤਾਂ ਅਸੀਂ ਉਨ੍ਹਾਂ ਦੀ ਬਿਲਕੁਲ ਮੱਦਦ ਨਹੀਂ ਕਰਾਂਗੇ । ਅੱਜ ਗੁਰਸੇਵਕ ਸਿੰਘ ਦੇ ਘਰ ਵਿਚੋਂ ਜੋ ਸ਼ਰਾਬ ਫੜੀ ਗਈ ਹੈ ਸਾਨੂੰ ਮੌਕੇ ਤੇ ਬੁਲਾਇਆ ਗਿਆ ਸੀ।
ਇਸ ਮੌਕੇ ਤੇ ਨਾਭਾ ਦੇ ਡੀਐਸਪੀ ਰਾਜੇਸ਼ ਕੁਮਾਰ ਛਿੱਬਰ ਨੇ ਕਿਹਾ ਕਿ ਅਸੀਂ ਗੁਪਤ ਸੂਚਨਾ ਦੇ ਆਧਾਰ ਤੇ ਐਕਸਾਈਜ਼ ਵਿਭਾਗ ਦੀ ਟੀਮ ਦੇ ਨਾਲ ਘਰ ਵਿਚ ਛਾਪੇਮਾਰੀ ਕੀਤੀ ਗਈ ਤਾਂ ਮੌਕੇ ਤੇ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੇ ਹਨ ਅਤੇ ਮੌਕੇ ਤੇ ਕਥਿਤ ਦੋਸ਼ੀ ਫਰਾਰ ਹੋ ਗਿਆ ਅਸੀਂ ਅਕਸਾਇਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰ ਰਹੇ ਹਾਂ ।ਕਥਿਤ ਦੋਸ਼ੀ ਗੁਰਸੇਵਕ ਸਿੰਘ ਅਤੇ ਉਸਦੀ ਪਤਨੀ ਮੌਕੇ ਤੋਂ ਫ਼ਰਾਰ ਹੋ ਗਏ ਹਨ ਅਤੇ ਉਨ੍ਹਾਂ ਦੀ ਵੀ ਭਾਲ ਜਾਰੀ ਹੈ l
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।