ਜ਼ਾਬਤੇ ਦੀ ਉਲੰਘਣਾ ਦੇ ਮਾਮਲੇ 'ਚ ਆਬਕਾਰੀ ਤੇ ਕਰ ਇੰਸਪੈਕਟਰ ਮੁਅੱਤਲ

News18 Punjab
Updated: May 18, 2019, 7:41 PM IST
share image
ਜ਼ਾਬਤੇ ਦੀ ਉਲੰਘਣਾ ਦੇ ਮਾਮਲੇ 'ਚ ਆਬਕਾਰੀ ਤੇ ਕਰ ਇੰਸਪੈਕਟਰ ਮੁਅੱਤਲ

  • Share this:
  • Facebook share img
  • Twitter share img
  • Linkedin share img
ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਆਬਕਾਰੀ ਤੇ ਕਰ ਵਿਭਾਗ ਪੰਜਾਬ ਵੱਲੋਂ ਬਠਿੰਡਾ ਸਥਿਤ ਦਫਤਰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਵਿਖੇ ਤਾਇਨਾਤ ਗੁਰਸੇਵਕ ਸਿੰਘ, ਆਬਕਾਰੀ ਤੇ ਕਰ ਇੰਸਪੈਕਟਰ ਨੂੰ ਤੁਰਤ ਸਰਕਾਰੀ ਸੇਵਾ ਤੋਂ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਗੁਰਸੇਵਕ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਇਕ ਚੋਣ ਪ੍ਰੋਗਰਾਮ ਵਿਚ ਸ਼ਾਮਲ ਹੋਣ ਸਬੰਧੀ ਅਖ਼ਬਾਰਾਂ ਵਿੱਚ ਖ਼ਬਰਾਂ ਲੱਗੀਆਂ ਸਨ ਅਤੇ ਸੁਖਬੀਰ ਬਾਦਲ ਨਾਲ ਗੁਰਸੇਵਕ ਸਿੰਘ ਦੀ ਫ਼ੋਟੋ ਵੀ ਪ੍ਰਕਾਸ਼ਿਤ ਹੋਈ ਸੀ। ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਇਹ ਕਾਰਵਾਈ ਕੀਤੀ ਗਈ ਹੈ।
First published: May 18, 2019
ਹੋਰ ਪੜ੍ਹੋ
ਅਗਲੀ ਖ਼ਬਰ