
ਸਫ਼ਰ ਹੋਇਆ ਮਹਿੰਗਾ; ਪਹਿਲੀ ਅਪਰੈਲ ਤੋਂ ਟੌਲ ਦਰਾਂ ਵਿਚ ਹੋਵੇਗਾ ਚੋਖਾ ਵਾਧਾ (ਸੰਕੇਤਕ ਫੋਟੋ)
ਪਹਿਲੀ ਅਪਰੈਲ ਤੋਂ ਹਾਈਵੇਅ ’ਤੇ ਸਫ਼ਰ ਮਹਿੰਗਾ ਹੋਣ ਜਾ ਰਿਹਾ ਹੈ। 1 ਅਪਰੈਲ ਤੋਂ ਟੌਲ ਦਰਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐੱਨਐੱਚਆਈ) ਵੱਲੋਂ ਟੌਲ ਦਰਾਂ ਵਿੱਚ ਭਾਰੀ ਵਾਧਾ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ 31 ਮਾਰਚ ਰਾਤ 12 ਵਜੇ ਤੋਂ ਇਹ ਦਰਾਂ ਲਾਗੂ ਹੋ ਜਾਣਗੀਆਂ। ਟੌਲ ਅਧਿਕਾਰੀ ਨੇ ਕਿਹਾ ਵੀਹ ਕਿਲੋਮੀਟਰ ਦੇ ਘੇਰੇ ਵਿੱਚ ਆਉਣ ਵਾਲੇ ਲੋਕਲ ਲੋਕਾਂ ਦੀ ਸਹੂਲਤ ਲਈ ਪ੍ਰਾਈਵੇਟ ਕਾਰਾਂ ਨੂੰ ਪਾਸ ਮੁਹੱਈਆ ਕਰਵਾਇਆ ਜਾਵੇਗਾ। ਜਿਸ ਵਿਚ ਉਹ ਅਣਗਿਣਤ ਵਾਰ ਟੌਲ ਤੋਂ ਲੰਘ ਸਕਦੇ ਹਨ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਵਿੱਚ ਟੌਲ ਟੈਕਸ ਦੀਆਂ ਦਰਾਂ ਵਿੱਚ 10 ਤੋਂ 18 ਫੀਸਦੀ ਤੱਕ ਦਾ ਵਾਧਾ ਕਰਨ ਦਾ ਫੈਸਲਾ ਭਾਜਪਾ ਦੀ ਲੋਕ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ।
ਬੁੱਧਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਇੱਕ ਬਿਆਨ ਵਿੱਚ ਬਲਜਿੰਦਰ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਲਗਾਤਾਰ ਕਿਸਾਨ ਅਤੇ ਮਜ਼ਦੂਰ ਵਿਰੋਧੀ ਹੋਣ ਦਾ ਸਬੂਤ ਦੇ ਰਹੀ ਹੈ।
ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਹੋ ਰਹੇ ਵਾਧੇ ਤੋਂ ਬਾਅਦ ਹੁਣ ਮੋਦੀ ਸਰਕਾਰ ਦੇ ਹੁਕਮਾਂ 'ਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐੱਨ.ਐੱਚ.ਆਈ.ਏ.) ਨੇ ਪੰਜਾਬ ਦੇ ਟੋਲ ਪਲਾਜ਼ਿਆਂ 'ਤੇ ਟੋਲ ਦੀ ਕੀਮਤ 'ਚ 10 ਤੋਂ 18 ਫੀਸਦੀ ਤੱਕ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਨਵੀਆਂ ਦਰਾਂ 1 ਅਪ੍ਰੈਲ ਤੋਂ ਲਾਗੂ ਹੋਣਗੀਆਂ ਅਤੇ ਵਿਸ਼ੇਸ਼ ਤੌਰ 'ਤੇ ਪਟਿਆਲਾ ਅਤੇ ਸੰਗਰੂਰ ਦੇ ਸਾਰੇ ਟੋਲ ਪਲਾਜ਼ਿਆਂ 'ਤੇ ਲਗਾਈਆਂ ਜਾਣਗੀਆਂ।
ਦੱਸ ਦਈਏ ਕਿ ਕਿਸਾਨ ਅੰਦਲਨ ਮੁਲਤਵੀ ਹੋਣ ਦੇ ਤੁਰਤ ਬਾਅਦ ਵੀ ਟੌਲ ਦਰਾਂ ਵਿਚ ਵਾਧੇ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਜਥੇਬੰਦੀਆਂ ਵੱਲੋਂ ਸੰਘਰਸ਼ ਸ਼ੁਰੂ ਕਰਨ ਦੀ ਚਿਤਾਵਨੀ ਪਿੱਛੋਂ ਇਹ ਫੈਸਲਾ ਟਾਲ ਦਿੱਤਾ ਗਿਆ ਸੀ।
ਹੁਣ ਇਕ ਵਾਰ ਫਿਰ ਵਾਧੇ ਦਾ ਐਲਾਨ ਕਰ ਦਿੱਤਾ ਗਿਆ ਹੈ। ਹਾਲਾਂਕਿ ਕਿਸਾਨ ਜਥੇਬੰਦੀਆਂ ਨੇ ਆਖਿਆ ਹੈ ਕਿ ਇਸ ਦਾ ਵਿਰੋਧ ਕੀਤਾ ਜਾਵੇਗਾ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।