Home /News /punjab /

ਫਰੀਦਕੋਟ : ਨਸ਼ੇ ਕਾਰਨ ਮੌਤਾਂ ਦਾ ਸਿਲਸਿਲਾ ਜਾਰੀ, ਹੁਣ 30 ਸਾਲਾ ਨੌਜਵਾਨ ਦੀ ਓਵਰਡੋਜ਼ ਕਾਰਨ ਹੋਈ ਮੌਤ..

ਫਰੀਦਕੋਟ : ਨਸ਼ੇ ਕਾਰਨ ਮੌਤਾਂ ਦਾ ਸਿਲਸਿਲਾ ਜਾਰੀ, ਹੁਣ 30 ਸਾਲਾ ਨੌਜਵਾਨ ਦੀ ਓਵਰਡੋਜ਼ ਕਾਰਨ ਹੋਈ ਮੌਤ..

 ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ (30) ਵਾਸੀ ਬਾਜ਼ੀਗਰ ਬਸਤੀ ਵਜੋਂ ਹੋਈ।

ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ (30) ਵਾਸੀ ਬਾਜ਼ੀਗਰ ਬਸਤੀ ਵਜੋਂ ਹੋਈ।

Drug deaths in Punjab-ਨਸ਼ੇ ਕਾਰਨ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਚਾਰ ਦਿਨਾਂ 'ਚ ਨਸ਼ੇ ਦੀ ਓਵਰਡੋਜ਼ ਕਾਰਨ ਦੂਜੀ ਮੌਤ ਹੋਈ, ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ (30) ਵਾਸੀ ਬਾਜ਼ੀਗਰ ਬਸਤੀ ਵਜੋਂ ਹੋਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪਰਿਵਾਰ ਨੇ ਪੁਲਿਸ ਕੋਲ ਡਰੱਗ ਡੀਲਰਾਂ ਖਿਲਾਫ ਨਕੇਲ ਕੱਸਣ ਦੀ ਗੁਹਾਰ ਲਾਈ ਹੈ।

ਹੋਰ ਪੜ੍ਹੋ ...
 • Share this:
  ਨਰੇਸ਼ ਸੇਠੀ

  ਫਰੀਦਕੋਟ :  ਨਸ਼ਿਆਂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਆਏ ਦਿਨ ਨੌਜਵਾਨ ਲੜਕੇ ਮੌਤ ਦੇ ਮੂੰਹ ਵਿਚ ਜਾ ਰਹੇ ਹਨ, ਅੱਜ ਫਰੀਦਕੋਟ ਵਿਚ ਇਕ ਨੌਜਵਾਨ ਜੋ ਨਸ਼ਿਆਂ ਦਾ ਆਦਿ ਸੀ ਦੀ ਅਚਾਨਕ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਅਤੇ ਸ਼ਹਿਰ ਵਾਸੀਆਂ ਵੱਲੋਂ ਨਸ਼ਿਆਂ ਤੇ ਕਾਬੂ ਪਾਉਣ ਲਈ ਸਰਕਾਰ ਨੂੰ ਗੁਹਾਰ ਲਗਾਈ ਜਾ ਰਹੀ ਹੈ। ਪੁਲਿਸ ਨੇ ਲਾਸ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਅੱਗੇ ਦੀ ਕਾਰਵਾਈ ਜਾਰੀ ਹੈ। ਮ੍ਰਿਤਕ ਦੀ ਪਹਿਚਾਣ ਕਰੀਬ 30 ਸਾਲਾ ਵਰਿੰਦਰ ਸਿੰਘ ਵਜੋਂ ਹੋਈ ਹੈ ਜੋ ਆਪਣੇ ਪਿੱਛੇ ਇਕ ਡੇਢ ਸਾਲ ਦੀ ਬੇਟੀ ਅਤੇ ਪਤਨੀ ਨੂੰ ਛੱਡ ਗਿਆ।

  ਗੱਲਬਾਤ ਕਰਦਿਆਂ ਮਿਰਤਕ ਦੇ ਮਾਮਾ ਕੁਲਦੀਪ ਸਿੰਘ ਨੇ ਦਸਿਆ ਕਿ ਉਹਨਾਂ ਦਾ ਭਾਣਜਾ ਵਰਿੰਦਰ ਸਿੰਘ ਨਸ਼ੇ ਕਰਨ ਦਾ ਆਦੀ ਸੀ ਜਿਸ ਦੇ ਮਾਤਾ ਪਿਤਾ ਦੀ ਪਹਿਲਾ ਮੌਤ ਹੋ ਚੁਕੀ ਹੈ। ਉਹਨਾਂ ਦੱਸਿਆ ਕਿ ਅੱਜ ਸਵੇਰੇ ਇਹ ਘਰ ਵਿਚ ਅਚਾਨਕ ਡਿੱਗ ਪਿਆ ਜਦੋਂ ਅਸੀਂ ਇਸ ਨੂੰ ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਦਸਿਆ ਕਿ ਇਸ ਦੀ ਮੌਤ ਹੋ ਚੁਕੀ ਹੈ। ਉਹਨਾਂ ਕਿਹਾ ਕਿ ਬਸਤੀ ਅੰਦਰ ਨਸ਼ਾ ਬਹੁਤ ਵਿਕਦਾ ਜਿਸ ਨੂੰ ਸਰਕਾਰ ਤੁਰੰਤ ਬੰਦ ਕਰੇ ਤਾਂ ਜੋ ਕਿਸੇ ਹੋਰ ਪਰਿਵਾਰ ਦਾ ਬੱਚਾ ਇਸ ਦੀ ਭੇਂਟ ਨਾ ਚੜ੍ਹ ਜਾਵੇ।

  ਇਸ ਮੌਕੇ ਗੱਲਬਾਤ ਕਰਦਿਆਂ ਸਮਾਜ ਸੇਵੀ ਅਤੇ ਸ਼ਹਿਰ ਵਾਸੀ ਗੁਰਵਿੰਦਰ ਸਿੰਘ ਭੁੱਲਰ ਨੇ ਦਸਿਆ ਕਿ ਇਹ ਲੜਕਾ ਪਰਿਵਾਰ ਦੇ ਦਸਣ ਮੁਤਾਬਿਕ ਨਸ਼ੇ ਕਰਨ ਦਾ ਆਦੀ ਸੀ ਜਿਸ ਦੀ ਅੱਜ ਲਗਦਾ ਨਸ਼ੇ ਕਾਰਨ ਮੌਤ ਹੋ ਗਈ। ਉਹਨਾਂ ਕਿਹਾ ਕਿ ਫਰੀਦਕੋਟ ਵਿਚ ਨਸ਼ਾ ਸ਼ਰੇਆਮ ਵਿਕ ਰਿਹਾ ਜਿਸ ਨੂੰ ਨੱਥ ਪਾਉਣੀ ਚਾਹੀਦੀ ਹੈ। ਉਹਨਾਂ ਪੰਜਾਬ ਸਰਕਾਰ ਅਤੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੂੰ ਅਪੀਲ ਕੀਤੀ ਕਿ ਸ਼ਹਿਰ ਅੰਦਰ ਨਸ਼ਿਆਂ ਦੇ ਕਾਰੋਬਾਰ ਨੂੰ ਨੱਥ ਪਾਈ ਜਾਵੇ।

  ਇਸ ਪੂਰੇ ਮਾਮਲੇ ਬਾਰੇ ਜਦ ਥਾਨਾਂ ਸਿਟੀ ਫਰੀਦਕੋਟ ਦੇ ਮੁੱਖ ਅਫਸਰ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਉਹਨਾਂ ਨੂੰ ਬਾਜ਼ੀਗਰ ਬਸਤੀ ਵਿਚ ਇਕ ਲੜਕੇ ਦੀ ਮੌਤ ਹੋਣ ਬਾਰੇ ਪਤਾ ਚਲਿਆ ਸੀ। ਉਹਨਾਂ ਦੱਸਿਆ ਕਿ ਪਰਿਵਾਰ ਦੇ ਦਸਣ ਮੁਤਾਬਿਕ ਮਿਰਤਕ ਨਸ਼ੇ ਕਰਨ ਦਾ ਆਦੀ ਸੀ ਅਤੇ ਇਹ ਕਈ ਭਿਆਨਕ ਬਿਮਾਰੀਆਂ ਤੋਂ ਪੀੜਤ ਹੋਣ ਕਾਰਨ ਕਾਫੀ ਕਮਜ਼ੋਰ ਸੀ ਜਿਸ ਦੀ ਅੱਜ ਸਵੇਰੇ ਕਰੀਬ 9 ਕੁ ਵਜੇ ਟੀਵੀ ਵੇਖਦੇ ਵੇਖਦੇ ਮੌਤ ਹੋ ਗਈ। ਉਹਨਾਂ ਦੱਸਿਆ ਕਿ ਮਿਰਤਕ ਦੀ ਲਾਸ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
  Published by:Sukhwinder Singh
  First published:

  Tags: Drug Overdose Death, Faridkot

  ਅਗਲੀ ਖਬਰ