Home /News /punjab /

ਫਰੀਦਕੋਟ ਦੀ ਮਾਡਰਨ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਦੋਸ਼ੀ ਪੁਲਿਸ ਹਿਰਾਸਤ ’ਚੋਂ ਫ਼ਰਾਰ

ਫਰੀਦਕੋਟ ਦੀ ਮਾਡਰਨ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਦੋਸ਼ੀ ਪੁਲਿਸ ਹਿਰਾਸਤ ’ਚੋਂ ਫ਼ਰਾਰ

(ਫਾਇਲ ਫੋਟੋ)

(ਫਾਇਲ ਫੋਟੋ)

  • Share this:
    ਕਤਲ ਕੇਸ ਵਿੱਚ ਫਰੀਦਕੋਟ ਦੀ ਮਾਡਰਨ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਕੈਦੀ ਫਰਾਰ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕੈਦੀ ਅੰਗਰੇਜ਼ ਸਿੰਘ ਮੈਡੀਕਲ ਹਸਪਤਾਲ ਤੋਂ ਗਾਰਡ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।

    ਦੇਰ ਰਾਤ ਪੇਟ ਵਿੱਚ ਦਰਦ ਦੀ ਸ਼ਿਕਾਇਤਾਂ ਦੇ ਚੱਲਦਿਆਂ ਉਸ ਨੂੰ ਜੇਲ੍ਹ ਵਿੱਚੋਂ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪੁਲਿਸ ਨੇ ਕੈਦੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

    ਮਿਲੀ ਜਾਣਕਾਰੀ ਮੁਤਾਬਕ ਅੰਗਰੇਜ਼ ਸਿੰਘ ਵਾਸੀ ਬਾਜਾਖਾਨਾ ਨੂੰ ਕਤਲ ਕੇਸ ਵਿੱਚ ਉਮਰ ਕੈਦ ਹੋਈ ਹੈ ਤੇ ਉਹ ਜੇਲ੍ਹ ਵਿੱਚ ਨਜ਼ਰਬੰਦ ਸੀ। ਉਸ ਨੂੰ ਇਲਾਜ ਲਈ ਇਥੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ, ਜਿਥੋਂ ਅੱਜ ਸਵੇਰੇ ਫ਼ਰਾਰ ਹੋ ਗਿਆ। ਪੁਲਿਸ ਇਸ ਮੁਲਜ਼ਮ ਦੀ ਭਾਲ ਕਰ ਰਹੀ ਹੈ।
    Published by:Gurwinder Singh
    First published:

    Tags: Crime, Crime news

    ਅਗਲੀ ਖਬਰ