ਫ਼ਰੀਦਕੋਟ ਪੁਲਿਸ ਨੇ ਸਥਾਨਕ ਕੇਂਦਰੀ ਮਾਡਰਨ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਿੰਨੀ ਟਾਂਕ ਨੂੰ 78 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਸੁਪਰਡੈਂਟ ਬੈਰਕਾਂ ਦੀ ਚੈਕਿੰਗ ਲਈ ਜਦੋਂ ਡਿਉਢੀ ਤੋਂ ਅੱਗੇ ਜਾਣ ਲੱਗਾ ਤਾਂ ਦਰਵਾਜ਼ੇ ’ਤੇ ਤਾਇਨਾਤ ਸੰਤਰੀ ਨੇ ਉਸ ਨੂੰ ਤਲਾਸ਼ੀ ਲਈ ਰੋਕ ਲਿਆ।
ਤਲਾਸ਼ੀ ਦੌਰਾਨ ਸਹਾਇਕ ਸੁਪਰਡੈਂਟ ਦੀ ਫਾਈਲ ਵਿੱਚੋਂ 78 ਗ੍ਰਾਮ ਹੈਰੋਇਨ ਬਰਾਮਦ ਹੋਈ। ਡਿਉਢੀ ’ਤੇ ਤਾਇਨਾਤ ਮੁਲਾਜ਼ਮਾਂ ਨੇ ਜੇਲ੍ਹ ਦੇ ਉੱਚ ਅਧਿਕਾਰੀਆਂ ਨੂੰ ਇਸ ਬਾਰੇ ਸੂਚਿਤ ਕੀਤਾ। ਇਸ ਮਗਰੋਂ ਸਿਟੀ ਪੁਲਿਸ ਫ਼ਰੀਦਕੋਟ ਨੇ ਸਹਾਇਕ ਜੇਲ੍ਹ ਸੁਪਰਡੈਂਟ ਰਣਜੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਬਿੰਨੀ ਟਾਂਕ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਫ਼ਰੀਦਕੋਟ ਦੇ ਐੱਸ.ਐੱਸ.ਪੀ ਰਾਜਪਾਲ ਸਿੰਘ ਸੰਧੂ ਨੇ ਕਿਹਾ ਕਿ ਸਿਟੀ ਪੁਲਿਸ ਇਸ ਮਾਮਲੇ ਦੀ ਪੜਤਾਲ ਕਰ ਰਹੀ ਹੈ। ਪੁਲਿਸ ਨੇ ਉਸ ਕੋਲੋਂ ਇਕ ਮੁਬਾਇਲ ਵੀ ਬਰਾਮਦ ਕੀਤਾ ਹੈ। ਜਦੋਂ ਪੁਲਿਸ ਨੇ ਉਸ ਦੀ ਗੱਡੀ ਦੀ ਤਲਾਸ਼ੀ ਲਈ ਤਾਂ ਗੱਡੀ ਵਿਚ ਨਕਦੀ ਵੀ ਮਿਲੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Faridkot, Heroin, Punjab Police